ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੂਸ਼ਿਤ ਪਾਣੀ ਦੀ ਨਿਕਾਸੀ ਨਾ ਹੋਣ ’ਤੇ ਦੁਕਾਨਦਾਰ ਔਖੇ

10:07 AM Sep 15, 2024 IST
ਧੂਰੀ ਵਿੱਚ ਸੀਵਰੇਜ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਦੁਕਾਨਦਾਰ।

ਹਰਦੀਪ ਸਿੰਘ ਸੋਢੀ
ਧੂਰੀ, 14 ਸਤੰਬਰ
ਸ਼ਹਿਰ ਦੇ ਨਗਰ ਕੌਂਸਲ ਦਫ਼ਤਰ ਨੇੜਲੀਆਂ ਸਰਕਾਰੀ ਦੁਕਾਨਾਂ ਕੋਲ ਲੰਮੇ ਸਮੇਂ ਤੋਂ ਖੜ੍ਹੇ ਸੀਵਰੇਜ ਦੇ ਦੂਸ਼ਿਤ ਪਾਣੀ ਦੀ ਨਿਕਾਸੀ ਸਬੰਧੀ ਸਥਾਨਕ ਦੁਕਾਨਦਾਰਾਂ ਨੇ ਸੀਵਰੇਜ ਤੇ ਨਗਰ ਕੌਂਸਲ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਾਪਰਟੀ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੀਸ਼ ਢੰਡ ਕੌਂਸਲਰ ਮਿੱਠੂ, ਸੁਸ਼ੀਲ ਕੁਮਾਰ ਸ਼ੀਲੂ ਅਤੇ ਰਾਕੇਸ਼ ਕੁਮਾਰ ਨੇ ਕਿਹਾ ਕਿ ਲੰਮੇ ਸਮੇਂ ਤੋਂ ਇਨ੍ਹਾਂ ਦੁਕਾਨਾਂ ਅੱਗਿਓਂ ਦੂਸ਼ਿਤ ਪਾਣੀ ਦੀ ਨਿਕਾਸੀ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਕਈ-ਕਈ ਦਿਨ ਦੂਸ਼ਿਤ ਪਾਣੀ ਦੁਕਾਨਾਂ ਅੱਗੇ ਖੜ੍ਹਾ ਰਹਿੰਦਾ ਹੈ ਤੇ ਅਧਿਕਾਰੀ ਇਸ ਦਾ ਪੱਕਾ ਹੱਲ ਨਹੀਂ ਕਰਦੇ। ਉਨ੍ਹਾਂ ਕਿਹਾ ਉਹ ਇਸ ਸਮੱਸਿਆ ਸਬੰਧੀ ਨਗਰ ਕੌਂਸਲ ਦੇ ਅਧਿਕਾਰੀਆਂ ਕੋਲ ਜਾਂਦੇ ਹਨ ਤਾਂ ਅੱਗੋਂ ਜਵਾਬ ਮਿਲਦਾ ਹੈ ਕਿ ਇਹ ਕੰਮ ਸੀਵਰੇਜ ਵਿਭਾਗ ਦਾ ਹੈ। ਸੀਵਰੇਜ ਵਿਭਾਗ ਦੇ ਅਧਿਕਾਰੀ ਇਸ ਕੰਮ ਨੂੰ ਨਗਰ ਕੌਂਸਲ ’ਤੇ ਸੁੱਟ ਦਿੰਦੇ ਹਨ, ਜਿਸ ਕਾਰਨ ਇਹ ਸਮੱਸਿਆ ਹੱਲ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਜੇਕਰ ਇਸ ਮੁਸ਼ਕਲ ਦਾ ਹੱਲ ਜਲਦੀ ਕੱਢਿਆ ਨਾ ਗਿਆ ਤਾਂ ਉਹ ਦੋਵੇਂ ਵਿਭਾਗਾਂ ਦੇ ਅਧਿਕਾਰੀਆਂ ਖ਼ਿਲਾਫ਼ ਮੋਰਚਾ ਖੋਲ੍ਹਣਗੇ।
ਧੂਰੀ ਦੇ ਕਾਰਜਸਾਧਕ ਅਫ਼ਸਰ ਗੁਰਵਿੰਦਰ ਸਿੰਘ ਨੇ ਕਿਹਾ ਕਿ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ ਤੇ ਇਸ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ।

Advertisement

Advertisement