ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਹਲਾ ਸਾਹਿਬ ਦੇ ਦੁਕਾਨਦਾਰਾਂ ਨੇ ਬੰਦ ਰੱਖੇ ਬਾਜ਼ਾਰ

07:55 AM Jul 04, 2024 IST
ਮੀਟਿੰਗ ਵਿੱਚ ਦੁਕਾਨਦਾਰਾਂ ਨਾਲ ਗੱਲਬਾਤ ਕਰਦੇ ਹੋਏ ਡੀਐੱਸਪੀ ਰਵੀ ਸ਼ੇਰ ਸਿੰਘ।

ਤੇਜਿੰਦਰ ਸਿੰਘ ਖਾਲਸਾ
ਚੋਹਲਾ ਸਾਹਿਬ, 3 ਜੁਲਾਈ
ਸ਼ਹਿਰ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਫਿਰੌਤੀ ਲਈ ਪ੍ਰੀਤ ਟੈਲੀਕਾਮ ਦੇ ਮਾਲਕ ਗੁਰਜਿੰਦਰ ਸਿੰਘ ’ਤੇ ਗੋਲੀਆਂ ਚਲਾਉਣ ਦੇ ਰੋਸ ਵਜੋਂ ਅੱਜ ਸਾਰਾ ਬਾਜ਼ਾਰ ਬੰਦ ਰਿਹਾ।
ਇਸ ਦੌਰਾਨ ਦੁਕਾਨਦਾਰਾਂ ਨੇ ਦੋਸ਼ ਲਾਇਆ ਕਿ ਕੱਲ੍ਹ ਫਰੌਤੀ ਲਈ ਗੁਰਜਿੰਦਰ ਸਿੰਘ ’ਤੇ ਗੋਲੀਆਂ ਚਲਾ ਕੇ ਉਸ ਨੂੰ ਜ਼ਖ਼ਮੀ ਕਰਨ ਦੇ ਮਾਮਲੇ ’ਚ ਹਾਲੇ ਤੱਕ ਪੁਲੀਸ ਵੱਲੋਂ ਕਿਸੇ ਵੀ ਸ਼ੱਕੀ ਵਿਅਕਤੀ ਖ਼ਿਲਾਫ਼ ਕੋਈ ਪਰਚਾ ਦਰਜ ਨਹੀਂ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਇਸ ਘਟਨਾ ਵਿੱਚ ਦੁਕਾਨਦਾਰ ਸਣੇ ਇਕ ਰਾਹਗੀਰ ਵੀ ਜ਼ਖ਼ਮੀ ਹੋ ਗਿਆ ਸੀ। ਅੱਜ ਬਾਜ਼ਾਰ ਬੰਦ ਰੱਖਣ ਤੋਂ ਇਲਾਵਾ ਦੁਕਾਨਦਾਰਾਂ ਨੇ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਦੇ ਦੀਵਾਨ ਹਾਲ ਵਿੱਚ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਸਬ ਡਿਵੀਜ਼ਨ ਗੋਇੰਦਵਾਲ ਸਾਹਿਬ ਦੇ ਡੀਐੱਸਪੀ ਰਵੀਸ਼ੇਰ ਸਿੰਘ ਵੀ ਪੁੱਜੇ ਅਤੇ 48 ਘੰਟਿਆਂ ਵਿੱਚ ਸ਼ੱਕੀ ਵਿਅਕਤੀਆਂ ਨੂੰ ਫੜਨ ਦਾ ਭਰੋਸਾ ਦੇ ਕੇ ਦੁਕਾਨਦਾਰਾਂ ਨੂੰ ਬਾਜ਼ਾਰ ਖੋਲ੍ਹਣ ਲਈ ਆਖਿਆ। ਭਰੋਸਾ ਦੇਣ ਤੋਂ ਬਾਅਦ ਡੀਐੱਸਪੀ ਮੀਟਿੰਗ ਵਿੱਚੋਂ ਚਲੇ ਗਏ। ਦੂਜੇ ਪਾਸੇ ਦੁਕਾਨਦਾਰਾਂ ਨੇ ਮੀਟਿੰਗ ਵਿੱਚ ਇੱਕ ਵਿਸ਼ੇਸ਼ ਕਮੇਟੀ ਕਾਇਮ ਕੀਤੀ ਜੋ ਪ੍ਰਸ਼ਾਸਨ ਵੱਲੋਂ ਦਿੱਤੇ ਗਏ ਭਰੋਸ ਦੇ 48 ਘੰਟੇ ਬਾਅਦ ਅਗਲੀ ਕਾਰਵਾਈ ਰਣਨੀਤੀ ਉਲੀਕੇਗੀ।
ਇਸ ਮੀਟਿੰਗ ਦੇ ਆਗੂਆਂ ਨੇ ਕਿਹਾ ਕਿ ਜੇਕਰ 48 ਘੰਟੇ ਬੀਤ ਜਾਣ ਤੋਂ ਬਾਅਦ ਵੀ ਪ੍ਰਸ਼ਾਸਨ ਦੇ ਹੱਥ ਪੱਲੇ ਕੁਝ ਨਾ ਲੱਗਾ ਤਾਂ ਸਰਹਾਲੀ ਕੌਮੀ ਮਾਰਗ 54 ਜਾਮ ਕਰਕੇ ਪ੍ਰਸ਼ਾਸਨ ਖਿਲਾਫ ਮੋਰਚਾ ਸ਼ੁਰੂ ਕੀਤਾ ਜਾਵੇਗਾ।
ਥਾਣਾ ਚੋਹਲਾ ਸਾਹਿਬ ਦੇ ਐੱਸਆਈ ਨਰੇਸ਼ ਕੁਮਾਰ ਨੇ ਦੱਸਿਆ ਕਿ ਪ੍ਰੀਤ ਟੈਲੀਕਾਮ ਦੇ ਮਾਲਕ ਗੁਰਜਿੰਦਰ ਸਿੰਘ ਅਜੇ ਤੱਕ ਠੀਕ ਨਹੀਂ ਹਨ, ਜਿਸ ਕਾਰਨ ਕਿਸੇ ਵਿਅਕਤੀ ਖ਼ਿਲਾਫ਼ ਪਰਚਾ ਦਰਜ ਨਹੀਂ ਹੋ ਸਕਿਆ।

Advertisement

Advertisement
Advertisement