For the best experience, open
https://m.punjabitribuneonline.com
on your mobile browser.
Advertisement

ਸੜਕ ਬਣਾਉਣ ਦੇ ਕੰਮ ’ਚ ਦੇਰੀ ਕਾਰਨ ਦੁਕਾਨਦਾਰ ਔਖੇ

06:51 AM Apr 11, 2024 IST
ਸੜਕ ਬਣਾਉਣ ਦੇ ਕੰਮ ’ਚ ਦੇਰੀ ਕਾਰਨ ਦੁਕਾਨਦਾਰ ਔਖੇ
ਸੜਕ ਦੀ ਖਸਤਾ ਹਾਲਤ ਬਿਆਨਦੀ ਤਸਵੀਰ। -ਫੋਟੋ: ਸਰਬਜੀਤ ਸਿੰਘ
Advertisement

ਪੱਤਰ ਪ੍ਰੇਰਕ
ਜਲੰਧਰ, 10 ਅਪਰੈਲ
ਇੱਥੇ ਸੜਕ ਬਣਾਉਣ ਦੇ ਕੰਮ ਵਿੱਚ ਹੋ ਰਹੀ ਦੇਰੀ ਕਾਰਨ ਭਗਤ ਸਿੰਘ ਚੌਕ ਤੋਂ ਪ੍ਰਤਾਪ ਬਾਗ਼ ਰੋਡ ਦੇ ਨਾਲ ਲੱਗਦੇ ਦੁਕਾਨਦਾਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਕਾਰਨ ਉਨ੍ਹਾਂ ਦੇ ਕਾਰੋਬਾਰ ਲੰਬੇ ਸਮੇਂ ਤੋਂ ਪ੍ਰਭਾਵਿਤ ਹੋ ਰਹੇ ਹਨ। ਨਗਰ ਨਿਗਮ ਅਧਿਕਾਰੀਆਂ ਦੀ ਢਿੱਲ-ਮੱਠ ਤੋਂ ਦੁਖੀ ਦੁਕਾਨਦਾਰਾਂ ਨੇ ਕਿਹਾ ਕਿ ਪਾਣੀ ਦੀ ਪਾਈਪ ਲਾਈਨ ਵਿਛਾਉਣ ਕਾਰਨ ਸੜਕ ਦਾ ਇੱਕ ਪਾਸਾ ਤਿੰਨ ਮਹੀਨਿਆਂ ਤੋਂ ਬੰਦ ਪਿਆ ਹੈ। ਆਪਣੇ ਕਾਰੋਬਾਰਾਂ ’ਤੇ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ਦੱਸਦਿਆਂ ਉਨ੍ਹਾਂ ਸਮੱਸਿਆ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਕੋਈ ਹੱਲ ਨਾ ਕੀਤਾ ਜਾਂਦਾ ਤਾਂ ਆਉਣ ਵਾਲੇ ਸਮੇਂ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਰੋਜ਼ਾਨਾ ਸੈਂਕੜੇ ਵਸਨੀਕ ਇਸ ਮਾਰਗ ਤੋਂ ਲੰਘਦੇ ਹਨ, ਜਿਸ ਦੀ ਹਾਲਤ ਤਰਸਯੋਗ ਬਣੀ ਹੋਈ ਹੈ, ਪਰ ਪ੍ਰਸ਼ਾਸਨ ਕੋਲ ਲੋਕਾਂ ਦੀਆਂ ਫਰਿਆਦਾਂ ਸੁਣਨ ਦਾ ਸਮਾਂ ਨਹੀਂ ਹੈ। ਸਥਾਨਕ ਦੁਕਾਨਦਾਰ ਕਮਲੇਸ਼ ਸ਼ਰਮਾ ਨੇ ਦੁੱਖ ਪ੍ਰਗਟਾਇਆ ਕਿ ਤਿੰਨ ਮਹੀਨੇ ਬੀਤ ਜਾਣ ਦੇ ਬਾਵਜੂਦ ਸੜਕ ਦੀ ਮੁਰੰਮਤ ਨਹੀਂ ਹੋ ਰਹੀ। ਸਾਬਕਾ ਕੌਂਸਲਰ ਅਤੇ ਐੱਮਸੀ ਅਧਿਕਾਰੀਆਂ ਨੂੰ ਬੇਨਤੀਆਂ ਕਰਨ ਦੇ ਬਾਵਜੂਦ ਕਿਸੇ ਨੇ ਵੀ ਇਸ ਦਾ ਹੱਲ ਨਹੀਂ ਕੱਢਿਆ। ਉਨ੍ਹਾਂ ਕਿਹਾ ਕਿ ਜੇਕਰ ਨਗਰ ਨਿਗਮ ਅਧਿਕਾਰੀਆਂ ਨੇ ਆਪਣੀਆਂ ਜ਼ਿੰਮੇਵਾਰੀਆਂ ਨੂੰ ਅਣਗੌਲਿਆ ਕਰਨਾ ਜਾਰੀ ਰੱਖਿਆ ਤਾਂ ਉਨ੍ਹਾਂ ਨੂੰ ਦੁਕਾਨਦਾਰਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਵੇਗਾ।

Advertisement

Advertisement
Author Image

sukhwinder singh

View all posts

Advertisement
Advertisement
×