ਦੁਕਾਨਦਾਰਾਂ ਨੂੰ ਮਿਲਾਵਟਖੋਰੀ ਕਰਨ ’ਤੇ ਸਖ਼ਤ ਕਾਰਵਾਈ ਦੀ ਚਿਤਾਵਨੀ
10:38 AM Dec 04, 2023 IST
Advertisement
ਤਰਨ ਤਾਰਨ (ਪੱਤਰ ਪ੍ਰੇਰਕ): ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਸੁਖਬੀਰ ਕੌਰ ਔਲਖ ਨੇ ਖਾਣ-ਪੀਣ ਦੀਆਂ ਗੈਰਮਿਆਰੀ ਵਸਤੂਆਂ ਵੇਚਣ ਵਾਲਿਆਂ ਨੂੰ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਤੋਂ ਸਾਵਧਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਕੋਈ ਵੀ ਦੁਕਾਨਦਾਰ ਮਿਲਾਵਟੀ ਖਾਣ-ਪਾਣ ਦੀ ਵਸਤੂਆਂ ਗਾਹਕਾਂ ਨੂੰ ਦਿੰਦਾ ਹੈ ਤਾਂ ਉਸ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇਗੀ| ਡਾ. ਔਲਖ ਨੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇਥੇ ‘ਖਾਣ-ਪਾਣ ਦਾ ਰੱਖੋ ਖਿਆਲ’ ਵਿਸ਼ੇ ’ਤੇ ਕਰਵਾਏ ਗਏ ਇਕ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ| ਡਾ. ਔਲਖ ਨੇ ਕਿਹਾ ਕਿ ਖਾਣ-ਪੀਣ ਦੀਆਂ ਵਸਤੂਆਂ ਨੂੰ ਤਿਆਰ ਕਰਨ ਲਈ ਵਿਭਾਗ ਨੇ ਸਾਵਧਾਨੀਆਂ ਦੀ ਵਰਤੋਂ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।
Advertisement
Advertisement
Advertisement