ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਦੁਕਾਨਦਾਰ ਪ੍ਰੇਸ਼ਾਨ

07:47 AM Jul 04, 2024 IST
ਨਿਰੰਕਾਰੀ ਮਾਰਕੀਟ ਵਿਚ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਖੜ੍ਹਾ ਪਾਣੀ ਦਿਖਾਉਂਦੇ ਹੋਏ ਦੁਕਾਨਦਾਰ।

ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 3 ਜੁਲਾਈ
ਬਾਬੈਨ ਦੇ ਸੈਣੀ ਸਕੂਲ ਦੇ ਨੇੜੇ ਨਿਰੰਕਾਰੀ ਮਾਰਕੀਟ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਾ ਹੋਣ ਕਰਕੇ ਦੁਕਾਨਦਾਰ ਪ੍ਰੇਸ਼ਾਨ ਹਨ। ਬਰਸਾਤ ਦਾ ਪਾਣੀ ਇਸ ਸਮੇਂ ਉਨ੍ਹਾਂ ਲਈ ਵੱਡੀ ਸਮੱਸਿਆ ਬਣਿਆ ਹੋਇਆ ਹੈ। ਥੋੜ੍ਹੀ ਜਿਹੀ ਬਰਸਾਤ ਹੁੰਦੇ ਹੀ ਸੈਣੀ ਸਕੂਲ ਦੇ ਅੱਗੇ ਵਾਲੀ ਤੇ ਪੈਟਰੋਲ ਪੰਪ ਦੇ ਪਿੱਛੇ ਵਾਲੀ ਗਲੀ ਵਿਚ ਪਾਣੀ ਭਰ ਜਾਂਦਾ ਹੈ। ਦੁਕਾਨਦਾਰ ਕਰਨ, ਸ਼ੈਲੀ ,ਵਿਪਨ, ਕਮਲ ਸ਼ਰਮਾ, ਵਪਨ ਕੁਮਾਰ, ਰਾਧੇ, ਉਤਮ, ਦਾ ਕਹਿਣਾ ਹੈ ਕਿ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਪਾਣੀ ਸੜਕਾਂ ’ਤੇ ਖੜ੍ਹ ਜਾਂਦਾ ਹੈ।
ਇਸ ਕਾਰਨ ਗਾਹਕਾਂ ਨੂੰ ਦੁਕਾਨ ਤੱਕ ਜਾਣ ਲਈ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਦੁਕਾਨਾਂ ਅੱਗੇ ਪਾਣੀ ਭਰ ਜਾਂਦਾ ਹੈ। ਇਸ ਕਾਰਨ ਉਨ੍ਹਾਂ ਦੀ ਦੁਕਾਨਦਾਰੀ ’ਤੇ ਵੀ ਫਰਕ ਪੈਂਦਾ ਹੈ। ਦੁਕਾਨਦਾਰਾਂ ਨੇ ਪਾਣੀ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਬਾਬੈਨ ਦੇ ਸਰਪੰਚ ਸੰਜੀਵ ਸਿੰਗਲਾ ਗੋਲਡੀ ਨੂੰ ਮਿਲ ਕੇ ਪਾਣੀ ਦੀ ਨਿਕਾਸੀ ਦਾ ਯੋਗ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ। ਦੁਕਾਨਦਾਰਾਂ ਨੇ ਦੋਸ਼ ਲਾਇਆ ਕਿ ਪਾਣੀ ਦੀ ਨਿਕਾਸੀ ਦੇ ਢੁਕਵੇਂ ਪ੍ਰਬੰਧ ਨਹੀਂ ਕੀਤੇ ਗਏ।
ਦੁਕਾਨਦਾਰਾਂ ਨੇ ਮੰਗ ਕੀਤੀ ਹੈ ਕਿ ਜਲਦੀ ਤੋਂ ਜਲਦੀ ਪਾਣੀ ਦੀ ਨਿਕਾਸੀ ਦੇ ਪੁਖਤਾ ਪ੍ਰਬੰਧ ਕੀਤੇ ਜਾਣ। ਉਧਰ, ਸਰਪੰਚ ਸੰਜੀਵ ਸਿੰਗਲਾ ਨੇ ਕਿਹਾ ਕਿ ਦੁਕਾਨਦਾਰ ਇਸ ਸਮੱਸਿਆ ਨੂੰ ਲੈ ਕੇ ਉਨ੍ਹਾਂ ਨੂੰ ਮਿਲ ਚੁੱਕੇ ਹਨ ਤੇ ਜਲਦੀ ਹੀ ਉਨ੍ਹਾਂ ਨੂੰ ਇਸ ਸਮੱਸਿਆ ਤੋਂ ਨਿਜਾਤ ਦਿਵਾਈ ਜਾਏਗੀ।

Advertisement

Advertisement
Advertisement