ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੀਨੀ ਡੋਰ ਨੂੰ ਲੈ ਕੇ ਪੁਲੀਸ ਵੱਲੋਂ ਦੁਕਾਨਾਂ ਦੀ ਜਾਂਚ

09:01 AM Jan 06, 2024 IST
ਦੁਕਾਨਾਂ ਦੀ ਚੈਕਿੰਗ ਕਰਦੇ ਹੋਏ ਪੁਲੀਸ ਅਧਿਕਾਰੀ।

ਪੱਤਰ ਪ੍ਰੇਰਕ
ਕੁਰਾਲੀ, 5 ਜਨਵਰੀ
ਪਾਬੰਦੀਸ਼ੁਦਾ ਚੀਨੀ ਡੋਰ ਦੀ ਵਿਕਰੀ ਨੂੰ ਰੋਕਣ ਲਈ ਸਥਾਨਕ ਸਿਟੀ ਪੁਲੀਸ ਦੀਆਂ ਵੱਖ-ਵੱਖ ਟੀਮਾਂ ਨੇ ਇੱਕੋ ਸਮੇਂ ਸ਼ਹਿਰ ’ਚ ਪਤੰਗਾਂ ਦੀਆਂ ਦੁਕਾਨਾਂ ’ਤੇ ਛਾਪੇ ਮਾਰੇ। ਪੁਲੀਸ ਨੇ ਦੁਕਾਨਦਾਰਾਂ ਨੂੰ ਚੀਨੀ ਡੋਰ ਨਾ ਵੇਚਣ ਦੀਆਂ ਸਖ਼ਤ ਹਦਾਇਤਾਂ ਵੀ ਕੀਤੀਆਂ।
ਸਥਾਨਕ ਥਾਣਾ ਸਿਟੀ ਦੇ ਐੱਸ.ਐੱਚ.ਓ. ਗਗਨਦੀਪ ਸਿੰਘ ਨੇ ਦੱਸਿਆ ਕਿ ਚੀਨੀ ਡੋਰ ਰੱਖਣ ਤੇ ਵੇਚਣ ’ਤੇ ਮੁਕੰਮਲ ਪਾਬੰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਕਾਰਵਾਈ ਦੌਰਾਨ ਕਿਸੇ ਕੋਲੋਂ ਵੀ ਚੀਨੀ ਡੋਰ ਦਾ ਭੰਡਾਰ ਨਹੀਂ ਮਿਲਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਚੀਨੀ ਡੋਰ ਵੇਚਦਾ ਫੜਿਆ ਗਿਆ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਥਾਣਾ ਮੁਖੀ ਨੇ ਪਤੰਗਬਾਜ਼ੀ ਦੇ ਸ਼ੌਕੀਨਾਂ ਨੂੰ ਚੀਨੀ ਡੋਰ ਦੀ ਥਾਂ ਸਾਧਾਰਨ ਡੋਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਧਰ ਚੀਨੀ ਡੋਰ ਦੀ ਲਪੇਟ ਵਿੱਚ ਆ ਕੇ ਪੰਛੀ ਜ਼ਖ਼ਮੀ ਹੋ ਰਹੇ ਹਨ। ਇਸੇ ਤਰ੍ਹਾਂ ਇੱਕ ਕਬੂਤਰ ਸਥਾਨਕ ਮੋਰਿੰਡਾ ਰੋਡ ਦੇ ਗੁਰਦੁਆਰਾ ਹਰਗੋਬਿੰਦਗੜ੍ਹ ਸਾਹਿਬ ਵਿਖੇ ਡਿੱਗ ਗਿਆ। ਗੁਰਦੁਆਰੇ ਦੇ ਹੈੱਡ ਗ੍ਰੰਥੀ ਸੁਖਦੇਵ ਸਿੰਘ ਸੁੱਖਾ ਤੇ ਹੋਰਨਾਂ ਸੇਵਾਦਾਰਾਂ ਨੇ ਕਬੂਤਰ ਦੇ ਪੈਰਾਂ ਨੂੰ ਬੁਰੀ ਤਰ੍ਹਾਂ ਲਿਪਟੀ ਚੀਨੀ ਡੋਰ ਦੇ ਜਾਲ ਨੂੰ ਕੈਂਚੀ ਨਾਲ ਕੱਟ ਕੇ ਉਸ ਦੀ ਜਾਨ ਬਚਾਈ।

Advertisement

Advertisement