ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਏਪੀ ਦੀ ਘਾਟ: ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਚੈਕਿੰਗ ਸ਼ੁਰੂ

08:47 AM Nov 02, 2024 IST
ਅਮਲੋਹ ’ਚ ਡੀਏਪੀ ਖਾਦ ਦਾ ਰਿਕਾਰਡ ਅਤੇ ਗੋਦਾਮ ਚੈੱਕ ਕਰਦੇ ਹੋਏ ਟੀਮ ਦੇ ਮੈਂਬਰ। -ਫੋਟੋ: ਸੂਦ

ਪੱਤਰ ਪ੍ਰੇਰਕ
ਅਮਲੋਹ, 1 ਨਵੰਬਰ
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਹਾੜ੍ਹੀ ਦੀ ਫ਼ਸਲ ਦੀ ਬਿਜਾਈ ਲਈ ਡੀਏਪੀ ਖਾਦ ਉਪਲੱਬਧ ਕਰਵਾਉਣ ਲਈ ਲਗਾਤਾਰ ਯਤਨ ਜਾਰੀ ਹਨ। ਇਸ ਤਹਿਤ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਡੀਏਪੀ ਖਾਦ ਦੀ ਸਪਲਾਈ ਨੂੰ ਕਿਸਾਨਾਂ ਲਈ ਕਰਨ ਵਾਸਤੇ ਤਹਿਸੀਲ ਅਮਲੋਹ ਵਿੱਚ ਤਹਿਸੀਲਦਾਰ ਜਿਨਸੂ ਬਾਂਸਲ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮਿਲ ਕੇ ਦੁਕਾਨਦਾਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਤਹਿਤ ਖਾਦ ਵਿਕਰੇਤਾਵਾਂ ਦਾ ਰਿਕਾਰਡ ਅਤੇ ਗੋਦਾਮ ਵੀ ਚੈੱਕ ਕੀਤੇ ਗਏ। ਸ੍ਰੀ ਬਾਂਸਲ ਨੇ ਦੱਸਿਆ ਕਿ ਚੈਕਿੰਗ ਦੌਰਾਨ ਖਾਦਾਂ ਦੀ ਵਿੱਕਰੀ ਸਬੰਧੀ ਕੋਈ ਵੀ ਊਣਤਾਈ ਨਹੀਂ ਪਾਈ ਗਈ ਅਤੇ ਨਾ ਹੀ ਕੋਈ ਸਟਾਕਿੰਗ ਅਤੇ ਟੈਗਿੰਗ ਪਾਈ ਗਈ। ਖਾਦ ਵਿਕਰੇਤਾਵਾਂ ਨੇ ਭਰੋਸਾ ਦਿਵਾਇਆ ਕਿ ਕਿਸਾਨਾਂ ਨੂੰ ਖਾਦ ਦੀ ਵੰਡ ਵਿੱਚ ਪੱਖਪਾਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਮੌਕੇ ’ਤੇ ਮਿਲੇ ਕਿਸਾਨਾਂ ਨੂੰ ਕਿਹਾ ਕਿ ਜੇ ਕੋਈ ਖਾਦ ਵਿਕਰੇਤਾ ਬੇਲੋੜੀਆਂ ਚੀਜ਼ਾਂ ਖਾਦ ਨਾਲ ਟੈਗ ਕਰ ਕੇ ਵੇਚਦਾ ਹੈ ਤਾਂ ਉਸ ਸਬੰਧੀ ਅਧਿਕਾਰੀਆਂ ਨੂੰ ਤੁਰੰਤ ਜਾਣਕਾਰੀ ਦਿੱਤੀ ਜਾਵੇ। ਚੈਕਿੰਗ ਟੀਮ ਵਿੱਚ ਸ਼ਾਮਲ ਖੇਤੀਬਾੜੀ ਅਫ਼ਸਰ ਬੂਟਾ ਸਿੰਘ ਨੇ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਡੀਏਪੀ ਖਾਦ ਦੀ ਵਰਤੋਂ ਆਪਣੇ ਖੇਤਾਂ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਮਾਤਰਾ ਦੇ ਆਧਾਰ ’ਤੇ ਕੀਤੀ ਜਾਵੇ।

Advertisement

ਨੂਰਪੁਰਬੇਦੀ ਤੇ ਕੀਰਤਪੁਰ ’ਚ ਖਾਦਾਂ ਦੀਆਂ ਦੁਕਾਨਾਂ ਤੇ ਗੋਦਾਮਾਂ ਦੀ ਜਾਂਚ

ਰੂਪਨਗਰ (ਪੱਤਰ ਪ੍ਰੇਰਕ): ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਰੂਪਨਗਰ ਅੰਦਰ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਅੱਜ ਵੱਖ-ਵੱਖ ਟੀਮਾਂ ਵੱਲੋਂ ਨੂਰਪੁਰਬੇਦੀ ਅਤੇ ਕੀਰਤਪੁਰ ਦੇ ਖਾਦ ਵਿਕ੍ਰੇਤਾਵਾਂ ਦੇ ਕਾਰੋਬਾਰ ਨਾਲ ਸਬੰਧਤ ਦੁਕਾਨਾਂ ਅਤੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੀ ਅਗਵਾਈ ਖੇਤੀਬਾੜੀ ਅਫ਼ਸਰ ਡਾ. ਪੰਕਜ ਸਿੰਘ ਵੱਲੋਂ ਕੀਤੀ ਗਈ। ਉਨ੍ਹਾਂ ਖਾਦ ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਕਿ ਪੀਓਐੱਸ ਮਸ਼ੀਨਾਂ ਵਿੱਚ ਮੌਜੂਦ ਵਿੱਕਰੀ ਕੀਤੀ ਖਾਦ ਦਾ ਸਟਾਕ ਨਿੱਲ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕੇ ਮਸ਼ੀਨਾਂ ਅਤੇ ਦੁਕਾਨ ’ਤੇ ਅਣਵਿਕੀ ਖਾਦ ਦਾ ਸਟਾਕ ਇਕਸਾਰ ਹੋਵੇ। ਉਨ੍ਹਾਂ ਸਮੂਹ ਡੀਲਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੈਂਸ ਅਤੇ ਹੋਰ ਜ਼ਰੂਰੀ ਦਸਤਾਵੇਜ਼ ਪੂਰੇ ਕਰ ਕੇ ਰੱਖਣ ਤੇ ਸਟਾਕ ਬੋਰਡ ਉੱਪਰ ਰੋਜ਼ਾਨਾ ਖਾਦ ਦਾ ਸਟਾਕ ਅਤੇ ਭਾਅ ਲਿਖਿਆ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਦੁਕਾਨਦਾਰ ਤੋਂ ਪੱਕਾ ਬਿੱਲ ਜ਼ਰੂਰ ਲੈਣ।

Advertisement
Advertisement