ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਸਪਤਾਲਾਂ ’ਚ ਛੇਤੀ ਪੂਰੀ ਕੀਤੀ ਜਾਵੇਗੀ ਸਿਹਤ ਅਮਲੇ ਦੀ ਘਾਟ: ਰਵਜੋਤ ਸਿੰਘ

05:42 AM Nov 26, 2024 IST
ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਤੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਸਿਵਲ ਹਸਪਤਾਲ ਵਿੱਚ ਲੈਬਾਰਟਰੀ ਦਾ ਨੀਂਹ ਪੱਥਰ ਰੱਖਦੇ ਹੋਏ।

ਹਰਪ੍ਰੀਤ ਕੌਰ
ਹੁਸ਼ਿਆਰਪੁਰ, 25 ਨਵੰਬਰ
ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਸਥਾਨਕ ਸਿਵਲ ਹਸਪਤਾਲ ਵਿੱਚ 1.25 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇੰਟੀਗਰੇਟਡ ਪਬਲਿਕ ਹੈਲਥ ਲੈਬਾਰਟਰੀ ਦੇ ਕੰਮ ਦੀ ਸ਼ੁਰੂਆਤ ਕਰਵਾਈ। ਮੰਤਰੀ ਨੇ ਕਿਹਾ ਕਿ ਆਉਂਦੀ ਅਪਰੈਲ ਦੇ ਅਖੀਰ ਤੱਕ ਬਣਨ ਵਾਲੀ ਇਹ ਲੈਬਾਰਟਰੀ ਲੋਕਾਂ ਨੂੰ ਵੱਡੀ ਸਿਹਤ ਸਹੂਲਤ ਪ੍ਰਦਾਨ ਕਰੇਗੀ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਜਲਦੀ ਹੀ ਹਸਪਤਾਲਾਂ ਵਿੱਚ ਡਾਕਟਰਾਂ, ਪੈਰਾ ਮੈਡੀਕਲ ਅਤੇ ਲੈਬਾਰਟਰੀਆਂ ਦੇ ਸਟਾਫ਼ ਦੀ ਘਾਟ ਨੂੰ ਵੀ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਵਿੱਚ ਇੰਟੀਗਰੇਟਡ ਪਬਲਿਕ ਹੈਲਥ ਲੈਬਾਰਟਰੀ (ਆਈ.ਪੀ.ਐਚ.ਐਲ) ਸਥਾਪਿਤ ਕੀਤੀ ਜਾ ਰਹੀ ਹੈ ਜਿੱਥੇ ਕਰੀਬ 80 ਤਰ੍ਹਾਂ ਦੇ ਵੱਖ-ਵੱਖ ਟੈਸਟਾਂ ਦੀ ਮੁਫ਼ਤ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ 100 ਵਿਅਕਤੀਆਂ ਦੇ ਬੈਠਣ ਦੀ ਸਮਰੱਥਾ ਵਾਲੀ ਇਹ ਲੈਬਾਰਟਰੀ ਏਅਰ ਕੰਡੀਸ਼ਨਡ ਹੋਵੇਗੀ ਜਿੱਥੇ ਉਚ ਦਰਜੇ ਦੀ ਮਸ਼ੀਨਰੀ ਲਗਾਈ ਜਾਵੇਗੀ ਜਿਸ ਨਾਲ ਇਕ ਮਹੀਨੇ ਵਿਚ 40 ਤੋਂ 50 ਹਜ਼ਾਰ ਟੈਸਟ ਮੁਫ਼ਤ ਹੋਣਗੇ। ਡਾ. ਰਵਜੋਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੰਗਲਵਾਲ ਨੂੰ ਸਿਵਲ ਹਸਪਤਾਲ ’ਚ 24 ਹਾਊਸ ਸਰਜਨਾਂ ਅਤੇ ਇੰਪੈਨਲਡ ਡਾਕਟਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ। ਹੁਸ਼ਿਆਰਪੁਰ ’ਚ ਬਣਨ ਵਾਲੇ ਮੈਡੀਕਲ ਕਾਲਜ ਸਬੰਧੀ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਸ ਪ੍ਰਾਜੈਕਟ ਦੀ ਟੈਂਡਰ ਪ੍ਰਕਿਰਿਆ ਹੋ ਚੁੱਕੀ ਹੈ ਅਤੇ ਛੇਤੀ ਹੀ ਇਸ ਦਾ ਕੰਮ ਸ਼ੁਰੂ ਹੋਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 2027 ਤੱਕ ਇਹ ਪ੍ਰਾਜੈਕਟ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਵਿਖੇ ਜਲਦੀ ਹੀ ਕ੍ਰਿਟੀਕਲ ਕੇਅਰ ਯੂਨਿਟ (ਸੀ.ਸੀ.ਯੂ) ਵੀ ਸਥਾਪਿਤ ਕੀਤਾ ਜਾਵੇਗਾ। ਡਾ. ਰਵਜੋਤ ਨੇ ਦੱਸਿਆ ਕਿ ਲੋਕਲ ਬਾਡੀਜ਼ ਦੀਆਂ ਚੋਣਾਂ ਲਈ ਦਸੰਬਰ ਵਿਚ ਸਮੁੱਚੀ ਪ੍ਰਕਿਰਿਆ ਮੁਕੰਮਲ ਹੋ ਜਾਵੇਗੀ।

Advertisement

Advertisement