ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰੰਜਿਸ਼ ਕਾਰਨ ਗੋਲੀ ਮਾਰ ਕੇ ਹੱਤਿਆ

02:46 PM Jun 30, 2023 IST

ਨਵੀਂ ਦਿੱਲੀ, 29 ਜੂਨ

Advertisement

ਦੱਖਣੀ-ਪੱਛਮੀ ਦਿੱਲੀ ਦੇ ਬਾਬਾ ਹਰੀਦਾ ਨਗਰ ਇਲਾਕੇ ਵਿੱਚ ਰੰਜਿਸ਼ ਕਾਰਨ ਇੱਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਦੇ ਦੋਸ਼ ਹੇਠ ਪੁਲੀਸ ਨੇ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਚੱਟਾਨ ਸਿੰਘ (26) ਵਾਸੀ ਪਿੰਡ ਗਾਲਬਿਪੁਰ (ਨਜਫਗੜ੍ਹ) ਵਜੋਂ ਹੋਈ ਹੈ।

ਪੁਲੀਸ ਅਨੁਸਾਰ 12 ਜੂਨ ਨੂੰ ਖਹਿਰਾ ਮੋੜ ਨੇੜੇ ਧੀਰੇਂਦਰ (38) ਆਪਣੀ ਟੈਕਸੀ ਵਿੱਚ ਮ੍ਰਿਤਕ ਮਿਲਿਆ ਸੀ, ਜਿਸ ਦੇ ਗੋਲੀ ਲੱਗੀ ਹੋਈ ਸੀ। ਜਾਂਚ ‘ਚ ਸਾਹਮਣੇ ਆਇਆ ਕਿ ਧੀਰੇਂਦਰ ਨੂੰ ਮੁਲਜ਼ਮ ਖਹਿਰਾ ਮੋੜ ‘ਤੇ ਮਿਲਣ ਆਇਆ ਸੀ ਅਤੇ ਦੋਵੇਂ ਧੀਰੇਂਦਰ ਦੀ ਕਾਰ ‘ਚ ਬੈਠ ਗਏ। ਪੁਲੀਸ ਨੇ ਦੱਸਿਆ ਕਿ ਕਾਰ ਵਿੱਚ ਬੈਠਣ ਤੋਂ ਬਾਅਦ ਉਨ੍ਹਾਂ ਵਿੱਚ ਬਹਿਸ ਹੋਈ, ਜਿਸ ਤੋਂ ਬਾਅਦ ਚੱਟਾਨ ਸਿੰਘ ਨੇ ਕਥਿਤ ਤੌਰ ‘ਤੇ ਧੀਰੇਂਦਰ ਨੂੰ ਗੋਲੀ ਮਾਰ ਦਿੱਤੀ। ਪੁਲੀਸ ਨੇ ਦੱਸਿਆ ਕਿ ਉਨ੍ਹਾਂ ਨੇ ਘਟਨਾ ਸਥਾਨ ‘ਤੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰਨ ਮਗਰੋਂ ਮੁਲਜ਼ਮ ‘ਤੇ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ। ਪੁਲੀਸ ਦੇ ਡਿਪਟੀ ਕਮਿਸ਼ਨਰ (ਦਵਾਰਕਾ) ਐੱਮ ਹਰਸ਼ਵਰਧਨ ਨੇ ਦੱਸਿਆ ਕਿ ਸੂਚਨਾ ਦੇ ਆਧਾਰ ‘ਤੇ ਛਾਪੇ ਮਾਰ ਕੇ ਮੁਲਜ਼ਮ ਚੱਟਾਨ ਸਿੰਘ ਨੂੰ ਕਕਰੋਲਾ ਪਿੰਡ ਨੇੜਿਓਂ ਗ੍ਰਿਫਤਾਰ ਕੀਤਾ ਗਿਆ ਹੈ।

Advertisement

ਉਨ੍ਹਾਂ ਦੱਸਿਆ ਕਿ ਧੀਰੇਂਦਰ ਦਾ ਇੱਕ ਵਿਅਕਤੀ ਨਾਲ ਪੈਸਿਆਂ ਦੇ ਲੈਣ ਦੇਣ ਸਬੰਧੀ ਝਗੜਾ ਸੀ ਜੋ ਕਿ ਸਿੰਘ ਦਾ ਦੋਸਤ ਵੀ ਹੈ।

ਪੁਲੀਸ ਨੇ ਕਿਹਾ ਕਿ ਮੁਲਜ਼ਮ ਨੇ ਉਨ੍ਹਾਂ ਦੇ ਝਗੜੇ ਵਿੱਚ ਦਖਲ ਦਿੱਤਾ, ਜਿਸ ਕਾਰਨ ਉਨ੍ਹਾਂ ਵਿਚਕਾਰ ਫੋਨ ‘ਤੇ ਕਥਿਤ ਕਤਲ ਵਾਲੇ ਦਿਨ ਸਮੇਤ ਬਹਿਸ ਹੋਈ।

ਡੀਸੀਪੀ ਨੇ ਦੱਸਿਆ ਕਿ ਬਾਅਦ ਵਿੱਚ ਸਿੰਘ ਖਹਿਰਾ ਮੋੜ ਗਏ ਜਿੱਥੇ ਉਸ ਨੇ ਧੀਰੇਂਦਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਮਾਮਲੇ ਵਿੱਚ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। -ਪੀਟੀਆਈ

Advertisement
Tags :
ਹੱਤਿਆਕਾਰਨਗੋਲੀਰੰਜਿਸ਼
Advertisement