ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਥਾਣੇ ਦੇ ਬਾਹਰ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

09:50 AM Mar 16, 2024 IST

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 15 ਮਾਰਚ
ਇੱਥੇ ਗੇਟ ਹਕੀਮਾਂ ਥਾਣੇ ਬਾਹਰ ਤਿੰਨ ਮੋਟਰਸਾਈਕਲ ਸਵਾਰਾਂ ਨੇ ਰਾਮ ਬਾਗ ਇਲਾਕੇ ਦੇ ਵਸਨੀਕ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਜਿਸ ਦੀ ਪਛਾਣ ਕੱਪੜਾ ਵਪਾਰੀ ਵੀਨੂੰ ਵਜੋਂ ਹੋਈ ਹੈ।ਇਹ ਘਟਨਾ ਬੀਤੀ ਰਾਤ ਉਸ ਵੇਲੇ ਵਾਪਰੀ ਜਦੋਂ ਵੀਨੂੰ ਆਪਣੇ ਦੋਸਤਾਂ ਹਰਜੀਤ ਸਿੰਘ ਅਤੇ ਸੰਜੂ ਨਾਲ ਕਾਰ ਵਿੱਚ ਜਾ ਰਿਹਾ ਸੀ। ਪੁਲੀਸ ਨੇ ਅੱਜ ਦਾਅਵਾ ਕੀਤਾ ਹੈ ਕਿ ਹਮਲਾਵਰਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਫੜਨ ਲਈ ਛਾਪੇ ਮਾਰੇ ਜਾ ਰਹੇ ਹਨ। ਪੁਲੀਸ ਦੇ ਵਧੀਕ ਡਿਪਟੀ ਕਮਿਸ਼ਨਰ ਡਾ. ਦਰਪਨ ਆਹਲੂਵਾਲੀਆ ਨੇ ਦੱਸਿਆ ਕਿ ਪੁਲੀਸ ਨੇ ਉਨ੍ਹਾਂ ਦੇ ਇੱਕ ਸਾਥੀ ਨੂੰ ਵੀ ਹਿਰਾਸਤ ਵਿੱਚ ਲਿਆ ਹੈ। ਇਸ ਘਟਨਾ ਪਿੱਛੇ ਹਰਜੀਤ ਸਿੰਘ, ਸੰਜੂ ਅਤੇ ਹਮਲਾਵਰਾਂ ਵਿਚਾਲੇ ਪੁਰਾਣੀ ਦੁਸ਼ਮਣੀ ਦੱਸੀ ਜਾ ਰਹੀ ਹੈ। ਪੁਲੀਸ ਅਨੁਸਾਰ ਵੀਨੂੰ ਆਪਣੇ ਦੋਸਤਾਂ ਨਾਲ ਜਾ ਰਿਹਾ ਸੀ ਤਾਂ ਰਸਤੇ ਵਿਚ ਦੋ ਮੋਟਰਸਾਈਕਲਾਂ ’ਤੇ ਸਵਾਰ ਤਿੰਨ ਨੌਜਵਾਨ ਉਨ੍ਹਾਂ ਦਾ ਪਿੱਛਾ ਕਰਨ ਲੱਗੇ ਤਾਂ ਵੀਨੂ ਨੇ ਕਾਰ ਨੂੰ ਗੇਟ ਹਕੀਮਾਂ ਥਾਣੇ ਵਾਲੇ ਪਾਸੇ ਮੋੜ ਲਿਆ। ਉਸ ਨੇ ਪੁਲੀਸ ਥਾਣੇ ਦੇ ਬਾਹਰ ਕਾਰ ਰੋਕੀ ਅਤੇ ਬਾਹਰ ਆ ਕੇ ਆਪਣੇ ਆਪ ਨੂੰ ਬਚਾਉਣ ਲਈ ਥਾਣੇ ਵੱਲ ਭੱਜਿਆ ਪਰ ਮੋਟਰਸਾਈਕਲ ਸਵਾਰਾਂ ਨੇ ਉਸ ’ਤੇ ਗੋਲੀ ਚਲਾ ਦਿੱਤੀ। ਵੀਨੂੰ ਨੂੰ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਦੱਸਣਾ ਬਣਦਾ ਹੈ ਕਿ ਵੀਨੂੰ ਨੂੰ ਤਿੰਨ ਮਹੀਨੇ ਪਹਿਲਾਂ ਅਗਵਾ ਕੀਤਾ ਗਿਆ ਸੀ। ਕੁਝ ਦਿਨ ਪਹਿਲਾਂ ਉਸ ਨੂੰ ਧਮਕੀ ਭਰੇ ਫੋਨ ਵੀ ਆਏ ਸਨ। ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਉਸ ਦਾ ਲੜਕਾ ਬੀਤੀ ਸ਼ਾਮ ਗਾਰਡਨ ਐਨਕਲੇਵ ਵਿਚ ਪਲਾਟ ਦੀ ਰਜਿਸਟਰੀ ਕਰਵਾ ਕੇ ਆਇਆ ਸੀ ਤੇ ਆਪਣੇ ਦੋਸਤਾਂ ਨਾਲ ਘਰੋਂ ਬਾਹਰ ਗਿਆ ਸੀ ਜਿਸ ਤੋਂ ਬਾਅਦ ਹਮਲਾ ਕੀਤਾ ਗਿਆ।

Advertisement

Advertisement