For the best experience, open
https://m.punjabitribuneonline.com
on your mobile browser.
Advertisement

ਚੋਰੀ ਦੀ ਸ਼ਿਕਾਇਤ ਕਰਨ ’ਤੇ ਚਲਾਈ ਗੋਲੀ

08:17 AM Jul 03, 2023 IST
ਚੋਰੀ ਦੀ ਸ਼ਿਕਾਇਤ ਕਰਨ ’ਤੇ ਚਲਾਈ ਗੋਲੀ
ਗੋਲੀਬਾਰੀ ਦੀ ਘਟਨਾ ਦੀ ਤਸਵੀਰ।
Advertisement

ਖੇਤਰੀ ਪ੍ਰਤੀਨਿਧ
ਬਟਾਲਾ, 2 ਜੁਲਾਈ
ਨੇੜਲੇ ਪਿੰਡ ਧਵਾਣ ‘ਚ ਦੋ ਧਿਰਾਂ ਦਰਮਿਆਨ ਹੋਈ ਤਕਰਾਰ ਤੋਂ ਬਾਅਦ ਇੱਕ ਧਿਰ ਨੇ ਦੂਜੀ ਧਿਰ ਦੇ ਵਿਅਕਤੀਆਂ ’ਤੇ ਗੋਲੀ ਚਲਾ ਦਿੱਤੀ। ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਇਸ ਸਬੰਧੀ ਥਾਣਾ ਕਿਲਾ ਲਾਲ ਸਿੰਘ ਦੀ ਪੁਲੀਸ ਨੇ 6 ਮੁਲਜ਼ਮਾਂ ਖਿਲਾਫ਼ ਕੇਸ ਦਰਜ ਕਰਕੇ ਅਗਲੇਰੀ ਜਾਂਚ ਅਾਰੰਭ ਦਿੱਤੀ ਹੈ। ਸ਼ਿਕਾਇਤਕਰਤਾ ਅਨੁਸਾਰ ਪਿੰਡ ਦੇ ਹੀ ਕੁਝ ਨੌਜਵਾਨਾਂ ਨੇ ਉਨ੍ਹਾਂ ਦੇ ਘਰੋਂ ਪਿੱਤਲ ਦੇ ਭਾਂਡੇ ਚੋਰੀ ਕਰ ਲਏ ਸਨ ਅਤੇ ਉਨ੍ਹਾਂ ਵੱਲੋਂ ਪੁਲੀਸ ਨੂੰ ਸ਼ਿਕਾਇਤ ਦੇਣ ‘ਤੇ ਮੁਲਜ਼ਮਾਂ ਨੇ ਉਨ੍ਹਾਂ ’ਤੇ ਹਮਲਾ ਕਰਕੇ ਗੋਲੀਆਂ ਚਲਾ ਦਿੱਤੀਆਂ ਅਤੇ ਉਨ੍ਹਾਂ ਨੇ ਦੌੜ ਕੇ ਮਸਾਂ ਆਪਣੀ ਜਾਨ ਬਚਾਈ। ਇਸ ਘਟਨਾ ਦੀ ਵੀਡੀਓ ਵੀ ਵਾਇਰਲ ਹੋ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਗਦੀਪ ਸਿੰਘ ਵਾਸੀ ਪਿੰਡ ਧਵਾਣ ਨੇ ਦੱਸਿਆ ਕਿ ਉਹ ਲੰਘੀ 28 ਜੂਨ ਨੂੰ ਮਨੀਕਰਣ ਸਾਹਿਬ ਗਿਆ ਸੀ ਅਤੇ ਜਦੋਂ ਘਰ ਵਾਪਸ ਆਇਆ ਤਾਂ ਉਸ ਦੇ ਘਰੋਂ ਪਿੱਤਲ ਦੇ ਭਾਂਡੇ ਚੋਰੀ ਹੋ ਚੁੱਕੇ ਸਨ। ਜਦੋਂ ਉਨ੍ਹਾਂ ਇਸ ਸਬੰਧੀ ਪੁੱਛਗਿੱਛ ਕੀਤੀ ਤਾਂ ਪਤਾ ਲੱਗਾ ਕਿ ਪਿੰਡ ਦੇ ਹੀ ਕੁਝ ਨੌਜਵਾਨਾਂ ਨੇ ਭਾਂਡੇ ਚੋਰੀ ਕਰਕੇ ਕਸਬਾ ਧਿਆਨਪੁਰ ਦੇ ਇੱਕ ਦੁਕਾਨਦਾਰ ਨੂੰ ਵੇਚੇ ਹਨ। ਇਸ ਤੋਂ ਬਾਅਦ ਜਦੋਂ ਉਨ੍ਹਾਂ ਉਕਤ ਨੌਜਵਾਨਾਂ ਨੂੰ ਭਾਂਡੇ ਵਾਪਸ ਲਿਆ ਕੇ ਦੇਣ ਲਈ ਕਿਹਾ ਤਾਂ ਉਨ੍ਹਾਂ ਨੇ ਹਮਲਾ ਕਰਕੇ ਉਸ ਦੇ ਪਿਤਾ ਨੂੰ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ ਅਤੇ ਗੋਲੀਆਂ ਚਲਾ ਦਿੱਤੀਆਂ ਜਿਸ ਤੋਂ ਉਨ੍ਹਾਂ ਦੌੜ ਕੇ ਮਸਾਂ ਆਪਣੀ ਜਾਨ ਬਚਾਈ। ਉਸ ਦੱਸਿਆ ਕਿ ਮੁਲਜ਼ਮ ਉਨ੍ਹਾਂ ਨੂੰ ਫ਼ੋਨ ਕਰਕੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦੇ ਰਹੇ ਹਨ। ਇਸ ਸਬੰਧੀ ਥਾਣਾ ਕਿਲਾ ਲਾਲ ਸਿੰਘ ਦੇ ਮੁਖੀ ਹਰਮੀਕ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਇਸ ਸਬੰਧੀ ਇੱਕ ਔਰਤ ਸਮੇਤ 6 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ।

Advertisement

Advertisement
Tags :
Author Image

sukhwinder singh

View all posts

Advertisement
Advertisement
×