ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭੈਣੀ ਮੱਸਾ ਸਿੰਘ ’ਚ ਚੱਲੀਆਂ ਗੋਲੀਆਂ, ਪੰਜ ਜ਼ਖ਼ਮੀ

07:57 AM Jun 13, 2024 IST
ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਉਂਦੇ ਹੋਏ ਪਰਿਵਾਰਕ ਮੈਂਬਰ।

ਗੁਰਬਖਸ਼ਪੁਰੀ
ਤਰਨ ਤਾਰਨ, 12 ਜੂਨ
ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਭੈਣੀ ਮੱਸਾ ਸਿੰਘ ਵਿੱਚ ਬੀਤੀ ਦੇਰ ਸ਼ਾਮ ਰਸਤੇ ’ਤੇ ਮਿੱਟੀ ਪਾਉਣ ਤੋਂ ਸ਼ੁਰੂ ਹੋਈ ਜ਼ੁਬਾਨੀ ਤਕਰਾਰ ਖੂਨੀ ਝੜਪ ਵਿੱਚ ਤਬਦੀਲ ਹੋ ਗਈ| ਝੜਪ ਵਿੱਚ ਗੋਲੀਆਂ ਚੱਲੀਆਂ, ਜਿਸ ਕਾਰਨ ਪੰਜ ਵਿਅਕਤੀ ਜ਼ਖ਼ਮੀ ਹੋ ਗਏ| ਇਸ ਸਬੰਧੀ ਖਾਲੜਾ ਪੁਲੀਸ ਨੇ ਕਰੀਬ 35 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ|
ਥਾਣਾ ਮੁਖੀ ਇੰਸਪੈਕਟਰ ਮਨੋਜ ਕੁਮਾਰ ਨੇ ਦੱਸਿਆ ਕਿ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦੋਂਕਿ ਬਾਕੀ ਦੇ ਮੁਲਜ਼ਮ ਫਰਾਰ ਦੱਸੇ ਜਾ ਰਹੇ ਹਨ| ਸ੍ਰੀ ਕੁਮਾਰ ਨੇ ਦੱਸਿਆ ਕਿ ਸਾਂਝੇ ਰਸਤੇ ਵਿੱਚ ਪਲਵਿੰਦਰ ਸਿੰਘ ਧਿਰ ਵਲੋਂ ਮਿੱਟੀ ਪਾਈ ਜਾ ਰਹੀ ਸੀ, ਜਿਸ ’ਤੇ ਵਿਰੋਧੀ ਧਿਰ ਦੇ ਸਾਰਜ ਸਿੰਘ ਤੇ ਉਸ ਦੇ ਲੜਕੇ ਹਰਵਿੰਦਰ ਸਿੰਘ ਨੇ ਇਤਰਾਜ਼ ਕੀਤਾ| ਇਸ ਤੋਂ ਦੋਵਾਂ ਧਿਰਾਂ ਦਰਮਿਆਨ ਤਕਰਾਰ ਹੋ ਗਈ| ਇਸੇ ਗੱਲ ਤੋਂ ਸਾਰਜ ਸਿੰਘ, ਹਰਵਿੰਦਰ ਸਿੰਘ, ਲਵਪ੍ਰੀਤ ਸਿੰਘ, ਜਗਜੀਤ ਸਿੰਘ ਸੋਨੀ, ਅੰਮ੍ਰਿਤਪਾਲ ਸਿੰਘ, ਯਾਦਵਿੰਦਰ ਸਿੰਘ, ਗੁਰਮੀਤ ਸਿੰਘ, ਈਸ਼ਵਰ ਸਿੰਘ, ਬਾਬਾ ਸਣੇ 25 ਦੇ ਕਰੀਬ ਹੋਰਨਾਂ ਨੇ ਹਥਿਆਰਬੰਦ ਹੋ ਕੇ ਪਲਵਿੰਦਰ ਸਿੰਘ ਧਿਰ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ ਪਲਵਿੰਦਰ ਸਿੰਘ ਦੇ ਭਰਾ ਕੁਲਵਿੰਦਰ ਸਿੰਘ, ਗੁਰਪ੍ਰਤਾਪ ਸਿੰਘ, ਗੁਰਵਿੰਦਰ ਸਿੰਘ, ਚਮਕੌਰ ਸਿੰਘ ਅਤੇ ਸੁਖਵੰਤ ਸਿੰਘ ਜ਼ਖ਼ਮੀ ਹੋ ਗਏ|
ਜ਼ਖ਼ਮੀਆਂ ਨੂੰ ਭਿੱਖੀਵਿੰਡ ਦੇ ਪ੍ਰਾਈਵੇਟ ਹਸਪਤਾਲ ਦਾਖਲ ਕਰਾਇਆ ਗਿਆ, ਜਿਥੋਂ ਕੁਲਵਿੰਦਰ ਸਿੰਘ ਅਤੇ ਗੁਰਪ੍ਰਤਾਪ ਸਿੰਘ ਨੂੰ ਗੁਰੂ ਨਾਨਕ ਦੇਵ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ, ਜਿਥੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ| ਥਾਣਾ ਮੁਖੀ ਇੰਸਪੈਕਟਰ ਮਨੋਜ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਧਾਰਾ 307, 148, 149 ਫੌਜਦਾਰੀ ਅਤੇ ਅਸਲਾ ਐਕਟ ਦੀ ਧਾਰਾ 25, 27, 54, 59 ਅਧੀਨ ਇਕ ਕੇਸ ਦਰਜ ਕੀਤਾ ਗਿਆ ਹੈ| ਇੰਸਪੈਕਟਰ ਮਨੋਜ ਕੁਮਾਰ ਨੇ ਦੱਸਿਆ ਕਿ ਸਾਰਜ ਸਿੰਘ, ਉਸ ਦੇ ਲੜਕੇ ਹਰਵਿੰਦਰ ਸਿੰਘ, ਜਗਜੀਤ ਸਿੰਘ ਸੋਨੀ ਸਣੇ ਪੰਜ ਜਣਿਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਦੇ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਛਾਪੇੇ ਸ਼ੁਰੂ ਕਰ ਦਿੱਤੇ ਹਨ|

Advertisement

Advertisement