ਬਿਸ਼ਨੋਈ ਗੈਂਗ ਨੂੰ ਫ਼ਿਰੌਤੀ ਦੇਣ ਤੋਂ ਇਨਕਾਰ ਕਰਨ ਕਾਰਨ ਕਾਰੋਬਾਰੀ ਦੇ ਘਰ ’ਤੇ ਚੱਲੀਆਂ ਗੋਲੀਆਂ
08:36 AM Jun 13, 2024 IST
Advertisement
ਪੱਤਰ ਪ੍ਰੇਰਕ
ਤਰਨ ਤਾਰਨ, 12 ਜੂਨ
ਇਲਾਕੇ ਦੇ ਪਿੰਡ ਸਰਹਾਲੀ ਵਾਸੀ ਕਾਰੋਬਾਰੀ ਵੱਲੋਂ ਬਿਸ਼ਨੋਈ ਗੈਂਗ ਨੂੰ ਫ਼ਿਰੌਤੀ ਨਾ ਦੇਣ ਕਰਕੇ ਉਸ ਦੇ ਘਰ ’ਤੇ ਸੋਮਵਾਰ-ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਗੋਲੀਆਂ ਚਲਾਈਆਂ ਗਈਆਂ| ਇਸ ਨਾਲ ਕਾਰੋਬਾਰੀ ਦੇ ਘਰ ਦੇ ਗੇਟ ਦਾ ਕਾਫੀ ਨੁਕਸਾਨ ਹੋਇਆ| ਕਾਰੋਬਾਰੀ ਗੁਰਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਸਮੇਂ ਤੋਂ ਉਸ ਦੇ ਮੋਬਾਈਲ ’ਤੇ ਆਪਣੇ ਆਪ ਨੂੰ ਬਿਸ਼ਨੋਈ ਗਰੁੱਪ ਦਾ ਬੰਦਾ ਆਖਣ ਵਾਲਾ ਉਸ ਤੋਂ 30 ਲੱਖ ਰੁਪਏ ਦੀ ਫ਼ਿਰੌਤੀ ਦੀ ਮੰਗ ਕਰਦਾ ਸੀ ਅਤੇ ਨਾ ਦੇਣ ’ਤੇ ਮਰਨ ਲਈ ਤਿਆਰ ਰਹਿਣ ਦੀਆਂ ਧਮਕੀਆਂ ਦਿੰਦਾ ਸੀ| ਗੁਰਿੰਦਰ ਸਿੰਘ ਨੇ ਗੈਂਗਸਟਰ ਨੂੰ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਮਗਰੋਂ ਰਾਤ ਨੂੰ ਮੋਟਰਸਾਈਕਲ ’ਤੇ ਆਏ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਘਰ ਵੱਲ ਗੋਲੀਆਂ ਚਲਾਈਆਂ ਤੇ ਫ਼ਰਾਰ ਹੋ ਗਏ| ਇਸ ਸਬੰਧੀ ਸਰਹਾਲੀ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ।
Advertisement
Advertisement