ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਿਊਲਰ ਦੇ ਘਰ ਚੱਲੀਆਂ ਗੋਲੀਆਂ

07:08 AM Nov 19, 2024 IST
ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ।

ਕੇਪੀ ਸਿੰਘ
ਗੁਰਦਾਸਪੁਰ, 18 ਨਵੰਬਰ
ਇੱਥੇ ਦੇਰ ਰਾਤ ਕਾਹਨੂੰਵਾਨ ਰੋਡ ’ਤੇ ਸਥਿਤ ਜਿਊਲਰ ਦੇ ਘਰ ਵਿੱਚ ਅੱਧਾ ਦਰਜਨ ਦੇ ਕਰੀਬ ਲੁਟੇਰਿਆਂ ਨੇ ਦਾਖਲ ਹੋ ਕੇ ਘਰ ਦੇ ਮਾਲਕ ਨੂੰ ਜ਼ਖ਼ਮੀ ਕਰ ਦਿੱਤਾ ਅਤੇ ਸੋਨੇ ਦੇ ਗਹਿਣੇ ਅਤੇ ਰਿਵਾਲਵਰ ਖੋਹ ਕੇ ਫ਼ਰਾਰ ਹੋ ਗਏ। ਹਾਲਾਂਕਿ ਲੁੱਟ-ਖੋਹ ਤੋਂ ਪਹਿਲਾਂ ਜਿਊਲਰ ਦੀ ਪਤਨੀ ਨੇ ਇਸ ਬਾਰੇ ਆਪਣੇ ਭਤੀਜੇ ਨੂੰ ਸੂਚਿਤ ਕਰ ਦਿੱਤਾ ਸੀ, ਜਿਸ ’ਤੇ ਜਿਊਲਰ ਦੇ ਭਤੀਜੇ ਅਤੇ ਲੁਟੇਰਿਆਂ ਨੇ ਇਕ-ਦੂਜੇ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਲੁਟੇਰੇ ਫ਼ਰਾਰ ਹੋ ਗਏ। ਇਸ ਮੌਕੇ ਜਿਊਲਰ ਅਤੇ ਉਸ ਦਾ ਭਤੀਜਾ ਜ਼ਖ਼ਮੀ ਹੋ ਗਏ। ਜ਼ਖ਼ਮੀ ਰਾਮ ਲੁਭਾਇਆ ਦੀ ਪਤਨੀ ਪ੍ਰਵੀਨ ਲਤਾ ਨੇ ਦੱਸਿਆ ਕਿ ਰਾਤ ਕਰੀਬ ਇੱਕ ਵਜੇ ਘਰ ਦੇ ਬਾਹਰ ਕੁਝ ਲੋਕ ਹੱਥਾਂ ਵਿਚ ਤੇਜ਼ਧਾਰ ਹਥਿਆਰ ਫੜੀ ਬੈਠੇ ਸਨ ਅਤੇ ਇਕ ਵਿਅਕਤੀ ਖਿੜਕੀ ਦੀ ਗਰਿੱਲ ਕੱਟ ਰਿਹਾ ਸੀ। ਉਸ ਨੇ ਆਪਣੇ ਭਤੀਜੇ ਮੁਨੀਸ਼ ਵਰਮਾ ਅਤੇ ਗੌਰਵ ਵਰਮਾ ਇਸ ਦੀ ਸੂਚਨਾ ਦਿੱਤੀ। ਇਸ ਦੌਰਾਨ ਲੁਟੇਰੇ ਘਰ ਵਿੱਚ ਦਾਖਲ ਹੋ ਗਏ। ਜਦੋਂ ਉਸ ਦੇ ਪਤੀ ਰਾਮ ਲੁਭਾਇਆ ਨੇ ਰਿਵਾਲਵਰ ਨਾਲ ਲੁਟੇਰਿਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਰਿਵਾਲਵਰ ਖੋਹ ਲਿਆ ਅਤੇ ਉਸ ਦੇ ਸਿਰ ਵਿੱਚ ਕੋਈ ਭਾਰੀ ਚੀਜ਼ ਮਾਰ ਕੇ ਜ਼ਖ਼ਮੀ ਕਰ ਦਿੱਤਾ। ਲੁਟੇਰੇ ਘਰ ਵਿੱਚ ਪਏ ਸੋਨੇ ਅਤੇ ਉਨ੍ਹਾਂ ਦੇ ਪਾਏ ਗਹਿਣੇ ਖੋਹ ਕੇ ਫ਼ਰਾਰ ਹੋ ਗਏ। ਪ੍ਰਵੀਨ ਲਤਾ ਦੇ ਭਤੀਜੇ ਗੌਰਵ ਵਰਮਾ ਨੇ ਦੱਸਿਆ ਕਿ ਉਹ ਆਪਣੇ ਵੱਡੇ ਭਰਾ ਮੁਨੀਸ਼ ਵਰਮਾ ਜਦੋਂ ਮਾਸੀ ਦੇ ਘਰ ਪੁੱਜਿਆ ਤਾਂ ਦੋ ਵਿਅਕਤੀ ਕੰਧ ‘ਤੇ ਚੜ੍ਹ ਕੇ ਬਾਹਰ ਆ ਰਹੇ ਸਨ। ਉਨ੍ਹਾਂ ਨੂੰ ਰੋਕਣ ਲਈ ਉਸ ਦੇ ਭਰਾ ਨੇ ਪਿਸਤੌਲ ਨਾਲ ਫਾਇਰ ਕੀਤਾ। ਉਧਰੋਂ ਮੁਲਜ਼ਮਾਂ ਨੇ ਫਾਇਰਿੰਗ ਕਰ ਦਿੱਤੀ। ਥਾਣਾ ਸਿਟੀ ਦੇ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਕਿ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।

Advertisement

Advertisement