For the best experience, open
https://m.punjabitribuneonline.com
on your mobile browser.
Advertisement

ਮਾਂ ਅਤੇ ਭਰਾ ’ਤੇ ਗੋਲੀਆਂ ਚਲਾਈਆਂ

10:17 AM Mar 29, 2024 IST
ਮਾਂ ਅਤੇ ਭਰਾ ’ਤੇ ਗੋਲੀਆਂ ਚਲਾਈਆਂ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਜ਼ੀਰਾ, 28 ਮਾਰਚ
ਕਸਬਾ ਮੱਲਾਂਵਾਲਾ ਦੇ ਪਿੰਡ ਕੀਮੇਵਾਲੀ ਵਿਚ ਇੱਕ ਪੁੱਤ ਵੱਲੋਂ ਆਪਣੀ ਮਾਂ ਅਤੇ ਭਰਾ ’ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸਿਵਲ ਹਸਪਤਾਲ ਜ਼ੀਰਾ ਵਿਚ ਗੁਰਮੀਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਪਿੰਡ ਕੀਮੇਵਾਲੀ ਨੇ ਦੱਸਿਆ ਕਿ ਉਸ ਦਾ ਵੱਡਾ ਭਰਾ ਮਨਜੀਤ ਸਿੰਘ ਨਸ਼ਾ ਕਰਨ ਦਾ ਆਦੀ ਹੈ ਅਤੇ ਅਕਸਰ ਹੀ ਨਸ਼ੇ ਲਈ ਪਰਿਵਾਰ ਤੋਂ ਪੈਸਿਆਂ ਦੀ ਮੰਗ ਕਰਦਾ ਸੀ ਅਤੇ ਲੜਾਈ ਝਗੜਾ ਕਰਦਾ ਸੀ। ਅੱਜ ਉਹ ਕਿਸੇ ਦੀ ਬੰਦੂਕ ਲੈ ਆਇਆ ਤੇ ਉਸ ਨੇ ਮਾਂ ਅਤੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਹਾਦਸੇ ਵਿੱਚ ਉਹ ਵਾਲ-ਵਾਲ ਬਚ ਗਿਆ ਪਰ ਉਸ ਦੀ ਮਾਂ ਗੰਭੀਰ ਜ਼ਖਮੀ ਹੋ ਗਈ ਜਿਸ ਨੂੰ ਸਿਵਲ ਹਸਪਤਾਲ ਜ਼ੀਰਾ ਲਿਆਂਦਾ ਗਿਆ ਜਿੱਥੇ ਮੁੱਢਲੀ ਸਹਾਇਤਾ ਦੇਣ ਉਪਰੰਤ ਉਨ੍ਹਾਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ। ਪੁਲੀਸ ਨੇ ਕੇਸ ਦਰਜ ਕਰ ਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×