ਪੰਜਾਬੀ ਗਾਇਕ ਦੇ ਘਰ ’ਤੇ ਚੱਲੀਆਂ ਗੋਲੀਆਂ
10:25 AM Apr 03, 2024 IST
ਪੱਤਰ ਪ੍ਰੇਰਕ
ਜਲੰਧਰ, 2 ਅਪਰੈਲ
ਇਥੋਂ ਦੇ ਬੂਟਾ ਮੰਡੀ ਇਲਾਕੇ ਵਿਚ ਗਾਇਕ ਸਾਹਿਲ ਸ਼ਾਹ ਦੇ ਘਰ ’ਤੇ ਕੁਝ ਲੋਕਾਂ ਨੇ ਗੋਲੀਆਂ ਚਲਾ ਦਿੱਤੀਆਂ। ਗਾਇਕ ਨੂੰ ਕੁਝ ਦਿਨਾਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਗਾਇਕ ਦਾ ਦਾਅਵਾ ਹੈ ਕਿ ਗੈਂਗਸਟਰ ਉਸ ’ਤੇ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਉਨ੍ਹਾਂ ਨਾਲ ਮਿਲ ਕੇ ਕੰਮ ਕਰਨ ਲਈ ਦਬਾਅ ਪਾ ਰਹੇ ਹਨ। ਜਦੋਂ ਉਨ੍ਹਾਂ ਦੇ ਘਰ ’ਤੇ ਗੋਲੀਬਾਰੀ ਹੋਈ ਤਾਂ ਉਹ ਚੰਡੀਗੜ੍ਹ ਇਕ ਪ੍ਰੋਗਰਾਮ ’ਚ ਸ਼ਾਮਲ ਹੋਣ ਲਈ ਗਿਆ ਹੋਇਆ ਸੀ। ਸ਼ਾਹ ਨੇ ਦੱਸਿਆ ਕਿ ਜਦੋਂ ਉਹ ਵਾਪਸ ਆਇਆ ਤਾਂ ਉਸ ਨੇ ਘਰ ਦੇ ਦਰਵਾਜ਼ੇ ’ਤੇ ਗੋਲੀਆਂ ਦੇ ਨਿਸ਼ਾਨ ਦੇਖੇ। ਮੌਕੇ ’ਤੇ ਕੁਝ ਖੋਲ ਵੀ ਬਰਾਮਦ ਹੋਏ ਹਨ, ਜਿਸ ਦੀ ਪੁਲੀਸ ਨੂੰ ਸੂਚਨਾ ਦਿੱਤੀ ਗਈ ਹੈ। ਪੁਲੀਸ ਅਧਿਕਾਰੀਆਂ ਅਨੁਸਾਰ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।
Advertisement
Advertisement