ਸੈਕਟਰ-56 ਵਿੱਚ ਘਰ ’ਤੇ ਚਲਾਈਆਂ ਗੋਲੀਆਂ
06:31 AM Sep 02, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਸਤੰਬਰ
ਇੱਥੋਂ ਦੇ ਸੈਕਟਰ-56 ਵਿੱਚ ਸਥਿਤ ਘਰ ਦੇ ਬਾਹਰ ਅੱਜ ਤੜਕੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਚੰਡੀਗੜ੍ਹ ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਰ ਦੇ ਮਾਲਕ ਰੌਬਿਨ ਨੇ ਕਿਹਾ ਕਿ ਉਹ ਫਾਸਟ ਫੂਡ ਦਾ ਕੰਮ ਕਰਦਾ ਹੈ, ਉਹ ਦੇਰ ਰਾਤ ਘਰ ਵਾਪਸ ਆਇਆ ਸੀ। ਅੱਜ ਸਵੇਰੇ ਛੇ ਵਜੇ ਘਰ ਦੇ ਮੈਂਬਰ ਸੌਂ ਰਹੇ ਸਨ ਤਾਂ ਕਿਸੇ ਨੇ ਘਰ ਦੇ ਬਾਹਰ ਗੋਲੀਆਂ ਚਲਾਈਆਂ। ਉਸ ਨੇ ਦੱਸਿਆ ਕਿ ਘਰ ਦੇ ਦਰਵਾਜ਼ੇ ’ਤੇ ਚਾਰ ਗੋਲੀਆਂ ਦੇ ਨਿਸ਼ਾਨ ਹਨ। ਇਸ ਦੌਰਾਨ ਪਰਿਵਾਰ ਦੇ ਮੈਂਬਰ ਘਰ ਦੇ ਅੰਦਰ ਹੋਣ ਸਦਕਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਚੰਡੀਗੜ੍ਹ ਪੁਲੀਸ ਨੇ ਕਿਹਾ ਕਿ ਇਹ ਮਾਮਲੇ ਕਿਸੇ ਪੁਰਾਣੇ ਵਿਵਾਦ ਨਾਲ ਸਬੰਧਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
Advertisement
Advertisement