ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਘਰੇਲੂ ਝਗੜੇ ਕਾਰਨ ਔਰਤਾਂ ’ਤੇ ਗੋਲੀਆਂ ਚਲਾਈਆਂ

08:10 AM Nov 17, 2023 IST
ਸਿਹਤ ਕੇਂਦਰ ਕਸੇਲ ਵਿੱਚ ਜ਼ੇਰੇ ਇਲਾਜ ਪੀੜਤ ਔਰਤ ਅਤੇ ਬੱਚੀ।

ਗੁਰਬਖਸ਼ਪੁਰੀ
ਤਰਨ ਤਾਰਨ, 16 ਨਵੰਬਰ
ਪਿੰਡ ਖੈਰਦੀਨਕੇ ਵਿੱਚ ਇਕ ਵਿਅਕਤੀ ਦਰਸ਼ਨ ਸਿੰਘ ਨੇ ਘਰ ’ਚ ਆਪਣੀ ਪਤਨੀ ਅਤੇ ਨੂੰਹ ਨੂੰ ਗੋਲੀਆਂ ਮਾਰ ਕੇ ਜਖਮੀ ਕਰ ਦਿੱਤਾ ਹੈ| ਗੋਲੀ ਦਾ ਇਕ ਸ਼ਰਾ ਇਕ ਬੱਚੀ ਦੇ ਵੀ ਲੱਗਾ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਦੀ ਪਤਨੀ ਸੁਖਵਿੰਦਰ ਕੌਰ (42), ਨੂੰਹ ਮਨਪ੍ਰੀਤ ਕੌਰ ਅਤੇ ਇਕ ਸਾਲ ਦੀ ਪੋਤਰੀ ਜਸਕੀਰਤ ਕੌਰ ਨੂੰ ਸਮੁੂਹਿਕ ਸਿਹਤ ਕੇਂਦਰ ਕਸੇਲ ਵਿੱਚ ਦਾਖਲ ਕਰਾਇਆ ਗਿਆ ਹੈ ਜਿਥੇ ਉਨ੍ਹਾਂ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ| ਇਸ ਸਬੰਧੀ ਥਾਣਾ ਝਬਾਲ ਦੀ ਪੁਲੀਸ ਨੇ ਕਾਰਵਾਈ ਸ਼ੁਰੂ ਕੀਤੀ ਹੈ| ਸੁਖਵਿੰਦਰ ਕੌਰ ਅਨੁਸਾਰ ਉਸ ਦਾ ਪਤੀ ਦਰਸ਼ਨ ਸਿੰਘ ਉਸ ਨੂੰ ਆਪਣੇ ਪੇਕਿਓਂ ਉਸ ਦੇ ਹਿੱਸੇ ਆਉਂਦੀ ਜ਼ਮੀਨ ਵੇਚ ਕੇ ਪੈਸੇ ਲਿਆਉਣ ਲਈ ਘਰ ਝਗੜਾ ਕਰਦਾ ਰਹਿੰਦਾ ਹੈ, ਜਿਸ ਉਸ ਨੇ ਅੱਜ ਸਵੇਰ ਤਕਰਾਰ ਕੀਤਾ| ਦਰਸ਼ਨ ਸਿੰਘ ਨੇ ਆਪਣੀ ਪਤਨੀ ਨੂੰ ਗੋਲੀਆਂ ਮਾਰ ਕੇ ਜਾਨ ਤੋਂ ਮਾਰ ਦੇਣ ਦੀਆਂ ਧਮਕੀਆਂ ਦਿੱਤੀਆਂ| ਜਿਵੇਂ ਹੀ ਦਰਸ਼ਨ ਸਿੰਘ ਦੇ ਲੜਕੇ ਕੁਲਜੀਤ ਸਿੰਘ ਨੇ ਆਪਣੀ ਮਾਤਾ ਸੁਖਵਿੰਦਰ ਕੌਰ ਦਾ ਬਚਾਅ ਕਰਨ ਲਈ ਆਪਣੇ ਪਿਤਾ ਦਰਸ਼ਨ ਸਿੰਘ ਨੂੰ ਘਰ ਦੇ ਇਕ ਕਮਰੇ ਅੰਦਰ ਬੰਦ ਕਰ ਦਿੱਤਾ ਤਾਂ ਉਸ ਨੇ ਕਮਰੇ ਦੀ ਬਾਰੀ ਰਾਹੀਂ ਰਾਈਫਲ ਨਾਲ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਸਦੀ ਪਤਨੀ ਸੁਖਵਿੰਦਰ ਕੌਰ ਤੇ ਨੂੰਹ ਮਨਪ੍ਰੀਤ ਕੌਰ ਤੋਂ ਇਲਾਵਾ ਤੇ ਉਸ ਦੀ ਇਕ ਸਾਲ ਦੀ ਪੋਤਰੀ ਜਸਕੀਰਤ ਕੌਰ ਜ਼ਖ਼ਮੀ ਹੋ ਗਈ। ਡੀਐੱਸਪੀ ਤਰਸੇਮ ਮਸੀਹ ਨੇ ਕਿਹਾ ਕਿ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਵਿੱਚ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Advertisement

ਰਣਜੀਤ ਐਵੇਨਿਊ ਖੇਤਰ ਵਿੱਚ ਨੌਜਵਾਨ ਦੇ ਗੋਲੀਆਂ ਮਾਰੀਆਂ, ਜ਼ਖ਼ਮੀ

ਅੰਮ੍ਰਿਤਸਰ (ਟਨਸ): ਇੱਥੇ ਰਣਜੀਤ ਐਵੇਨਿਊ ਵਿੱਚ ਬੇਅੰਤ ਪਾਰਕ ਨੇੜੇ ਬੀਐਸਐਨਐਲ ਦਫਤਰ ਦੇ ਬਾਹਰ ਚਾਰ ਵਿਅਕਤੀਆਂ ਨੇ ਇਕ ਨੌਜਵਾਨ ਨੂੰ ਗੋਲੀਆ ਮਾਰ ਕੇ ਜ਼ਖ਼ਮੀ ਕਰ ਦਿੱਤਾ ਹੈ। ਜ਼ਖ਼ਮੀ ਹੋਏ ਨੌਜਵਾਨ ਦੀ ਪਛਾਣ ਨੀਰਜ ਕੁਮਾਰ (23) ਵਾਸੀ ਹਾਊਸਿੰਗ ਬੋਰਡ ਕਲੋਨੀ ਰਣਜੀਤ ਐਵੇਨਿਊ ਵਜੋਂ ਹੋਈ ਹੈ। ਘਟਨਾ ਵੇਲੇ ਉਹ ਉਥੇ ਆਪਣੇ ਮੋਬਾਈਲ ਫੋਨ ’ਤੇ ਕਿਸੇ ਨਾਲ ਗੱਲ ਕਰ ਰਿਹਾ ਸੀ। ਘਟਨਾ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ ਜਦਕਿ ਜ਼ਖ਼ਮੀ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਜਿਾਇਆ ਗਿਆ। ਸਹਾਇਕ ਪੁਲੀਸ ਕਮਿਸ਼ਨਰ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਉਸ ਦੀ ਹਾਲਤ ਗੰਭੀਰ ਪਰ ਸਥਿਰ ਦੱਸੀ ਜਾ ਰਹੀ ਹੈ। ਪੀੜਤ ਦੀ ਪਿੱਠ ਅਤੇ ਲੱਤ ’ਤੇ ਚਾਰ ਗੋਲੀਆਂ ਲੱਗੀਆਂ ਹਨ। ਉਨ੍ਹਾਂ ਦੱਸਿਆ ਕਿ ਪੀੜਤ ਦੇ ਪਿਤਾ ਸੁਰਿੰਦਰ ਸਿੰਘ ਦੇ ਬਿਆਨਾਂ ’ਤੇ ਪੁਲੀਸ ਨੇ ਚਾਰ ਵਿਅਕਤੀਆਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਕੇਸ ਵਿਚ ਨਾਮਜ਼ਦ ਕੀਤੇ ਵਿਅਕਤੀਆਂ ਵਿਚ ਸਾਰਥਕ, ਉਸ ਦੇ ਪਿਤਾ ਦੀਪਕ ਸ਼ਰਮਾ, ਅਨਮੋਲ ਸਾਰੇ ਵਾਸੀ ਮਜੀਠਾ ਰੋਡ ਅਤੇ ਇੱਕ ਅਣਪਛਾਤਾ ਵਿਅਕਤੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਮੁਢਲੀ ਜਾਂਚ ਦੌਰਾਨ ਪਤਾ ਲਗਾ ਹੈ ਕਿ ਸਾਰਥਕ ਦੀ ਨੀਰਜ ਨਾਲ ਖੇਡਣ ਦੌਰਾਨ ਲੜਾਈ ਹੋ ਗਈ ਸੀ।

ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਜਲੰਧਰ (ਪੱਤਰ ਪ੍ਰੇਰਕ): ਛਾਉਣੀ ’ਚ ਤੇਜ਼ਧਾਰ ਹਥਿਆਰਾਂ ਨਾਲ ਲੈਸ ਅਣਪਛਾਤੇ ਹਮਲਾਵਰਾਂ ਨੇ ਸਕਰੈਪ ਦੇ ਗੋਦਾਮ ’ਚ ਸੁੱਤੇ ਪਏ ਇਕ ਨੌਜਵਾਨ ’ਤੇ ਹਮਲਾ ਕਰ ਦਿੱਤਾ। ਘਟਨਾ ’ਚ ਜ਼ਖਮੀ ਨੌਜਵਾਨ ਨੂੰ ਇਲਾਜ ਲਈ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਦੀਵਾਲੀ ਵਾਲੀ ਰਾਤ ਜਲੰਧਰ ਛਾਉਣੀ ਦੇ ਦੀਪ ਨਗਰ ਵਿੱਚ ਵਾਪਰੀ। ਰਾਤ ਕਰੀਬ 11.53 ਵਜੇ ਹਮਲਾਵਰ ਸਕਰੈਪ ਦੇ ਗੋਦਾਮ ਵਿੱਚ ਦਾਖ਼ਲ ਹੋਏ ਅਤੇ ਹਮਲਾ ਕਰ ਦਿੱਤਾ। ਘਟਨਾ ਦੇ ਸਮੇਂ ਪੀੜਤ ਆਪਣੇ ਗੋਦਾਮ ’ਚ ਸੌਂ ਰਿਹਾ ਸੀ। ਮੁਲਜ਼ਮਾਂ ਨੇ ਆਉਂਦੇ ਹੀ ਹਮਲਾ ਕਰ ਦਿੱਤਾ। ਜੇਕਰ ਘਟਨਾ ਸਮੇਂ ਪੀੜਤ ਨੇ ਕੰਬਲ ਨਾ ਲਿਆ ਹੁੰਦਾਂ ਤਾਂ ਉਸ ਦੀ ਜਾਨ ਜਾ ਸਕਦੀ ਸੀ। ਕਿਉਂਕਿ ਮੁਲਜ਼ਮਾਂ ਨੇ ਬਹੁਤ ਤੇਜ਼ ਤਲਵਾਰ ਦੇ ਵਾਰ ਦਿੱਤੇ। ਪੀੜਤ ਨੇ ਜਲੰਧਰ ਕੈਂਟ ਥਾਣੇ ਵਿੱਚ ਸ਼ਿਕਾਇਤ ਦਿੱਤੀ ਹੈ। ਅੱਜ ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਉਣ ਤੋਂ ਬਾਅਦ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

Advertisement