ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕ ਕਿਸ਼ਨਕੋਟ ਦੇ ਦਫ਼ਤਰ ਸਾਹਮਣੇ ਗੋਲੀ ਚੱਲੀ

11:30 AM Aug 11, 2024 IST
ਗੋਲੀ ਚੱਲਣ ਵਾਲੀ ਜਗ੍ਹਾ ’ਤੇ ਇਕੱਠੇ ਹੋਏ ਲੋਕ।

ਗੁਰਭੇਜ ਸਿੰਘ ਰਾਣਾ
ਸ੍ਰੀ ਹਰਗੋਬਿੰਦਪੁਰ, 10 ਅਗਸਤ
ਸ੍ਰੀਹਰਗੋਬਿੰਦਪੁਰ ਵਿੱਚ ਅੰਮ੍ਰਤਿਸਰ ਰੋਡ ’ਤੇ ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਦੇ ਦਫਤਰ ਦੇ ਸਾਹਮਣੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਸਤੀਸ਼ ਕੁਮਾਰ ਲੂੰਬਾ ਪੁੱਤਰ ਰਤਨ ਚੰਦ ’ਤੇ ਗੋਲੀਆਂ ਚਲਾਈਆਂ ਗਈਆਂ ਜੋ ਸਾਹਮਣੇ ਕਿਤਾਬਾਂ ਦੀ ਇੱਕ ਦੁਕਾਨ ਦੇ ਸ਼ਟਰ ਵਿੱਚ ਵੱਜੀਆਂ ਜਿਸ ਨਾਲ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ, ਪਰ ਦੁਕਾਨ ਵਿੱਚ ਲੱਗਿਆ ਸ਼ੀਸ਼ੇ ਦਾ ਦਰਵਾਜਾ ਟੁੱਟ ਗਿਆ।
ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸਤੀਸ਼ ਕੁਮਾਰ ਲੂੰਬਾ ਕੱਪੜੇ ਦਾ ਕੰਮ ਕਰਦਾ ਹੈ ਜੋ ਸਵੇਰੇ 7:20 ਦੇ ਕਰੀਬ ਆਪਣੇ ਘਰ ਦੇ ਬਾਹਰ ਮੁੱਖ ਸੜਕ ’ਤੇ ਸੈਰ ਕਰ ਰਿਹਾ ਸੀ ਕਿ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੇ ਉਸ ਦੇ ਨਜ਼ਦੀਕ ਆ ਕੇ ਗੋਲੀਆਂ ਚਲਾ ਦਿੱਤੀਆਂ ਜਿਸ ਦੌਰਾਨ ਉਸ ਵੱਲੋਂ ਭੱਜ ਕੇ ਆਪਣੀ ਜਾਨ ਬਚਾਈ ਗਈ। ਗੱਲੀ ਚੱਲਣ ਦੀ ਆਵਾਜ਼ ਸੁਣ ਕੇ ਰਾਹਗੀਰ ਤੇ ਆਂਢ-ਗੁਆਂਢ ਦੇ ਲੋਕ ਇਕੱਠੇ ਹੋ ਗਏ, ਪਰ ਗੋਲੀ ਚਲਾਉਣ ਵਾਲੇ ਵਿਅਕਤੀ ਮੋਟਰਸਾਈਕਲ ਭਜਾ ਕੇ ਲੈ ਗਏ। ਥਾਣਾ ਮੁਖੀ ਬਿਕਰਮ ਸਿੰਘ ਵੱਲੋਂ ਪੁਲੀਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਕਾਰਵਾਈ ਕੀਤੀ ਗਈ। ਬੇਸ਼ੱਕ ਇਸ ਘਟਨਾ ਦੇ ਨਾਲ ਸ਼ਹਿਰ ਵਿੱਚ ਸਹਿਮ ਦਾ ਮਾਹੌਲ ਹੈ, ਪਰ ਥਾਣਾ ਮੁਖੀ ਨੇ ਸ਼ਹਿਰ ਵਾਸੀਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਕਿਸੇ ਵੀ ਮਾੜੇ ਅਨਸਰ ਤੋਂ ਡਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਵਾਰਦਾਤ ਕਰਨ ਵਾਲੇ ਵਿਅਕਤੀਆਂ ਨੂੰ ਬਹੁਤ ਜਲਦ ਕਾਬੂ ਕਰ ਲਿਆ ਜਾਵੇਗਾ।
ਦੂਜੇ ਪਾਸੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਹਲਕਾ ਵਿਧਾਇਕ ਦੇ ਦਫ਼ਤਰ ਸਾਹਮਣੇ ਅਜਿਹੀ ਘਟਨਾ ਦਾ ਵਾਪਰਨਾ ਬੇਹੱਦ ਮਾੜਾ ਹੈ। ਉਨ੍ਹਾਂ ਕਿਹਾ ਕਿ ਜੇਕਰ ਵਿਧਾਇਕ ਦੇ ਦਫ਼ਤਰ ਨਜ਼ਦੀਕ ਅਜਿਹੀ ਘਟਨਾ ਵਾਪਰ ਸਕਦੀ ਹੈ ਤਾਂ ਫਿਰ ਪੂਰੇ ਹਲਕੇ ਵਿੱਚ ਲੋਕਾਂ ਦੀ ਜਾਨ ਮਾਲ ਦੀ ਰਾਖੀ ਕੌਣ ਕਰੇਗਾ?

Advertisement

Advertisement