ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਹਾਂਗੀਰਪੁਰੀ ਵਿੱਚ ਗੋਲੀਆਂ ਚੱਲੀਆਂ, ਇੱਕ ਮੌਤ

08:28 AM Oct 21, 2024 IST

ਨਵੀਂ ਦਿੱਲੀ: ਇਥੋਂ ਦੇ ਜਹਾਂਗੀਰਪੁਰੀ ਖੇਤਰ ਵਿੱਚ ਗੋਲੀਆਂ ਚੱਲਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦੋਂਕਿ ਦੋ ਜ਼ਖ਼ਮੀ ਹੋ ਗਏ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਦੀਪਕ ਉਰਫ਼ ਪੱਤਰਕਾਰ (35) ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਗੋਲੀਆਂ ਲੱਗਣ ਕਾਰਨ ਇੱਕ ਵਿਅਕਤੀ ਬੀਜੇਆਰਐੱਮ ਹਸਪਤਾਲ ਵਿੱਚ ਦਾਖ਼ਲ ਹੋਇਆ ਸੀ। ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਗਰੋਂ ਦੋ ਵਿਅਕਤੀਆਂ ਨਰਿੰਦਰ ਅਤੇ ਸੂਰਜ ਦੇ ਗੋਲੀ ਲੱਗਣ ਨਾਲ ਜ਼ਖਮੀ ਹੋਣ ਦੀ ਸੂਚਨਾ ਹਸਪਤਾਲ ਤੋਂ ਮਿਲੀ ਸੀ। ਮੁੱਢਲੀ ਜਾਂਚ ਦੌਰਾਨ ਪਤਾ ਲੱਗਿਆ ਕਿ ਪਾਰਕ ਵਿੱਚ ਦੀਪਕ ਅਤੇ ਹੋਰਾਂ ਦਾ ਨਰਿੰਦਰ ਅਤੇ ਸੂਰਜ ਵਿਚਾਲੇ ਝਗੜਾ ਹੋ ਗਿਆ। ਦੋਵਾਂ ਧਿਰਾਂ ਨੇ ਇੱਕ ਦੂਜੇ ’ਤੇ ਗੋਲੀਆਂ ਚਲਾਈਆਂ। ਇਸ ਦੌਰਾਨ ਦੀਪਕ ਦੀ ਹਸਪਤਾਲ ਵਿੱਚ ਮੌਤ ਹੋ ਗਈ। ਜਦੋਂਕਿ ਨਰਿੰਦਰ ਤੇ ਸੂਰਜ ਜ਼ਖਮੀ ਹਨ। ਉਨ੍ਹਾਂ ਦੱਸਿਆ ਕਿ ਕੇਸ ਦਰਜ ਕਰ ਲਿਆ ਗਿਆ ਹੈ। -ਪੀਟੀਆਈ

Advertisement

Advertisement