ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੰਮ੍ਰਿਤਸਰ ਦੇ ਮੋਹਕਮਪੁਰਾ ਇਲਾਕੇ ’ਚ ਚੱਲੀਆਂ ਗੋਲੀਆਂ

02:42 PM Jun 30, 2023 IST

ਟ੍ਰਿਬਿਉੂਨ ਨਿਉੂਜ਼ ਸਰਵਿਸ

Advertisement

ਅੰਮ੍ਰਿਤਸਰ, 29 ਜੂਨ

ਮੋਹਕਮਪੁਰਾ ਇਲਾਕੇ ਦਾ ਰਹਿਣ ਵਾਲਾ ਸੁਨੀਲ ਕੁਮਾਰ ਜੋ ਕਿ ਡੀਜੇ ਵਜਾਉਣ ਦਾ ਕੰਮ ਕਰਦਾ ਹੈ, ਨੂੰ ਅੱਜ ਤੜਕੇ ਰਣਜੀਤ ਐਵੇਨਿਊ ਇਲਾਕੇ ਵਿੱਚ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਨੇ ਗੋਲੀ ਮਾਰ ਦਿੱਤੀ। ਇਹ ਘਟਨਾ ਡੀਆਈਜੀ ਬਾਰਡਰ ਰੇਂਜ ਦੇ ਦਫ਼ਤਰ ਤੋਂ ਕੁਝ ਹੀ ਮੀਟਰ ਦੀ ਦੂਰੀ ‘ਤੇ ਵਾਪਰੀ।

Advertisement

ਮਿਲੇ ਵੇਰਵਿਆਂ ਮੁਤਾਬਿਕ ਉਹ ਆਪਣੇ ਦੋਸਤਾਂ ਨਾਲ ਕਾਰ ‘ਚ ਘਰ ਪਰਤ ਰਿਹਾ ਸੀ ਕਿ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਸੁਨੀਲ ਕੁਮਾਰ ਦੇ ਢਿੱਡ ਦੇ ਹੇਠਲੇ ਹਿੱਸੇ ਵਿੱਚ ਗੋਲੀ ਲੱਗੀ ਅਤੇ ਉਸ ਨੂੰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਲਿਜਾਇਆ ਗਿਆ। ਉਸ ਦੀ ਹਾਲਤ ਸਥਿਰ ਦੱਸੀ ਗਈ ਹੈ। ਪੁਲੀਸ ਨੇ ਦੱਸਿਆ ਕਿ ਇਹ ਘਟਨਾ ਨਿੱਜੀ ਰੰਜਿਸ਼ ਦਾ ਨਤੀਜਾ ਜਾਪਦੀ ਹੈ ਪਰ ਇਸ ਦੀ ਜਾਂਚ ਜਾਰੀ ਹੈ। ਪੁਲੀਸ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਮੁਲਜ਼ਮਾਂ ਬਾਰੇ ਸੁਰਾਗ ਲੱਭਣ ਲਈ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲੀਸ ਦੇ ਏਸੀਪੀ ਵਰਿੰਦਰ ਸਿੰਘ ਖੋਸਾ ਨੇ ਖੁਲਾਸਾ ਕੀਤਾ ਕਿ ਸੁਨੀਲ ਦੇ ਨਾਲ ਅਮਨਦੀਪ ਸਿੰਘ ਵਾਸੀ ਚੇਤਨਪੁਰਾ, ਕਬੀਰ, ਸੋਨੂੰ ਅਤੇ ਜੈਕ ਸ਼ਾਮਲ ਸਨ। ਇਹ ਸਾਰੇ ਰਣਜੀਤ ਐਵੇਨਿਊ ਇਲਾਕੇ ਦੇ ਵੱਖ-ਵੱਖ ਹੋਟਲਾਂ ਵਿੱਚ ਡੀਜੇ ਪਲੇਅਰ ਦਾ ਕੰਮ ਕਰਦੇ ਹਨ। ਉਹ ਤੜਕੇ ਘਰ ਪਰਤ ਰਹੇ ਸਨ ਤਾਂ ਦੋ ਪਹੀਆ ਵਾਹਨ ‘ਤੇ ਸਵਾਰ ਦੋ ਵਿਅਕਤੀਆਂ ਨੇ ਕਾਰ ਦੀ ਖਿੜਕੀ ਦੇ ਖੱਬੇ ਪਾਸੇ ਤੋਂ ਗੋਲੀ ਚਲਾ ਦਿੱਤੀ।

ਮੁੱਢਲੀ ਜਾਂਚ ਦੇ ਅਨੁਸਾਰ ਘਟਨਾ ਦੌਰਾਨ ਉਨ੍ਹਾਂ ਨੇ ਕਰੀਬ 5 ਗੋਲੀਆਂ ਚਲਾਈਆਂ ਅਤੇ ਫ਼ਰਾਰ ਹੋ ਗਏ। ਸੁਨੀਲ ਦੇ ਪੇਟ ਵਿੱਚ ਗੋਲੀ ਲੱਗਣ ਨਾਲ ਉਹ ਜਖਮੀ ਹੋ ਗਿਆ ਅਤੇ ਉਸਦੇ ਦੋਸਤਾਂ ਵਲੋਂ ਉਸਨੂੰ ਇ ਲਾਜ ਵਾਸਤੇ ਗੁਰੂ ਨਾਨਕ ਦੇਵ ਹਸਪਤਾਲ ਲਿਜਾਇਆ ਗਿਆ ਜਿੱਥੇ ਉਸਦੀ ਹਾਲਤ ਸਥਿਰ ਦੱਸੀ ਹੈ।

ਪੁਲੀਸ ਅਧਿਕਾਰੀ ਨੇ ਕਿਹਾ ਕਿ ਪੁਲੀਸ ਵਲੋਂ ਇ ਸ ਖੇਤਰ ਦੇ ਸੀਸੀਟੀਵੀ ਕੈਮਰਿਆਂ ਨੂੰ ਸਕੈਨ ਕੀਤੇ ਜਾ ਰਹੇ ਹਨ ਅਤੇ ਉਮੀਦ ਹੈ ਕਿ ਸ਼ੂਟਰਾਂ ਬਾਰੇ ਸੁਰਾਗ ਮਿਲ ਜਾਣਗੇ। ਉਨ੍ਹਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ । ਉਨ੍ਹਾਂ ਕਿਹਾ ਕਿ ਇੱਥੋਂ ਦੇ ਰਣਜੀਤ ਐਵੀਨਿਊ ਥਾਣੇ ਵਿੱਚ ਅਣਪਛਾਤੇ ਵਿਅਕਤੀਆਂ ਵਿਰੁੱਧ ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਦਾ ਕੇਸ ਦਰਜ ਕੀਤਾ ਗਿਆ ਹੈ।

Advertisement
Tags :
ਅੰਮ੍ਰਿਤਸਰਇਲਾਕੇਗੋਲੀਆਂਚੱਲੀਆਂਮੋਹਕਮਪੁਰਾ
Advertisement