For the best experience, open
https://m.punjabitribuneonline.com
on your mobile browser.
Advertisement

ਪਲਾਟ ਦੇ ਝਗੜੇ ਵਿੱਚ ਗੋਲੀ ਚੱਲੀ; ਇੱਕ ਜ਼ਖ਼ਮੀ

09:11 AM Sep 08, 2024 IST
ਪਲਾਟ ਦੇ ਝਗੜੇ ਵਿੱਚ ਗੋਲੀ ਚੱਲੀ  ਇੱਕ ਜ਼ਖ਼ਮੀ
Advertisement

ਨਿੱਜੀ ਪੱਤਰ ਪ੍ਰੇਰਕ
ਬੁਢਲਾਡਾ, 7 ਸਤੰਬਰ
ਪਲਾਟ ਦੇ ਝਗੜੇ ਦੇ ਮਾਮਲੇ ਵਿਚ ਪਿੰਡ ਕੁਲਾਣਾ ਵਿੱਚ ਕੁਝ ਲੋਕਾਂ ਵੱਲੋਂ ਇਕ ਘਰ ’ਚ ਦਾਖਲ ਹੋ ਕੇ ਗੋਲੀ ਚਲਾਉਣ ਕਾਰਨ ਇੱਕ ਵਿਅਕਤੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਪਿੰਡ ਕੁਲਾਣਾ ਦੇ ਚਮਕੌਰ ਸਿੰਘ ਨਾਂ ਦੇ ਵਿਅਕਤੀ ਦਾ ਇੱਕ ਪਲਾਟ ਦੇ ਝਗੜੇ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਅੱਜ ਕੁਝ ਵਿਅਕਤੀਆਂ ਵੱਲੋਂ ਘਰ ’ਚ ਦਾਖ਼ਲ ਹੋ ਕੇ ਗੋਲੀਆਂ ਚਲਾ ਦਿੱਤੀਆਂ ਗਈਆਂ ਜਿਸ ਕਾਰਨ ਗੁਰਜਿੰਦਰ ਸਿੰਘ (30) ਵਾਸੀ ਘੁਰਕਣੀ ਜ਼ਖ਼ਮੀ ਹੋ ਗਿਆ। ਉਸ ਨੂੰ ਸਰਕਾਰੀ ਹਸਪਤਾਲ ਬੁਢਲਾਡਾ ਵਿੱਚ ਦਾਖਲ ਕਰਵਾਇਆ ਗਿਆ ਪਰ ਉਹ ਖਤਰੇ ਤੋਂ ਬਾਹਰ ਹੈ। ਐੱਸਐੱਚਓ ਸਿਟੀ ਸੁਖਜੀਤ ਸਿੰਘ ਨੇ ਦੱਸਿਆ ਕਿ ਉਹ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਜ਼ਖ਼ਮੀ ਵੱਲੋਂ ਬਿਆਨ ਦਰਜ ਕਰਵਾਉਣ ਤੋਂ ਬਾਅਦ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Advertisement
Advertisement
Author Image

Advertisement