ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜ਼ਮੀਨੀ ਝਗੜੇ ’ਚ ਗੋਲੀਆਂ ਚੱਲੀਆਂ, ਤਿੰਨ ਫੱਟੜ

08:26 AM Jun 30, 2024 IST

ਪੱਤਰ ਪ੍ਰੇਰਕ
ਅਬੋਹਰ, 29 ਜੂਨ
ਪਿੰਡ ਬਹਾਦਰਖੇੜਾ ਵਿੱਚ ਜ਼ਮੀਨੀ ਝਗੜੇ ਨੂੰ ਲੈ ਕੇ ਇੱਕ ਧਿਰ ਦੇ ਲੋਕਾਂ ਨੇ ਦੂਜੀ ਧਿਰ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ ਪਿਉ-ਪੁੱਤਰ ਸਣੇ ਤਿੰਨ ਵਿਅਕਤੀ ਫੱਟੜ ਹੋ ਗਏ। ਇਹ ਲੋਕ ਗਿੱਦੜਬਾਹਾ ਤੋਂ ਬਹਾਦਰਖੇੜਾ ਵਿੱਚ ਆਪਣੀ ਜ਼ਮੀਨ ਨੂੰ ਪਾਣੀ ਲਾਉਣ ਲਈ ਆਏ ਸਨ। ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਇਲਾਜ ਅਧੀਨ ਸਤਿੰਦਰ ਪੁੱਤਰ ਜਸਵਿੰਦਰ, ਉਸ ਦੇ ਚਾਚਾ ਬਲਦੇਵ ਸਿੰਘ ਪੁੱਤਰ ਰਣਜੀਤ ਸਿੰਘ ਅਤੇ ਉਸ ਦੇ ਲੜਕੇ ਗੁਰਜੰਟ ਨੇ ਦੱਸਿਆ ਕਿ ਉਹ ਗਿੱਦੜਬਾਹਾ ਵਿੱਚ ਰਹਿੰਦੇ ਹਨ ਅਤੇ ਉਨ੍ਹਾਂ ਦੀ ਜ਼ਮੀਨ ਬਹਾਦਰਖੇੜਾ ਵਿੱਚ ਹੈ। ਉਸ ਦਾ ਆਪਣੇ ਚਚੇਰੇ ਭਰਾਵਾਂ ਨਾਲ ਪੁਰਾਣਾ ਜ਼ਮੀਨੀ ਝਗੜਾ ਚੱਲ ਰਿਹਾ ਹੈ, ਜਿਸ ਸਬੰਧੀ ਉਸ ਨੇ ਪੁਲੀਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਹੈ। ਅੱਜ ਸਵੇਰੇ ਜਦੋਂ ਉਹ ਆਪਣੇ ਖੇਤਾਂ ਨੂੰ ਪਾਣੀ ਦੇਣ ਆਏ ਤਾਂ ਉਸ ਦੇ ਚਚੇਰੇ ਭਰਾਵਾਂ ਨੇ ਉਨ੍ਹਾਂ ’ਤੇ ਕਰੀਬ 8 ਗੋਲੀਆਂ ਚਲਾਈਆਂ, ਜਿਨ੍ਹਾਂ ’ਚੋਂ 4 ਗੋਲੀਆਂ ਉਸ ਨੂੰ ਲੱਗੀਆਂ, 2 ਗੋਲੀਆਂ ਗੁਰਜੰਟ ਨੂੰ ਅਤੇ ਦੋ ਗਲੀਆਂ ਉਸ ਦੇ ਚਾਚੇ ਨੂੰ ਲੱਗੀਆਂ। ਇਸ ਤੋਂ ਬਾਅਦ ਹਮਲਾਵਰ ਉਥੋਂ ਫ਼ਰਾਰ ਹੋ ਗਏ। ਸੂਚਨਾ ਮਿਲਣ ’ਤੇ ਉਸ ਦੇ ਨਜ਼ਦੀਕੀ ਰਿਸ਼ਤੇਦਾਰ ਉਸ ਨੂੰ ਹਸਪਤਾਲ ਲੈ ਗਏ। ਸੂਚਨਾ ਮਿਲਦੇ ਹੀ ਐੱਸਐੱਸਪੀ ਅਤੇ ਡੀਐੱਸਪੀ ਸੁਖਵਿੰਦਰ ਸਿੰਘ, ਸਦਰ ਥਾਣਾ ਤੋਂ ਏਐੱਸਆਈ ਕੁਲਦੀਪ ਸਿੰਘ ਪੁਲੀਸ ਟੀਮ ਨਾਲ ਤੁਰੰਤ ਹਸਪਤਾਲ ਪੁੱਜੇ ਅਤੇ ਜ਼ਖ਼ਮੀਆਂ ਦੇ ਬਿਆਨ ਦਰਜ ਕੀਤੇ।

Advertisement

Advertisement
Advertisement