For the best experience, open
https://m.punjabitribuneonline.com
on your mobile browser.
Advertisement

ਸੈਕਟਰ-22 ਵਿੱਚ ਦੇਰ ਰਾਤ ਗੋਲੀ ਚੱਲੀ

08:25 AM Apr 25, 2024 IST
ਸੈਕਟਰ 22 ਵਿੱਚ ਦੇਰ ਰਾਤ ਗੋਲੀ ਚੱਲੀ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਅਪਰੈਲ
ਇੱਥੋਂ ਦੇ ਸੈਕਟਰ-22 ਦੀ ਮੋਬਾਈਲ ਮਾਰਕੀਟ ਵਿੱਚ ਨੌਜਵਾਨਾਂ ਵਿਚਾਲੇ ਝਗੜਾ ਹੋ ਗਿਆ। ਝਗੜੇ ਦੌਰਾਨ ਇਕ ਨੌਜਵਾਨ ਨੇ ਦੋ ਗੋਲੀਆਂ ਚਲਾ ਦਿੱਤੀਆਂ, ਪਰ ਇਸ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਇਸ ਬਾਰੇ ਜਾਣਕਾਰੀ ਮਿਲਦੇ ਹੀ ਥਾਣਾ ਸੈਕਟਰ-17 ਦੀ ਪੁਲੀਸ ਨੇ ਘਟਨਾ ਵਾਲੀ ਥਾਂ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲੀਸ ਨੇ ਬਾਪੂ ਧਾਮ ਕਲੋਨੀ ਵਿੱਚ ਰਹਿਣ ਵਾਲੇ ਸੋਨੂੰ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ।
ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਸ ਦੀ ਦੁਕਾਨ ’ਤੇ ਇਕ ਨੌਜਵਾਨ ਚਾਰ ਆਈ-ਫੋਨ ਵੇਚਣ ਆਇਆ ਸੀ। ਸ਼ੱਕ ਪੈਣ ’ਤੇ ਉਸ ਨੇ ਫੋਨ ਦੇ ਬਿੱਲ ਮੰਗੇ ਤਾਂ ਉਹ ਬਿੱਲ ਦੇਣ ਤੋਂ ਇਨਕਾਰ ਕਰ ਰਿਹਾ ਸੀ। ਇਸੇ ਦੌਰਾਨ ਦੋਹਾਂ ਵਿਚਾਲੇ ਬਹਿਸ ਸ਼ੁਰੂ ਹੋ ਗਈ ਤੇ ਹੱਥੋਪਾਈ ਹੋਣ ਲੱਗੀ। ਸੋਨੂੰ ਨੇ ਕਿਹਾ ਕਿ ਉਕਤ ਨੌਜਵਾਨ ਧਮਕੀਆਂ ਦਿੰਦਾ ਹੋਇਆ ਦੁਕਾਨ ਤੋਂ ਬਾਹਰ ਚਲਾ ਗਿਆ ਤੇ ਕੁਝ ਮਿੰਟਾਂ ਬਾਅਦ ਉਸ ਦੀ ਦੁਕਾਨ ’ਤੇ ਪਹੁੰਚ ਕੇ ਗੋਲੀਆਂ ਚਲਾ ਦਿੱਤੀਆਂ। ਹਾਲਾਂਕਿ, ਗੋਲੀ ਕਿਸੇ ਦੇ ਨਹੀਂ ਲੱਗੀ। ਥਾਣਾ ਸੈਕਟਰ-17 ਦੀ ਪੁਲੀਸ ਨੇ ਘਟਨਾ ਵਾਲੀ ਥਾਂ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇ ਆਧਾਰ ’ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×