ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਠਿਆਈ ਦੀ ਦੁਕਾਨ ਬਾਹਰ ਗੋਲੀਆਂ ਚਲਾਈਆਂ

08:50 AM Aug 25, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 24 ਅਗਸਤ
ਪੱਛਮੀ ਦਿੱਲੀ ਦੇ ਤਿਲਕ ਨਗਰ ਵਿੱਚ ਇੱਕ ਪ੍ਰਸਿੱਧ ਮਠਿਆਈ ਦੀ ਦੁਕਾਨ ’ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਫਿਲਹਾਲ ਦਿੱਲੀ ਪੁਲੀਸ ਨੇ ਦੇਰ ਰਾਤ ਵਾਪਰੀ ਘਟਨਾ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਰਾਤ 11.15 ਵਜੇ ਸਿੰਗਲਾ ਸਵੀਟਸ ਦੀ ਦੁਕਾਨ ’ਤੇ ਗੋਲੀਆਂ ਚਲਾਈਆਂ ਗਈਆਂ, ਜਿਸ ਨਾਲ ਦੁਕਾਨ ਦਾ ਅਗਲਾ ਸ਼ੀਸ਼ਾ ਟੁੱਟ ਗਿਆ, ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਜਦੋਂ ਸਥਾਨਕ ਪੁਲੀਸ ਮੁੱਖ ਬਾਜ਼ਾਰ ਖੇਤਰ ਵਿੱਚ ਗਸ਼ਤ ’ਤੇ ਸੀ ਤਾਂ ਉਨ੍ਹਾਂ ਨੂੰ ਗੋਲੀ ਚੱਲਣ ਦੀ ਸੂਚਨਾ ਮਿਲੀ। ਪੁਲੀਸ ਨੇ ਕਿਹਾ ਕਿ ਜ਼ਿਲ੍ਹੇ ਦੀ ਅਪਰਾਧ ਟੀਮ ਅਤੇ ਆਪ੍ਰੇਸ਼ਨ ਯੂਨਿਟ ਦੇ ਅਧਿਕਾਰੀਆਂ ਨੇ ਤੁਰੰਤ ਜਵਾਬ ਦਿੱਤਾ ਅਤੇ ਘਟਨਾ ਸਥਾਨ ’ਤੇ ਸੁਰੱਖਿਆ ਵਧਾ ਕੇ ਕੇਸ ਦਰਜ ਕਰ ਲਿਆ ਹੈ। ਇਸ ਸਬੰਧੀ ਡੀਸੀਪੀ (ਪੱਛਮੀ) ਵਚਿੱਤਰ ਵੀਰ ਨੇ ਕਿਹਾ ਕਿ ਹੁਣ ਤੱਕ ਮਿਲੀ ਜਾਣਕਾਰੀ ਦੇ ਅਨੁਸਾਰ, ਦੋ ਵਿਅਕਤੀ ਇੱਕ ਮੋਟਰਸਾਈਕਲ ’ਤੇ ਆਏ ਸਨ ਅਤੇ ਦੁਕਾਨ ਦੇ ਅਗਲੇ ਸ਼ੀਸ਼ੇ ’ਤੇ ਗੋਲੀਆਂ ਚਲਾ ਕੇ ਫਰਾਰ ਹੋ ਗਏ। ਪੁਲੀਸ ਅਨੁਸਾਰ ਘਟਨਾ ਵਾਲੀ ਥਾਂ ਤੋਂ ਚਾਰ ਖਾਲੀ ਕਾਰਤੂਸ ਮਿਲੇ ਹਨ ਤੇ ਘਟਨਾ ਵਿੱਚ ਕਿਸੇ ਦਾ ਜਾਨੀ ਨੁਕਸਾਨ ਨਹੀਂ ਹੋਇਆ। ਪੁਲੀਸ ਅਨੁਸਾਰ ਇਹ ਮਾਮਲਾ ਫਿਰੌਤੀ ਦਾ ਲੱਗ ਰਿਹਾ ਹੈ। ਇਸੇ ਤਰ੍ਹਾਂ ਜੂਨ ਵਿੱਚ ਇੱਕ ਹੋਰ ਘਟਨਾ ਵਿੱਚ ਦੋ ਵਿਅਕਤੀ ਪੱਛਮੀ ਦਿੱਲੀ ਦੇ ਰਾਜੌਰੀ ਗਾਰਡਨ ਵਿੱਚ ਇੱਕ ਬਰਗਰ ਕਿੰਗ ਆਊਟਲੈੱਟ ਵਿੱਚ ਦਾਖਲ ਹੋਏ ਅਤੇ ਕਈ ਫਾਇਰ ਕਰ ਦਿੱਤੇ। ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ।

Advertisement

Advertisement
Advertisement