ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਚਾਇਤੀ ਚੋਣ ਨੂੰ ਲੈ ਕੇ ਗੋਲੀਆਂ ਚੱਲੀਆਂ

07:23 AM Jul 09, 2024 IST

ਪੱਤਰ ਪ੍ਰੇਰਕ
ਤਰਨ ਤਾਰਨ, 8 ਜੁਲਾਈ
ਪੰਚਾਇਤ ਦੀ ਆਉਣ ਵਾਲੀ ਚੋਣ ਸਰਪੰਚ ਦੇ ਅਹੁਦੇ ਲਈ ਖੜ੍ਹੇ ਹੋਣ ਤੋਂ ਚਲਦੀ ਖਿਚੋਤਾਣ ਕਾਰਨ ਪੱਟੀ ਇਲਾਕੇ ਦੇ ਪਿੰਡ ਭਾਈ ਲੱਧੂ ਵਿੱਚ ਸਨਿਚਰਵਾਰ ਦੀ ਸ਼ਾਮ ਨੂੰ ਗੋਲੀਆਂ ਚੱਲ ਗਈਆਂ। ਕੁੱਟਮਾਰ ਕਾਰਨ ਜ਼ਖਮੀ ਹੋਏ ਇਕ ਵਿਅਕਤੀ ਨੂੰ ਘੜਿਆਲਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਥਾਣਾ ਪੱਟੀ ਸਦਰ ਦੀ ਪੁਲੀਸ ਨੇ ਚਾਰ ਜਣਿਆਂ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਵਿੱਚ ਭਾਈ ਲੱਧੂ ਪਿੰਡ ਦੇ ਵਾਸੀ ਸੁਖਦੇਵ ਸਿੰਘ, ਗੁਰਚੇਤ ਸਿੰਘ, ਉਸ ਦਾ ਭਰਾ ਹਰਪ੍ਰੀਤ ਸਿੰਘ ਅਤੇ ਅਲਗੋਂ ਕੋਠੀ ਪਿੰਡ ਦੇ ਵਾਸੀ ਸੁਖਦੇਵ ਸਿੰਘ ਸ਼ਾਮਲ ਹਨ| ਮੁਲਜ਼ਮਾਂ ਨੇ ਹਥਿਆਰਬੰਦ ਹੋ ਕੇ ਸਨਿਚਰਵਾਰ ਨੂੰ ਸ਼ਾਮ ਵੇਲੇ ਪਿੰਡ ਦੀ ਸਰਪੰਚੀ ਦੀ ਚੋਣ ਲੜਨ ਦੇ ਚਾਹਵਾਨ ਗੁਰਮੀਤ ਸਿੰਘ ਦੇ ਘਰ ਆ ਕੇ ਗੋਲੀਆਂ ਚਲਾਈਆਂ ਅਤੇ ਉਸ ਦੇ ਚਾਚਾ ਹਰਜੀਤ ਸਿੰਘ ਦੀ ਕੁੱਟਮਾਰ ਕਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ।

Advertisement

Advertisement