ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਾਜਾਇਜ਼ ਮਾਈਨਿੰਗ ਰੋਕਣ ’ਤੇ ਗੋਲੀਆਂ ਚਲਾਈਆਂ

08:21 AM Sep 09, 2024 IST

ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 8 ਸਤੰਬਰ
ਕਰੱਸ਼ਰ ਜ਼ੋਨ ਅਗੰਮਪੁਰ ਵਿੱਚ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਬੀਤੀ ਦੇਰ ਰਾਤ ਫਾਇਰਿੰਗ ਹੋਈ। ਪੁਲੀਸ ਨੇ ਇਸ ਮਾਮਲੇ ’ਚ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਆਦੇਸ਼ ਰਾਣਾ ਸਣੇ ਚਾਰ ਅਣਪਛਾਤਿਆਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
ਗੁਰਜੀਤ ਸਿੰਘ ਵਾਸੀ ਮੁਹੱਲਾ ਟਿੱਬੀਆਂ ਸ੍ਰੀ ਆਨੰਦਪੁਰ ਸਾਹਿਬ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਨਿਤਿਨ ਨੰਦਾ ਕੋਲ ਬੀਤੇ ਸਮੇਂ ਤੋਂ ਕੰਮ ਕਰ ਰਿਹਾ ਹੈ ਅਤੇ ਉਸ ਦੀ ਦਰਿਆ ਨਾਲ ਲੱਗਦੀ ਜ਼ਮੀਨ ਦੀ ਦੇਖ-ਰੇਖ ਵੀ ਕਰਦਾ ਹੈ। ਉਹ ਅਤੇ ਮਲਕੀਤ ਚੰਦ ਵਾਸੀ ਕਾਂਗੜ, ਥਾਣਾ ਨੂਰਪੁਰ ਬੇਦੀ ਜਦੋਂ ਅਗੰਮਪੁਰ ਕਰੱਸ਼ਰ ਜ਼ੋਨ ਗਏ ਤਾਂ ਦਰਿਆ ਵਿੱਚ ਪੋਕਲੇਨ ਮਸ਼ੀਨ ਅਤੇ ਤਿੰਨ ਟਿੱਪਰ ਨਾਜਾਇਜ਼ ਮਾਈਨਿੰਗ ਵਿੱਚ ਲੱਗੇ ਹੋਏ ਸਨ ਜਿਸ ਨੂੰ ਰੋਕਣ ’ਤੇ ਉਨ੍ਹਾਂ ਕਿਹਾ ਕਿ ਇਹ ਕੰਮ ਆਦੇਸ਼ ਰਾਣਾ ਦਾ ਹੈ ਤੇ ਉਨ੍ਹਾਂ ਕੰਮ ਰੋਕਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਕੁਝ ਸਮੇਂ ਬਾਅਦ ਆਦੇਸ਼ ਰਾਣਾ ਤਿੰਨ-ਚਾਰ ਜਣਿਆਂ ਨਾਲ ਹਥਿਆਰ ਲੈ ਕੇ ਮੌਕੇ ’ਤੇ ਪੁੱਜਾ ਅਤੇ ਲੜਨਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਉਹ ਉੱਥੋਂ ਭੱਜਣ ਲੱਗੇ ਤਾਂ ਆਦੇਸ਼ ਰਾਣਾ ਨੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਨੇ ਕਿਸੇ ਤਰ੍ਹਾਂ ਭੱਜ ਕੇ ਜਾਨ ਬਚਾਈ ਤੇ ਪੁਲੀਸ ਹੈਲਪਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ। ਥਾਣਾ ਮੁਖੀ ਦਾਨਿਸ਼ਵੀਰ ਸਿੰਘ ਨੇ ਕਿਹਾ ਕਿ ਪੁਲੀਸ ਵੱਲੋਂ ਆਦੇਸ਼ ਰਾਣਾ ਵਾਸੀ ਅਗੰਮਪੁਰ ਸਮੇਤ ਤਿੰਨ ਚਾਰ ਅਣਪਛਾਤਿਆਂ ਖਿਲਾਫ ਕੇਸ ਦਰਜ ਕਰ ਲਿਆ ਹੈ।

Advertisement

Advertisement