ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਕੀਲ ਦੇ ਘਰ ਬਾਹਰ ਗੋਲੀਆਂ ਚੱਲੀਆਂ

09:51 AM Sep 10, 2024 IST

ਜਲੰਧਰ:

Advertisement

ਸ਼ਹਿਰ ਦੇ ਗੁਜਰਾਲ ਨਗਰ ਵਿੱਚ ਬੀਤੀ ਦੇਰ ਰਾਤ ਐਡਵੋਕੇਟ ਗੁਰਮੋਹਰ ਸਿੰਘ ਦੇ ਘਰ ਗੋਲੀਆਂ ਚੱਲ ਗਈਆਂ। ਹਮਲਾਵਰ ਐੱਨਆਰਆਈ ਨਾਲ ਸਬੰਧਤ ਜਾਇਦਾਦ ਵਿਵਾਦ ਨਾਲ ਜੁੜੇ ਹੋਏ ਮੰਨੇ ਜਾਂਦੇ ਹਨ। ਵਕੀਲ ਦੇ ਮੁੱਖ ਗੇਟ ’ਤੇ ਫਾਇਰਿੰਗ ਕਰਨ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਏ। ਡਿਵੀਜ਼ਨ ਨੰਬਰ-4 ਦੀ ਪੁਲੀਸ ਨੇ ਸੇਵਾਮੁਕਤ ਜੱਜ ਅਤੇ ਸੇਵਾਮੁਕਤ ਤਹਿਸੀਲਦਾਰ ਸਮੇਤ ਛੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਐਡਵੋਕੇਟ ਗੁਰਮੋਹਰ ਸਿੰਘ ਅਨੁਸਾਰ ਇਹ ਹਮਲਾ ਉਨ੍ਹਾਂ ਦੇ ਮੁਵੱਕਿਲ, ਕੈਨੇਡਾ ਵਾਸੀ ਅਮਰਪ੍ਰੀਤ ਸਿੰਘ ਔਲਖ ਅਤੇ ਐੱਨਆਰਆਈ ਬਲਰਾਜ ਪਾਲ ਸਿੰਘ ਦੁਸਾਂਝ ਵਿਚਕਾਰ ਲੰਬੇ ਸਮੇਂ ਤੋਂ ਚੱਲ ਰਹੇ ਜਾਇਦਾਦ ਦੇ ਵਿਵਾਦ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਉਹ ਪਿਛਲੇ ਤਿੰਨ ਮਹੀਨਿਆਂ ਤੋਂ ਇਸ ਕੇਸ ਵਿੱਚ ਔਲਖ ਦੀ ਨੁਮਾਇੰਦਗੀ ਕਰ ਰਿਹਾ ਸੀ ਅਤੇ ਇੱਕ ਮਹੀਨਾ ਪਹਿਲਾਂ ਵੀ ਉਸਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ, ਜਿਸ ਵਿੱਚ ਉਸ ਨੂੰ ਕੇਸ ਛੱਡਣ ਦੀ ਚਿਤਾਵਨੀ ਦਿੱਤੀ ਗਈ ਸੀ। ਐਸਐਚਓ ਹਰਦੇਵ ਸਿੰਘ ਨੇ ਕਿਹਾ ਕਿ ਇਲਾਕੇ ਤੋਂ ਸੀਸੀਟੀਵੀ ਫੁਟੇਜ ਦੀ ਸਮੀਖਿਆ ਕੀਤੀ ਜਾ ਰਹੀ ਹੈ, ਅਤੇ ਮੌਕੇ ਤੋਂ ਗੋਲੀਆਂ ਦੇ ਦੋ ਖੋਲ ਬਰਾਮਦ ਕੀਤੇ ਗਏ ਹਨ। ਐੱਸਐੱਚਓ ਹਰਦੇਵ ਸਿੰਘ ਨੇ ਕਿਹਾ ਕਿ ਛੇ ਵਿਅਕਤੀਆਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। -ਪੱਤਰ ਪ੍ਰੇਰਕ

Advertisement
Advertisement