ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਂਗਰਸ ਆਗੂ ਦੇ ਘਰ ’ਤੇ ਗੋਲੀਆਂ ਚਲਾਈਆਂ

08:31 AM Aug 30, 2024 IST
ਸੀਸੀਟੀਵੀ ਫੁਟੇਜ ’ਚ ਗੋਲੀਆਂ ਚਲਾਉਂਦਾ ਹੋਇਆ ਨੌਜਵਾਨ।

ਕੇਪੀ ਸਿੰਘ
ਗੁਰਦਾਸਪੁਰ, 29 ਅਗਸਤ
ਇੱਥੋਂ ਦੇ ਵਾਰਡ ਨੰਬਰ 25 ਦੀ ਕਾਂਗਰਸੀ ਕੌਂਸਲਰ ਸੁਨੀਤਾ ਰਾਣੀ ਦੇ ਲੜਕੇ ਅਤੇ ਕਾਂਗਰਸ ਪਾਰਟੀ ਦੇ ਹਲਕਾ ਯੂਥ ਪ੍ਰਧਾਨ ਨਕੁਲ ਮਹਾਜਨ ਦੇ ਘਰ ਦੇ ਬਾਹਰ ਬੀਤੀ ਦੇਰ ਰਾਤ ਸਕੂਟਰ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਦਾ ਪਤਾ ਸਵੇਰੇ ਲੱਗਿਆ। ਸੂਚਨਾ ਮਿਲਣ ’ਤੇ ਕਾਂਗਰਸ ਦੇ ਜ਼ਿਲ੍ਹਾ ਯੂਥ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਮੌਕੇ ’ਤੇ ਪਹੁੰਚੇ। ਘਟਨਾ ਸਬੰਧੀ ਸੂਚਨਾ ਮਿਲਣ ’ਤੇ ਥਾਣਾ ਸਿਟੀ ਦੀ ਪੁਲੀਸ ਨੇ ਵੀ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਘਰ ’ਤੇ ਗੋਲੀ ਚਲਾਉਣ ਵਾਲੇ ਨੌਜਵਾਨ ਦੀ ਤਸਵੀਰ ਵੀ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਜਿਸ ’ਚ ਇਕ ਨਕਾਬਪੋਸ਼ ਨੌਜਵਾਨ ਘਰ ਦੇ ਗੇਟ ’ਤੇ ਲਗਾਤਾਰ ਗੋਲੀਆਂ ਚਲਾਉਂਦਾ ਨਜ਼ਰ ਆ ਰਿਹਾ ਹੈ। ਨਕੁਲ ਮਹਾਜਨ ਨੇ ਦੱਸਿਆ ਕਿ ਉਹ ਪਰਿਵਾਰ ਸਮੇਤ ਘਰ ’ਚ ਸੌਂ ਰਹੇ ਸਨ ਕਿ ਦੋ ਵਿਅਕਤੀ ਸਕੂਟਰ ’ਤੇ ਸਵਾਰ ਹੋ ਕੇ ਉਨ੍ਹਾਂ ਦੇ ਘਰ ਦੇ ਬਾਹਰ ਆਏ ਅਤੇ ਪੰਜ ਗੋਲੀਆਂ ਚਲਾਈਆਂ। ਇਸ ਤੋਂ ਬਾਅਦ ਉਹ ਫ਼ਰਾਰ ਹੋ ਗਏ। ਜਦੋਂ ਫਾਇਰਿੰਗ ਦੀ ਆਵਾਜ਼ ਆ ਰਹੀ ਸੀ ਤਾਂ ਉਨ੍ਹਾਂ ਨੇ ਸੋਚਿਆ ਕਿ ਕੋਈ ਪਟਾਕੇ ਚਲਾ ਰਿਹਾ ਹੈ, ਇਸ ਲਈ ਉਨ੍ਹਾਂ ਨੇ ਧਿਆਨ ਨਹੀਂ ਦਿੱਤਾ। ਉਸ ਨੂੰ ਰਾਤ ਕਰੀਬ ਦੋ ਵਜੇ ਵਿਦੇਸ਼ੀ ਨੰਬਰ ਤੋਂ ਕਾਲ ਆਈ ਸੀ ਜਿਸ ਵਿੱਚ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ।

Advertisement

Advertisement