For the best experience, open
https://m.punjabitribuneonline.com
on your mobile browser.
Advertisement

ਪੇਸ਼ੀ ਭੁਗਤਣ ਆਏ ਵਿਅਕਤੀਆਂ ’ਤੇ ਚਲਾਈਆਂ ਗੋਲੀਆਂ, ਪੰਜ ਜ਼ਖ਼ਮੀ

09:19 AM Mar 31, 2024 IST
ਪੇਸ਼ੀ ਭੁਗਤਣ ਆਏ ਵਿਅਕਤੀਆਂ ’ਤੇ ਚਲਾਈਆਂ ਗੋਲੀਆਂ  ਪੰਜ ਜ਼ਖ਼ਮੀ
ਪਠਾਨਕੋਟ ’ਚ ਜ਼ਖ਼ਮੀ ਹੋਇਆ ਇੱਕ ਵਿਅਕਤੀ ਜ਼ੇਰੇ ਇਲਾਜ।
Advertisement

ਐੱਨਪੀ ਧਵਨ
ਪਠਾਨਕੋਟ, 30 ਮਾਰਚ
ਪਠਾਨਕੋਟ ਵਿੱਚ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਪੇਸ਼ੀ ਭੁਗਤਣ ਆਏ ਇੱਕ ਧੜੇ ’ਤੇ ਕੁਝ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ ਪੰਜ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ। ਹਮਲਾਵਰਾਂ ਦੀ ਗਿਣਤੀ 5-7 ਦੱਸੀ ਜਾ ਰਹੀ ਹੈ। ਜ਼ਿਲ੍ਹਾ ਪੁਲੀਸ ਮੁਖੀ ਸੋਹੇਲ ਕਾਸਿਮ ਮੀਰ ਨੇ ਦੱਸਿਆ ਕਿ ਇਹ ਦੋ ਗੁੱਟਾਂ ਦੀ ਪੁਰਾਣੀ ਰੰਜਿਸ਼ ਦਾ ਮਾਮਲਾ ਹੈ ਅਤੇ ਇਹ ਸਾਰੇ ਪਹਿਲਾਂ ਦਰਜ ਇੱਕ ਮੁਕੱਦਮੇ ਵਿੱਚ ਅਦਾਲਤ ਅੰਦਰ ਤਰੀਕ ਭੁਗਤਣ ਆਏ ਹੋਏ ਸਨ। ਇਸੇ ਦੌਰਾਨ ਇੱਕ ਗੁੱਟ ਦੇ ਮੈਂਬਰ ਅਦਾਲਤ ਸਾਹਮਣੇ ਢਾਬੇ ਵਿੱਚ ਰੋਟੀ ਖਾਣ ਚਲੇ ਗਏ ਤਾਂ ਦੂਸਰੇ ਧੜੇ ਨੇ ਉਥੇ ਪੁੱਜ ਕੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਦੱਸਿਆ ਕਿ ਸੀਸੀਟੀਵੀ ਫੁਟੇਜ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ ਅਤੇ ਹਮਲਾਵਰਾਂ ਦੀ ਪਛਾਣ ਕਰ ਲਈ ਗਈ ਹੈ ਜਿਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਹਮਲਾਵਰਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 307 ਅਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਡੀਐੱਸਪੀ ਹਰਕ੍ਰਿਸ਼ਨ ਨੇ ਦੱਸਿਆ ਕਿ ਜਾਂਚ ਦੌਰਾਨ ਉਨ੍ਹਾਂ ਨੂੰ ਮੌਕੇ ਤੋਂ ਚਲਾਈਆਂ ਗਈਆਂ ਗੋਲੀਆਂ ਦੇ 7 ਖੋਲ ਬਰਾਮਦ ਹੋਏ ਹਨ।

Advertisement

Advertisement
Author Image

sukhwinder singh

View all posts

Advertisement
Advertisement
×