ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨੌਜਵਾਨ ’ਤੇ ਗੋਲੀਆਂ ਚਲਾਈਆਂ

06:54 AM Sep 04, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਸਤੰਬਰ
ਚੰਡੀਗੜ੍ਹ ਪੁਲੀਸ ਵੱਲੋਂ ਸ਼ਹਿਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਸ਼ਹਿਰ ਵਿੱਚ ਅਪਰਾਧਕ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਦੋ ਦਿਨ ਪਹਿਲਾਂ ਸੈਕਟਰ-56 ਵਿੱਚ ਘਰ ਤੇ ਹੋਈ ਗੋਲੀਬਾਰੀ ਤੋਂ ਬਾਅਦ ਲੰਘੀ ਰਾਤ ਡੱਡੂਮਾਜਰਾ ਤੋਂ ਧਨਾਸ ਵੱਲ ਜਾਂਦੀ ਸੜਕ ’ਤੇ ਨੌਜਵਾਨਾਂ ਨੇ ਕਾਰ ਸਵਾਰ ਨੌਜਵਾਨ ’ਤੇ ਗੋਲੀਆਂ ਚਲਾਂ ਦਿੱਤੀਆਂ। ਹਾਲਾਂਕਿ ਇਸ ਦੌਰਾਨ ਕਾਰ ਵਿੱਚ ਸਵਾਰ ਧਨਾਸ ਦੇ ਵਸਨੀਕ ਗੁਰਜੀਤ ਸਿੰਘ ਦਾ ਬਚਾਅ ਹੋ ਗਿਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਦੂਜੇ ਪਾਸੇ ਪੁਲੀਸ ਨੇ ਮਾਮਲੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਨੌਜਵਾਨ ਦੇਰ ਰਾਤ ਜਿਮ ਵਿੱਚੋਂ ਘਰ ਵਾਪਸ ਜਾ ਰਿਹਾ ਸੀ। ਇਸੇ ਦੌਰਾਨ ਕਿਸੇ ਨੇ ਉਸ ਦੀ ਕਾਰ ’ਤੇ ਪੰਜ ਗੋਲੀਆਂ ਚਲਾਈਆਂ। ਨੌਜਵਾਨ ਨੇ ਕਾਰ ਪਿੱਛੇ ਮੋੜ ਕੇ ਆਪਣੀ ਜਾਨ ਬਚਾਈ ਹੈ।
ਉੱਧਰ ਚੰਡੀਗੜ੍ਹ ਪੁਲੀਸ ਨੇ ਮਾਮਲੇ ਸਬੰਧੀ ਅਣਪਛਾਤਿਆਂ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਵੱਲੋਂ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇਖੀ ਜਾ ਰਹੀ ਹੈ।

Advertisement

ਧਨਾਸ ਝੀਲ ਦੇ ਨਜ਼ਦੀਕ ਪੱਕਾ ਨਾਕਾ ਲਗਾਇਆ ਜਾਵੇ: ਸੰਧੂ

ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਤੇ ਵਾਰਡ ਨੰਬਰ-14 ਤੋਂ ਮੇਅਰ ਕੁਲਜੀਤ ਸਿੰਘ ਸੰਧੂ ਨੇ ਮੰਗ ਕੀਤੀ ਕਿ ਧਨਾਸ ਝੀਲ ਦੇ ਨਜ਼ਦੀਕ ਜੰਗਲਾਤ ਦਾ ਇਲਾਕਾ ਹੈ। ਇੱਥੇ ਪੱਕੇ ਤੌਰ ’ਤੇ ਨਾਕਾਬੰਦੀ ਕੀਤੇ ਜਾਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਧਨਾਸ ਝੀਲ ਦੇ ਨਜ਼ਦੀਕ ਰਾਤ ਸਮੇਂ ਹਨੇਰੇ ਵਿੱਚ ਕਈ ਵਾਰ ਲੁੱਟ-ਖੋਹ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਇਸ ਲਈ ਉੱਥੇ ਪੁਲੀਸ ਵੱਲੋਂ ਪੱਕੇ ਤੌਰ ’ਤੇ ਨਾਕਾਬੰਦੀ ਕਰਨੀ ਚਾਹੀਦੀ ਹੈ।

Advertisement
Advertisement