For the best experience, open
https://m.punjabitribuneonline.com
on your mobile browser.
Advertisement

ਕਬੀਰ ਨਗਰ ’ਚ ਤਿੰਨ ਨੌਜਵਾਨਾਂ ’ਤੇ ਗੋਲੀਆਂ ਚਲਾਈਆਂ, ਇੱਕ ਮੌਤ

07:53 AM Nov 10, 2024 IST
ਕਬੀਰ ਨਗਰ ’ਚ ਤਿੰਨ ਨੌਜਵਾਨਾਂ ’ਤੇ ਗੋਲੀਆਂ ਚਲਾਈਆਂ  ਇੱਕ ਮੌਤ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 9 ਨਵੰਬਰ
ਉੱਤਰ ਪੂਰਬੀ ਦਿੱਲੀ ਦੇ ਕਬੀਰ ਨਗਰ ਇਲਾਕੇ ’ਚ ਦੇਰ ਰਾਤ ਸਕੂਟਰ ’ਤੇ ਘਰ ਪਰਤ ਰਹੇ ਤਿੰਨ ਦੋਸਤਾਂ ’ਤੇ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਵਿੱਚ ਇਕ ਜਣੇ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਨਦੀਮ ਅਤੇ ਉਸ ਦੇ ਦੋ ਸਾਥੀ ਖਾਣਾ ਲੈਣ ਜਾ ਰਹੇ ਸਨ ਜਦੋਂ ਉਨ੍ਹਾਂ ’ਤੇ ਇੱਕ ਸੜਕ ’ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਗੋਲੀਬਾਰੀ ਵਿੱਚ ਨਦੀਮ ਦੀ ਮੌਤ ਹੋ ਗਈ, ਜਦਕਿ ਉਸ ਦਾ ਦੋਸਤ ਗੰਭੀਰ ਜ਼ਖ਼ਮੀ ਹੋ ਗਿਆ। ਹਮਲਾਵਰਾਂ ਨੇ 13 ਫਾਇਰ ਕੀਤੇ ਅਤੇ ਹਮਲਾਵਰ ਨਦੀਮ ਦਾ ਸਕੂਟਰ ਅਤੇ ਮੋਬਾਈਲ ਲੈ ਕੇ ਮੌਕੇ ਤੋਂ ਫਰਾਰ ਹੋ ਗਏ ਅਤੇ ਆਪਣਾ ਮੋਟਰਸਾਈਕਲ ਪਿੱਛੇ ਛੱਡ ਗਏ।
ਸਥਾਨਕ ਲੋਕਾਂ ਨੇ ਮੌਕੇ ’ਤੇ ਪਹੁੰਚ ਕੇ ਜ਼ਖਮੀਆਂ ਨੂੰ ਗੁਰੂ ਤੇਗ ਬਹਾਦਰ ਹਸਪਤਾਲ ਪਹੁੰਚਾਇਆ, ਜਿੱਥੇ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਨਦੀਮ ਦੀ ਮੌਤ ਹੋ ਗਈ। ਉਸ ਦੇ ਸਾਥੀ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਇਸ ਸਬੰਧੀ ਪੁਲੀਸ ਨੇ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲੀਸ ਨੇ ਇਸ ਘਟਨਾ ਦੇ ਸਬੰਧ ਵਿੱਚ ਤਿੰਨ ਨਾਬਾਲਗਾਂ ਨੂੰ ਗ੍ਰਿਫ਼ਤਾਰ ਕਰ ਕੀਤਾ।
ਸੂਤਰਾਂ ਮੁਤਾਬਕ ਗ੍ਰਿਫਤਾਰ ਕੀਤੇ ਗਏ ਤਿੰਨ ਨਾਬਾਲਗਾਂ ‘ਚੋਂ ਇਕ ਨੇ ਕਥਿਤ ਤੌਰ ’ਤੇ ਨਦੀਮ ਤੋਂ ਪੈਸੇ ਉਧਾਰ ਲਏ ਸਨ ਅਤੇ ਉਸ ’ਤੇ ਵਾਪਸੀ ਲਈ ਦਬਾਅ ਪਾਇਆ ਸੀ। ਪੁਲੀਸ ਜਾਂਚ ਜਾਰੀ ਹੈ। ਅਧਿਕਾਰੀ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਹਮਲਾਵਰ ਦਾ ਸਬੰਧ ਨੇੜਲੇ ਜੋਤੀ ਨਗਰ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਨਾਲ ਵੀ ਦੱਸਿਆ ਜਾ ਰਿਹਾ ਹੈ। ਪੁਲੀਸ ਦਾ ਕਹਿਣਾ ਹੈ ਕਿ ਉਸੇ ਰਾਤ ਰਾਹੁਲ ਨਾਮ ਦੇ ਵਿਅਕਤੀ ਦੇ ਘਰ ਦੇ ਬਾਹਰ ਛੇ ਗੋਲੀਆਂ ਚਲਾਉਣ ਵਿੱਚ ਇਹ ਗਰੁੱਪ ਸ਼ਾਮਲ ਸੀ। ਤਿੰਨ ਦੇਸੀ ਪਿਸਤੌਲਾਂ ਸਮੇਤ ਕਾਬੂ ਕੀਤੇ ਤਿੰਨ ਨਾਬਾਲਗਾਂ ਨੂੰ ਹਿਰਾਸਤ ’ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਸੀ। ਪੁਲੀਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ।

Advertisement

ਹਥਿਆਰ ਤਸਕਰੀ ਦੇ ਦੋਸ਼ ਹੇਠ ਦੋ ਕਾਬੂ

ਦਿੱਲੀ ਪੁਲੀਸ ਦੀ ਅਪਰਾਧ ਸ਼ਾਖਾ ਨੇ ਇਕ ਵੱਖਰੀ ਕਾਰਵਾਈ ਵਿੱਚ ਹਥਿਆਰ ਤਸਕਰੀ ਕਰਨ ਵਾਲੇ ਗਰੋਹ ਦੇ ਦੋ ਮੁੱਖ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਕੋਲੋਂ 13 ਪਿਸਤੌਲ ਬਰਾਮਦ ਹੋਏ। ਪੁਲੀਸ ਅਨੁਸਾਰ ਮੁੱਖ ਤਸਕਰ ਸ਼ਕੀਲ ਨੂੰ ਜਹਾਂਗੀਰਪੁਰੀ ਵਿੱਚ ਹਨੂੰਮਾਨ ਜੈਅੰਤੀ ਮੌਕੇ ਦੰਗਿਆਂ ਵਿੱਚ ਸ਼ਮੂਲੀਅਤ ਸਮੇਤ 17 ਤੋਂ ਵੱਧ ਅਪਰਾਧਿਕ ਮਾਮਲਿਆਂ ਵਿੱਚ ਫੜਿਆ ਗਿਆ ਹੈ। ਪਿਛਲੇ ਹਫ਼ਤੇ ਹੀ ਵੱਖ-ਵੱਖ ਤਸਕਰਾਂ ਕੋਲੋਂ 50 ਤੋਂ ਵੱਧ ਪਿਸਤੌਲ ਬਰਾਮਦ ਕੀਤੇ ਗਏ ਹਨ।

Advertisement

Advertisement
Author Image

joginder kumar

View all posts

Advertisement