ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰੰਜਿਸ਼ ਕਾਰਨ ਝਗੜੇ ਵਿੱਚ ਗੋਲੀਆਂ ਚੱਲੀਆਂ

06:42 AM Sep 01, 2024 IST

ਹਰਜੀਤ ਸਿੰਘ
ਡੇਰਾਬੱਸੀ, 31 ਅਗਸਤ
ਇੱਥੋਂ ਨੇੜਲੇ ਪਿੰਡ ਸਮਗੋਲੀ ਵਿੱਚ ਦੋ ਧਿਰਾਂ ਦੀ ਤਕਰਾਰ ਵਿਚਕਾਰ ਝਗੜਾ ਐਨਾ ਵਧ ਗਿਆ ਕਿ ਇੱਕ ਧਿਰ ਵੱਲੋਂ ਕੁਝ ਵਿਅਕਤੀਆਂ ਨੂੰ ਬੁਲਾ ਕੇ ਗੋਲੀਆਂ ਚਲਾ ਦਿੱਤੀਆਂ ਗਈਆਂ। ਝਗੜੇ ਵਿੱਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ। ਪੁਲੀਸ ਨੂੰ ਘਟਨਾ ਸਥਾਨ ਤੋਂ ਗੋਲੀਆਂ ਦੇ ਖੋਲ੍ਹ ਬਰਾਮਦ ਹੋਏ ਹਨ। ਮਾਮਲੇ ਵਿੱਚ ਪੁਲੀਸ ਨੇ ਛੇ ਖ਼ਿਲਾਫ਼ ਕੇਸ ਦਰਜ ਕਰ ਕੇ ਇੱਕ ਜਣੇ ਨੂੰ ਗ੍ਰਿਫ਼ਤਾਰ ਕੀਤਾ ਹੈ।
ਜਾਣਕਾਰੀ ਦਿੰਦਿਆਂ ਥਾਣਾ ਮੁਖੀ ਮਨਦੀਪ ਸਿੰਘ ਨੇ ਦੱਸਿਆ ਕਿ ਵੀਰਵਾਰ ਰਾਤ 11 ਵਜੇ ਦੇ ਕਰੀਬ ਸੂਚਨਾ ਮਿਲੀ ਸੀ ਕਿ ਪਿੰਡ ਸਮਗੋਲੀ ਵਿੱਚ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਇਕ ਪਰਿਵਾਰ ’ਤੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ। ਸੂਚਨਾ ਮਿਲਣ ’ਤੇ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਨੇ ਕਿਹਾ ਕਿ ਜਾਂਚ ਵਿੱਚ ਸਾਹਮਣੇ ਆਇਆ ਕਿ ਪਿੰਡ ਵਿੱਚ ਸਤੀਸ਼ ਕੁਮਾਰ ਅਤੇ ਅਸ਼ੋਕ ਕੁਮਾਰ ਵਿਚਾਲੇ ਕਿਸੇ ਪੁਰਾਣੀ ਰੰਜਿਸ਼ ਦੇ ਚਲਦਿਆਂ ਤਕਰਾਰ ਹੋ ਗਈ ਸੀ। ਤਕਰਾਰ ਐਨੀ ਵਧ ਗਈ ਕਿ ਸਤੀਸ਼ ਕੁਮਾਰ ਨੇ ਆਪਣੇ ਕੁਝ ਸਾਥੀ ਬੁਲਾ ਕੇ ਦੂਜੀ ਧਿਰ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਕੋਈ ਵੀ ਵਿਅਕਤੀ ਜ਼ਖ਼ਮੀ ਨਹੀਂ ਹੋਇਆ ਪਰ ਪਿੰਡ ਵਿੱਚ ਦਹਿਸ਼ਤ ਫੈਲ ਗਈ। ਮੌਕੇ ’ਤੇ ਚਲੀ ਹੋਈ ਗੋਲੀਆਂ ਦੇ ਖੋਲ੍ਹ ਬਰਾਮਦ ਹੋਏ ਹਨ ਜਿਨ੍ਹਾਂ ਦੀ ਪੁਲੀਸ ਜਾਂਚ ਕਰ ਰਹੀ ਹੈ।
ਪੁਲੀਸ ਨੇ ਅਸ਼ੋਕ ਕੁਮਾਰ ਵਾਸੀ ਪਿੰਡ ਸਮਗੋਲੀ ਦੀ ਸ਼ਿਕਾਇਤ ’ਤੇ ਸਤੀਸ਼ ਕੁਮਾਰ, ਮਨਿੰਦਰ ਸਿੰਘ ਅਤੇ ਸੰਜੀਵ ਕੁਮਾਰ ਵਾਸੀਆਨ ਪਿੰਡ ਸਮਗੋਲੀ ਤੇ ਤਿੰਨ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕਰ ਕੇ ਮਨਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲੀਸ ਨੇ ਦੱਸਿਆ ਕਿ ਇਸ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਗੋਲੀਆਂ ਕਿਸ ਨੇ ਚਲਾਈਆਂ ਹਨ ਅਤੇ ਅਸਲਾ ਲਾਇਸੈਂਸੀ ਸੀ ਜਾਂ ਨਾਜਾਇਜ਼, ਇਸ ਦੀ ਜਾਂਚ ਕੀਤੀ ਜਾ ਰਹੀ ਹੈ।

Advertisement

Advertisement