For the best experience, open
https://m.punjabitribuneonline.com
on your mobile browser.
Advertisement

ਪੁਰਾਣੀ ਪੈਨਸ਼ਨ ਯੋਜਨਾ ਲਾਗੂ ਨਾ ਹੋਣ ਕਾਰਨ ਵਿਧਾਇਕਾਂ ਨੂੰ ਕਾਰਨ ਦੱਸੋ ਨੋਟਿਸ

07:26 AM Sep 19, 2024 IST
ਪੁਰਾਣੀ ਪੈਨਸ਼ਨ ਯੋਜਨਾ ਲਾਗੂ ਨਾ ਹੋਣ ਕਾਰਨ ਵਿਧਾਇਕਾਂ ਨੂੰ ਕਾਰਨ ਦੱਸੋ ਨੋਟਿਸ
ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੇ ਪੁੱਤਰ ਨੂੰ ਨੋਟਿਸ ਸੌਂਪਦੇ ਹੋਏ ਫਰੰਟ ਦੇ ਆਗੂ।
Advertisement

ਗੁਰਨਾਮ ਸਿੰਘ ਚੌਹਾਨ
ਪਾਤੜਾਂ, 18 ਸਤੰਬਰ
ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਅੱਜ ਪਾਤੜਾਂ ਵਿੱਚ ਐੱਨਪੀਐੱਸ ਮੁਲਾਜ਼ਮਾਂ ਦੇ ਵੱਡੇ ਇਕੱਠ ਨਾਲ ਮਾਰਚ ਕਰ ਕੇ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੇ ਨਾਂ ‘ਕਾਰਨ ਦੱਸੋ ਨੋਟਿਸ’ ਜਾਰੀ ਕੀਤਾ ਗਿਆ ਜਿਸ ਨੂੰ ਵਿਧਾਇਕ ਦੇ ਪੁੱਤਰ ਹਰਜੀਤ ਸਿੰਘ ਨੇ ਪ੍ਰਾਪਤ ਕੀਤਾ। ਫਰੰਟ ਦੇ ਸੂਬਾ ਕਨਵੀਨਰ ਅਤਿੰਦਰਪਾਲ ਸਿੰਘ, ਜ਼ਿਲ੍ਹਾ ਪ੍ਰੈੱਸ ਸੱਕਤਰ ਜਗਤਾਰ ਰਾਮ, ਡੀਟੀਐੱਫ ਦੇ ਜ਼ਿਲ੍ਹਾ ਸੱਕਤਰ ਜਸਪਾਲ ਚੌਧਰੀ ਤੇ ਬਲਾਕ ਪ੍ਰਧਾਨ ਰਾਜੀਵ ਕੁਮਾਰ ਨੇ ਦੱਸਿਆ ਕਿ ‘ਆਪ’ ਸਰਕਾਰ ਪੁਰਾਣੀ ਪੈਨਸ਼ਨ ਲਾਗੂ ਕਰਨ ਦੇ ਆਪਣੇ ਚੋਣ ਵਾਅਦੇ ਤੋਂ ਭੱਜ ਰਹੀ ਹੈ। ਉਨ੍ਹਾਂ ਦੱਸਿਆ ਕਿ ‘ਆਪ’ ਸਰਕਾਰ ਦੇ ਢਾਈ ਸਾਲ ਬੀਤਣ ਦੇ ਬਾਵਜੂਦ ਕਿਸੇ ਮੁਲਾਜ਼ਮ ਦਾ ਜੀਪੀਐੱਫ ਖਾਤਾ ਨਹੀਂ ਖੁੱਲ੍ਹਿਆ ਸਗੋਂ ਨਵੀਆਂ ਭਰਤੀਆਂ ’ਤੇ ਵੀ ਐੱਨਪੀਐੱਸ ਸਕੀਮ ਲਾਗੂ ਕੀਤੀ ਜਾ ਰਹੀ ਹੈ। ‘ਆਪ’ ਸਰਕਾਰ ਵੱਲੋਂ 18 ਨਵੰਬਰ 2022 ਨੂੰ ਜਾਰੀ ਕੀਤਾ ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਇੱਕ ਕਾਗਜ਼ੀ ਜੁਮਲਾ ਸਾਬਤ ਹੋਇਆ ਹੈ। ਉਨ੍ਹਾਂ ਕਿਹਾ ਹੈ ਕਿ ਇਸ ਨੋਟਿਸ ਦਾ ਕੋਈ ਸਪੱਸ਼ਟੀਕਰਨ 30 ਸਤੰਬਰ ਤੱਕ ਜਾਰੀ ਨਾ ਹੋਣ ਦੀ ਸੂਰਤ ਵਿੱਚ 1 ਤੋਂ 3 ਅਕਤੂਬਰ ਤੱਕ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿੱਚ ਪੈਨਸ਼ਨ ਪ੍ਰਾਪਤੀ ਮੋਰਚਾ ਲਗਾਇਆ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਸੱਕਤਰ ਬਲਜਿੰਦਰ ਘੱਗਾ, ਬਲਵਿੰਦਰ ਸਿੰਘ, ਬਖਸ਼ੀਸ਼ ਸਿੰਘ, ਸਤੀਸ਼ ਕੁਮਾਰ, ਰਾਮ ਕੁਮਾਰ ਤੇ ਸੁਨੀਲ ਕੁਮਾਰ ਆਦਿ ਹਾਜ਼ਰ ਸਨ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਅੱਜ ਲਹਿਰਾਗਾਗਾ ਵਿੱਚ ਐੱਨਪੀਐੱਸ ਮੁਲਾਜ਼ਮਾਂ ਦੇ ਇਕੱਠ ਨਾਲ ਹਲਕਾ ਵਿਧਾਇਕ ਬਰਿੰਦਰ ਗੋਇਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ। ਇਸ ਮੌਕੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਜ਼ਿਲ੍ਹਾ ਕੋ-ਕਨਵੀਨਰ ਖੁਸ਼ਦੀਪ ਸਿੰਘ ਅਤੇ ਮਨਜੀਤ ਸਿੰਘ, ਜ਼ਿਲ੍ਹਾ ਕਮੇਟੀ ਮੈਂਬਰ ਪ੍ਰਦੀਪ ਬਾਂਸਲ, ਡੀਟੀਐੱਫ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ, ਡੀਟੀਐੱਫ ਲਹਿਰਾਗਾਗਾ ਬਲਾਕ ਪ੍ਰਧਾਨ ਮਨੋਜ ਕੁਮਾਰ, ਹਰਪ੍ਰੀਤ ਖਾਈ, ਸੁਖਵਿੰਦਰ ਖਾਈ, ਗੁਰਪਿਆਰ ਸਿੰਘ, ਅਸ਼ਵਨੀ ਕੁਮਾਰ, ਤਰੁਣ ਕੁਮਾਰ, ਰਤਨ ਕੁਮਾਰ ਤੇ ਰਮਨ ਗੋਇਲ ਆਦਿ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਨੂੰ ਪੈਨਸ਼ਨ ਦੇਣ ਤੋਂ ਇਨਕਾਰੀ ਹੈ ਜਿਸ ਖ਼ਿਲਾਫ਼ ਸਰਕਾਰ ਵਿਰੁੱਧ ਰੋਸ ਹੈ। ਇਸੇ ਕਰਕੇ ਮੁਲਜ਼ਮਾਂ ਨੇ ਕਾਰਨ ਦੱਸੋ ਨੋਟਿਸ ਦੇਣ ਸਮੇਂ ਭਰਵੀਂ ਸ਼ਮੂਲੀਅਤ ਕੀਤੀ।

Advertisement

Advertisement
Advertisement
Author Image

Advertisement