ਪ੍ਰਜਵਲ ਰੇਵੰਨਾ ਨੂੰ ਵਿਦੇਸ਼ ਮੰਤਰਾਲੇ ਵੱਲੋਂ ਕਾਰਨ ਦੱਸੋ ਨੋਟਿਸ
06:57 AM May 25, 2024 IST
Advertisement
ਨਵੀਂ ਦਿੱਲੀ:
ਵਿਦੇਸ਼ ਮੰਤਰਾਲੇ ਨੇ ਜਨਤਾ ਦਲ (ਐੱਸ) ਤੋਂ ਮੁਅੱਤਲ ਆਗੂ ਪ੍ਰਜਵਲ ਰੇਵੰਨਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਪੁੱਛਿਆ ਹੈ ਕਿ ਉਸ ਦਾ ਡਿਪਲੋਮੈਟਿਕ ਪਾਸਪੋਰਟ ਰੱਦ ਕਿਉਂ ਨਾ ਕਰ ਦਿੱਤਾ ਜਾਵੇ। ਕਰਨਾਟਕ ਸਰਕਾਰ ਨੇ ਪ੍ਰਜਵਲ ’ਤੇ ਜਿਨਸੀ ਸ਼ੋਸ਼ਣ ਦੇ ਲੱਗੇ ਦੋਸ਼ਾਂ ਮਗਰੋਂ ਉਸ ਦਾ ਪਾਸਪੋਰਟ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਮਾਮਲੇ ਨਾਲ ਜੁੜੇ ਲੋਕਾਂ ਨੇ ਕਿਹਾ ਕਿ ਪਾਸਪੋਰਟ ਰੱਦ ਕਰਨ ਦੀ ਸ਼ੁਰੂ ਕੀਤੀ ਗਈ ਪ੍ਰਕਿਰਿਆ ਤਹਿਤ ਪ੍ਰਜਵਲ ਨੂੰ ਨੋਟਿਸ ਈਮੇਲ ਰਾਹੀਂ ਭੇਜਿਆ ਗਿਆ ਹੈ। -ਪੀਟੀਆਈ
Advertisement
Advertisement