ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੈਟਰੋਲ ਪੰਪ ਦੇ ਕਰਿੰਦੇ ਕੋਲੋਂ ਤੇਜ਼ਧਾਰ ਹਥਿਆਰ ਦਿਖਾ ਕੇ ਨਕਦੀ ਲੁੱਟੀ

10:38 AM Jul 14, 2024 IST

ਸਤਨਾਮ ਸਿੰਘ ਸੱਤੀ
ਮਸਤੂਆਣਾ ਸਾਹਿਬ, 13 ਜੁਲਾਈ
ਪਿੰਡ ਲੱਡਾ ਦੇ ਪੈਟਰੋਲ ਪੰਪ ਤੋਂ ਸਵੇਰੇ ਮੋਟਰਸਾਈਕਲ ਸਵਾਰ ਦੋ ਲੁਟੇਰੇ ਪੰਪ ਦੇ ਕਰਿੰਦੇ ਨੂੰ ਡਰਾ ਧਮਕਾ ਕੇ 34 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ। ਸਦਰ ਪੁਲੀਸ ਵੱਲੋਂ ਪੰਪ ਦੇ ਮਾਲਕ ਵੱਲੋਂ ਦਿੱਤੇ ਬਿਆਨਾਂ ਤਹਿਤ ਦੋ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਕੇਸ ਦਰਜ ਕਰਨ ਉਪਰੰਤ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ। ਬੰਦਨਾ ਪੈਟਰੋਲ ਪੰਪ ਦੇ ਮਾਲਕ ਅਨੁਭਵ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੇਰੇ ਪੌਣੇ ਤਿੰਨ ਵਜੇ ਦੇ ਕਰੀਬ ਪੈਟਰੋਲ ਪੰਪ ’ਤੇ ਉਨ੍ਹਾਂ ਦੇ ਵਰਕਰ ਨਰਿੰਦਰ ਸਿੰਘ ਕੋਲ ਇੱਕ ਮੋਟਰਸਾਈਕਲ ’ਤੇ ਦੋ ਨੌਜਵਾਨ ਤੇਲ ਪਵਾਉਣ ਵਾਸਤੇ ਆਏ। ਜਿਉਂ ਹੀ ਉਨ੍ਹਾਂ ਦਾ ਵਰਕਰ ਤੇਲ ਪਾ ਕੇ ਅੰਦਰ ਦਫ਼ਤਰ ਵਿੱਚ ਜਾਣ ਲੱਗਾ ਤਾਂ ਇਹ ਦੋਵੇਂ ਨੌਜਵਾਨ ਪਿੱਛੇ ਹੀ ਆ ਗਏ ਅਤੇ ਕਿਰਚ ਦਿਖਾ ਕੇ ਉਨ੍ਹਾਂ ਦੇ ਵਰਕਰ ਕੋਲੋਂ 34 ਹਜ਼ਾਰ ਰੁਪਏ ਖੋਹ ਕੇ ਫ਼ਰਾਰ ਹੋ ਗਏ। ਉਧਰ ਸਦਰ ਪੁਲੀਸ ਵੱਲੋਂ ਸਹਾਇਕ ਥਾਣੇਦਾਰ ਸੁਖਦੀਪ ਸਿੰਘ ਨੇ ਦੱਸਿਆ ਕਿ ਜਿਉਂ ਹੀ ਉਨ੍ਹਾਂ ਨੂੰ ਇਸ ਲੁੱਟ ਖੋਹ ਬਾਰੇ ਪਤਾ ਲੱਗਾ ਤਾਂ ਉਹ ਆਪਣੀ ਪੁਲੀਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਕੈਮਰੇ ਦੇਖੇ ਗਏ। ਉਨ੍ਹਾਂ ਦੱਸਿਆ ਕਿ ਕੈਮਰੇ ਵਿੱਚ ਇਸ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਅਣਪਛਾਤੇ ਨੌਜਵਾਨਾਂ ਦੀਆਂ ਤਸਵੀਰਾਂ ਆਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵੇਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲੀਸ ਅਨੁਸਾਰ ਮੁਲਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਸਖਤ ਕਾਰਵਾਈ ਕੀਤੀ ਜਾਵੇਗੀ।

Advertisement

Advertisement
Advertisement