For the best experience, open
https://m.punjabitribuneonline.com
on your mobile browser.
Advertisement

ਸ਼ੁਭਾਸ਼ ਸੁਧਾ ਨੇ ਸਥਾਨਕ ਸਰਕਾਰਾਂ ਵਿਭਾਗ ਦਾ ਚਾਰਜ ਸੰਭਾਲਿਆ

09:03 AM Mar 24, 2024 IST
ਸ਼ੁਭਾਸ਼ ਸੁਧਾ ਨੇ ਸਥਾਨਕ ਸਰਕਾਰਾਂ ਵਿਭਾਗ ਦਾ ਚਾਰਜ ਸੰਭਾਲਿਆ
Advertisement

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 23 ਮਾਰਚ
ਥਾਨੇਸਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸ਼ੁਭਾਸ਼ ਸੁਧਾ ਨੂੰ ਸ਼ਹਿਰੀ ਸਥਾਨਕ ਸਰਕਾਰਾਂ ਵਿਭਾਗ ਦਾ ਰਾਜ ਮੰਤਰੀ ਬਣਾਇਆ ਗਿਆ ਹੈ। ਅੱਜ ਚੰਡੀਗੜ੍ਹ ਵਿਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਉਨ੍ਹਾਂ ਨੂੰ ਵਿਭਾਗ ਦੀ ਜ਼ਿੰਮੇਵਾਰੀ ਸੌਂਪਦਿਆਂ ਕੁਰਸੀ ’ਤੇ ਬਿਠਾਇਆ। ਇਸ ਦੌਰਾਨ ਸੂਬੇ ਦੇ ਸਾਰੇ ਕੈਬਨਿਟ ਮੰਤਰੀ ਮੌਜੂਦ ਸਨ। ਰਾਜ ਮੰਤਰੀ ਸੁਧਾ ਆਪਣੇ ਸਾਰੇ ਪਰਿਵਾਰ ਸਣੇ ਆਪਣੇ ਦਫਤਰ ਪੁੱਜੇ ਸਨ। ਉਨ੍ਹਾਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਨੂੰ ਸ਼ਹਿਰੀ ਸਥਾਨਕ ਸਰਕਾਰਾਂ ਵਿਭਾਗ ਦੀ ਜੋ ਜ਼ਿੰਮੇਵਾਰੀ ਸੌਂਪੀ ਹੈ, ਉਹ ਇਸ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਸਰਕਾਰ ਦੀਆਂ ਨੀਤੀਆਂ ਅਨੁਸਾਰ ਵਿਭਾਗ ਦਾ ਕੰਮ ਕਰਨਗੇ। ਸੂਬੇ ਦੇ ਸ਼ਹਿਰੀ ਖੇਤਰਾਂ ਵਿਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਏਗਾ। ਲੋਕ ਸਭਾ ਚੋਣਾਂ ਤੋਂ ਬਾਅਦ ਵਿਕਾਸ ਕਾਰਜ ਜਲਦੀ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਜਿੰਨੇ ਵਿਕਾਸ ਕਾਰਜ ਇਸ ਸਰਕਾਰ ਨੇ ਸਾਢੇ 9 ਸਾਲ ਵਿਚ ਕਰਾਏ ਹਨ, ਓਨੇ ਪਿਛਲੀਆਂ ਸਰਕਾਰਾਂ ਨੇ 50 ਸਾਲ ਵਿਚ ਨਹੀਂ ਕਰਵਾਏ। ਇਸ ਸਰਕਾਰ ਨੇ ਸਮਾਜ ਦੇ ਆਖਰੀ ਵਿਅਕਤੀ ਤੱਕ ਪਹੁੰਚ ਕਰਕੇ ਉਨ੍ਹਾਂ ਦੀ ਲੋੜ ਮੁਤਾਬਿਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਇਆ ਹੈ। ਲੋਕ ਸਭਾ ਚੋਣਾਂ ਵਿਚ ਭਾਜਪਾ 10 ’ਚੋਂ 10 ਸੀਟਾਂ ’ਤੇ ਜਿੱਤ ਹਾਸਲ ਕਰੇਗੀ।

Advertisement

Advertisement
Author Image

sukhwinder singh

View all posts

Advertisement
Advertisement
×