For the best experience, open
https://m.punjabitribuneonline.com
on your mobile browser.
Advertisement

ਸ਼ੁਭਕਰਨ ਮਾਮਲਾ: ਕਿਸਾਨਾਂ ਦੇ ਬਿਆਨ ਅੱਜ ਹੋਣਗੇ ਦਰਜ

06:56 AM May 06, 2024 IST
ਸ਼ੁਭਕਰਨ ਮਾਮਲਾ  ਕਿਸਾਨਾਂ ਦੇ ਬਿਆਨ ਅੱਜ ਹੋਣਗੇ ਦਰਜ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਮਈ
ਪੰਜਾਬ ਤੇ ਹਰਿਆਣਾ ਦੀਆਂ ਹੱਦਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਜ਼ਿਲ੍ਹਾ ਬਠਿੰਡਾ ਦੇ ਪਿੰਡ ਬੱਲੋ ਦੇ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਮਾਮਲੇ ਦੀ ਜਾਂਚ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਸਾਬਕਾ ਜੱਜ ਜੈਸ੍ਰੀ ਠਾਕੁਰ ਦੀ ਅਗਵਾਈ ਹੇਠ ਬਣੀ ਕਮੇਟੀ 6 ਮਈ ਨੂੰ ਇਥੇ ਕਿਸਾਨ ਭਵਨ ਵਿਚ ਬਾਅਦ ਦੁਪਹਿਰ 2.30 ਵਜੇ ਕਿਸਾਨਾਂ ਦੇ ਬਿਆਨ ਦਰਜ ਕਰੇਗੀ।
ਜਾਣਕਾਰੀ ਅਨੁਸਾਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ, ਸੀਨੀਅਰ ਐਡਵੋਕੇਟ ਏਪੀਐੱਸ ਦਿਓਲ ਨੇ 27 ਫਰਵਰੀ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ਵਿੱਚ 21 ਫਰਵਰੀ ਨੂੰ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਦੀ ਮੌਤ ਦੀ ਜਾਂਚ ਲਈ ਸਾਬਕਾ ਜੱਜ ਦੀ ਅਗਵਾਈ ਹੇਠ ਜਾਂਚ ਕਮੇਟੀ ਬਣਾਉਣ ਦੀ ਮੰਗ ਕੀਤੀ ਗਈ ਸੀ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਉਕਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ 7 ਮਾਰਚ ਨੂੰ ਸਾਬਕਾ ਜੱਜ ਜੈਸ੍ਰੀ ਠਾਕੁਰ ਦੀ ਅਗਵਾਈ ਹੇਠ ਕਮੇਟੀ ਬਣਾ ਦਿੱਤੀ ਸੀ। ਇਸ ਕਮੇਟੀ ਨੇ 18 ਅਪਰੈਲ ਨੂੰ ਝੜਪ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਬਾਅਦ ਵਿੱਚ ਗਵਾਹਾਂ ਨੂੰ ਸਬੂਤ ਪੇਸ਼ ਕਰਨ ਅਤੇ ਬਿਆਨ ਦਰਜ ਕਰਵਾਉਣ ਲਈ ਕਿਹਾ ਸੀ। ਪਹਿਲਾਂ ਕਮੇਟੀ ਵੱਲੋਂ ਕਿਸਾਨਾਂ ਨੂੰ ਨਰਵਾਣਾ ਪੀਡਬਲਯੂਡੀ ਗੈਸਟ ਹਾਊਸ ਵਿੱਚ ਸੱਦਿਆ ਗਿਆ ਸੀ, ਪਰ ਹੁਣ ਕਮੇਟੀ ਵੱਲੋਂ 6 ਮਈ ਨੂੰ ਚੰਡੀਗੜ੍ਹ ਵਿੱਚ ਕਿਸਾਨ ਭਵਨ ’ਚ ਦੁਪਹਿਰੇ 2.30 ਵਜੇ ਕਿਸਾਨਾਂ ਦੇ ਬਿਆਨ ਦਰਜ ਕੀਤੇ ਜਾਣਗੇ। ਇਸ ਕਮੇਟੀ ਨੇ 30 ਜ਼ਖ਼ਮੀ ਕਿਸਾਨਾਂ ਨੂੰ ਆਪਣੇ ਬਿਆਨ ਦਰਜ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੌਰਾਨ ਕਿਸਾਨਾਂ ਵੱਲੋਂ ਆਪਣੇ ਬਿਆਨਾਂ ਦੇ ਨਾਲ-ਨਾਲ ਅੱਥਰੂ ਗੈਸ ਦੇ ਗੋਲੇ, ਗੋਲੀਆਂ ਅਤੇ ਵੱਖ-ਵੱਖ ਬੋਰਾਂ ਦੇ ਖਾਲੀ ਕਾਰਤੂਸ ਵੀ ਪੇਸ਼ ਕੀਤੇ ਜਾ ਸਕਦੇ ਹਨ।

Advertisement

Advertisement
Author Image

sukhwinder singh

View all posts

Advertisement
Advertisement
×