For the best experience, open
https://m.punjabitribuneonline.com
on your mobile browser.
Advertisement

ਸ਼ੁਭਕਰਨ ਦੀ ਮੌਤ ਦਾ ਮਾਮਲਾ: ਸੁਪਰੀਮ ਕੋਰਟ ਵੱਲੋਂ ਨਿਆਂਇਕ ਜਾਂਚ ’ਤੇ ਰੋਕ ਲਾਉਣ ਤੋਂ ਨਾਂਹ

07:14 AM Apr 02, 2024 IST
ਸ਼ੁਭਕਰਨ ਦੀ ਮੌਤ ਦਾ ਮਾਮਲਾ  ਸੁਪਰੀਮ ਕੋਰਟ ਵੱਲੋਂ ਨਿਆਂਇਕ ਜਾਂਚ ’ਤੇ ਰੋਕ ਲਾਉਣ ਤੋਂ ਨਾਂਹ
Advertisement

ਨਵੀਂ ਦਿੱਲੀ, 1 ਅਪਰੈਲ
ਸੁਪਰੀਮ ਕੋਰਟ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਅਤੇ ਹਰਿਆਣਾ ਦੇ ਸੁਰੱਖਿਆ ਕਰਮੀਆਂ ਵਿਚਕਾਰ ਫਰਵਰੀ ਮਹੀਨੇ ਹੋਈ ਝੜਪ ਦੌਰਾਨ ਸ਼ੁਭਕਰਨ ਸਿੰਘ ਦੀ ਮੌਤ ਦੀ ਜਾਂਚ ਲਈ ਕਮੇਟੀ ਬਣਾਉਣ ਦੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ’ਤੇ ਰੋਕ ਲਾਉਣ ਤੋਂ ਨਾਂਹ ਕਰ ਦਿੱਤੀ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਕੇ ਵੀ ਵਿਸ਼ਵਨਾਥਨ ਦੇ ਬੈਂਚ ਨੇ ਕਿਹਾ ਕਿ ਸੇਵਾਮੁਕਤ ਜੱਜ ਦੀ ਅਗਵਾਈ ਵਾਲੀ ਕਮੇਟੀ ਬਣਾਉਣ ਨਾਲ ਇਸ ਮਾਮਲੇ ਦੀ ਨਿਗਰਾਨੀ ਵਿੱਚ ਨਿਰਪੱਖਤਾ ਅਤੇ ਪਾਰਦਰਸ਼ਤਾ ਆਵੇਗੀ। ਹਾਈ ਕੋਰਟ ਨੇ ਝੜਪ ਦੌਰਾਨ ਸ਼ੁਭਕਰਨ ਸਿੰਘ ਦੀ ਮੌਤ ਦੀ ਨਿਆਂਇਕ ਜਾਂਚ ਲਈ 7 ਮਾਰਚ ਨੂੰ ਹਾਈ ਕੋਰਟ ਦੇ ਸਾਬਕਾ ਜੱਜ ਦੀ ਅਗਵਾਈ ਵਿੱਚ ਕਮੇਟੀ ਬਣਾਉਣ ਦਾ ਆਦੇਸ਼ ਦਿੱਤਾ ਸੀ। ਹਰਿਆਣਾ ਸਰਕਾਰ ਨੇ ਸਿਖਰਲੀ ਅਦਾਲਤ ਵਿੱਚ ਪਟੀਸ਼ਨ ਦਾਇਰ ਕਰ ਕੇ ਹਾਈ ਕੋਰਟ ਦੇ ਇਸ ਫ਼ੈਸਲੇ ਨੂੰ ਚੁਣੌਤੀ ਦਿੱਤੀ ਸੀ। ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲ੍ਹੋ ਵਾਸੀ ਸ਼ੁਭਕਰਨ ਸਿੰਘ (21) ਦੀ ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ ’ਤੇ 21 ਫਰਵਰੀ ਨੂੰ ਪੁਲੀਸ ਨਾਲ ਝੜਪਾਂ ਦੌਰਾਨ ਮੌਤ ਹੋ ਗਈ ਸੀ। ਸੁਪਰੀਮ ਕੋਰਟ ਵਿੱਚ ਹਰਿਆਣਾ ਸਰਕਾਰ ਵੱਲੋਂ ਪੇਸ਼ ਹੋਏ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਹਾਈ ਕੋਰਟ ਦੇ ਆਦੇਸ਼ ਦੇ ਇੱਕ ਪੈਰੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਨਾਲ ਪੁਲੀਸ ਬਲ ਦੇ ਮਨੋਬਲ ’ਤੇ ਅਸਰ ਪਵੇਗਾ। ਉਨ੍ਹਾਂ ਅੱਗੇ ਕਿਹਾ ਕਿ ਹਰਿਆਣਾ ਸਰਹੱਦ ’ਤੇ ਬੈਠੇ ਸੈਂਕੜੇ ਲੋਕਾਂ ਕੋਲ ਰਵਾਇਤੀ ਹਥਿਆਰ ਹਨ। ਉਨ੍ਹਾਂ ਕਿਹਾ, ‘‘ਜੇਕਰ ਹਰੇਕ ਘਟਨਾ ਲਈ ਪੁਲੀਸ ਨੂੰ ਜਨਹਿਤ ਪਟੀਸ਼ਨ ਦਾ ਸਾਹਮਣਾ ਪੈਂਦਾ ਹੈ ਤਾਂ ਕਾਨੂੰਨ ਵਿਵਸਥਾ ਕਿਵੇਂ ਕਾਇਮ ਰਹੇਗੀ।’’ ਬੈਂਚ ਨੇ ਕਿਹਾ ਕਿ ਪ੍ਰਦਰਸ਼ਨ ਦੌਰਾਨ ਕਈ ਵਾਰ ਕੁੱਝ ਸ਼ਰਾਰਤੀ ਅਨਸਰ ਸਥਿਤੀ ਦਾ ਫ਼ਾਇਦਾ ਉਠਾਉਂਦੇ ਹਨ। ਬੈਂਚ ਨੇ ਕਿਹਾ ਕਿ ਹਾਈ ਕੋਰਟ 10 ਅਪਰੈਲ ਨੂੰ ਇਸ ਮਾਮਲੇ ’ਤੇ ਦੁਬਾਰਾ ਸੁਣਵਾਈ ਕਰੇਗੀ। -ਪੀਟੀਆਈ

Advertisement

Advertisement
Advertisement
Author Image

joginder kumar

View all posts

Advertisement