For the best experience, open
https://m.punjabitribuneonline.com
on your mobile browser.
Advertisement

ਰਿਸ਼ਵਤ ਦੇ ਦੋਸ਼ ਹੇਠ ਐੱਸਆਈ ਤੇ ਏਐੱਸਆਈ ਗਿ੍ਰਫ਼ਤਾਰ

07:30 AM Apr 11, 2024 IST
ਰਿਸ਼ਵਤ ਦੇ ਦੋਸ਼ ਹੇਠ ਐੱਸਆਈ ਤੇ ਏਐੱਸਆਈ ਗਿ੍ਰਫ਼ਤਾਰ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਅਪਰੈਲ
ਸੀਬੀਆਈ ਦੀ ਟੀਮ ਨੇ ਚੰਡੀਗੜ੍ਹ ਵਿੱਚ ਰਿਸ਼ਵਤਖੋਰਾਂ ਵਿਰੁੱਧ ਕਾਰਵਾਈ ਕਰਦਿਆਂ ਚੰਡੀਗੜ੍ਹ ਪੁਲੀਸ ਦੇ ਐੱਸਆਈ ਤੇ ਏਐੱਸਆਈ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੀਬੀਆਈ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਐੱਸਆਈ ਦੀ ਪਛਾਣ ਬਲਵਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਥਾਣਾ ਸੈਕਟਰ-17 ਵਿੱਚ ਤਾਈਨਾਤ ਹੈ। ਇਸੇ ਤਰ੍ਹਾਂ ਏਐੱਸਆਈ ਦੀ ਪਛਾਣ ਹਰਮੀਤ ਸਿੰਘ ਵਜੋਂ ਹੋਈ ਹੈ, ਜੋ ਕਿ ਪੀਓ ਸੈੱਲ ਵਿਖੇ ਤਾਇਨਾਤ ਹੈ। ਜਾਣਕਾਰੀ ਅਨੁਸਾਰ ਮੁਲਜ਼ਮਾਂ ਵੱਲੋਂ ਇਕ ਕੇਸ ਦਾ ਨਬਿੇੜਾ ਕਰਨ ਲਈ ਇਕ ਲੱਖ ਰੁਪਏ ਦੀ ਮੰਗ ਕੀਤੀ ਗਈ ਸੀ ਅਤੇ ਉਨ੍ਹਾਂ ਦਾ ਸਮਝੌਤਾ 40 ਹਜ਼ਾਰ ਰੁਪਏ ਵਿੱਚ ਹੋ ਗਿਆ ਸੀ। ਸੀਬੀਆਈ ਦੀ ਟੀਮ ਨੇ ਟਰੈਪ ਲਗਾ ਕੇ ਏਐੱਸਆਈ ਨੂੰ 10 ਹਜ਼ਾਰ ਰੁਪਏ ਲੈਂਦਿਆਂ ਰੰਗੇ ਹੱਥੀ ਗ੍ਰਿਫ਼ਤਾਰ ਕਰ ਲਿਆ ਹੈ। ਇਸੇ ਮਾਮਲੇ ਵਿੱਚ ਐੱਸਆਈ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਸੀਬੀਆਈ ਵੱਲੋਂ ਐੱਸਆਈ ਬਲਵਿੰਦਰ ਸਿੰਘ ਤੇ ਏਐੱਸਆਈ ਹਰਮੀਤ ਸਿੰਘ ਦੇ ਘਰ ਵੀ ਛਾਪੇ ਮਾਰੇ ਜਾ ਰਹੇ ਹਨ।

Advertisement

Advertisement
Author Image

joginder kumar

View all posts

Advertisement
Advertisement
×