For the best experience, open
https://m.punjabitribuneonline.com
on your mobile browser.
Advertisement

ਚੋਰੀ ਦੇ ਦੋਸ਼ ਹੇਠ ਭੈਣ-ਭਰਾ ਗ੍ਰਿਫ਼ਤਾਰ

06:50 AM Sep 02, 2024 IST
ਚੋਰੀ ਦੇ ਦੋਸ਼ ਹੇਠ ਭੈਣ ਭਰਾ ਗ੍ਰਿਫ਼ਤਾਰ
Advertisement

ਪੱਤਰ ਪ੍ਰੇਰਕ
ਮਾਛੀਵਾੜਾ, 1 ਸਤੰਬਰ
ਨੇੜਲੇ ਪਿੰਡ ਬੈਰਸਾਲ ਕਲਾਂ ਦੇ ਵਾਸੀ ਸੇਵਾਮੁਕਤ ਅਧਿਆਪਕ ਮਾ. ਬਖ਼ਸੀ ਰਾਮ ਦੇ ਘਰੋਂ 2.35 ਲੱਖ ਰੁਪਏ ਚੋਰੀ ਕਰਨ ਦੇ ਦੋਸ਼ ਹੇਠ ਪੁਲੀਸ ਨੇ ਭੈਣ-ਭਰਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਦੋਵਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਜਸ਼ਨਦੀਪ ਕੌਰ ਅਤੇ ਅਕਾਸ਼ਦੀਪ ਵਾਸੀ ਬੈਰਸਾਲ ਕਲਾਂ ਵਜੋਂ ਹੋਈ ਹੈ। ਥਾਣਾ ਮੁਖੀ ਪਵਿੱਤਰ ਸਿੰਘ ਨੇ ਦੱਸਿਆ ਕਿ ਸੇਵਾਮੁਕਤ ਅਧਿਆਪਕ ਬਖ਼ਸੀ ਰਾਮ ਨੇ ਪੁਲੀਸ ਕੋਲ ਸ਼ਿਕਾਇਤ ਕੀਤੀ ਸੀ ਕਿ 30 ਅਗਸਤ ਨੂੰ ਉਹ ਨਿੱਜੀ ਕੰਮਕਾਰ ਲਈ ਬਾਹਰ ਗਿਆ ਹੋਇਆ ਸੀ। ਸ਼ਾਮ ਨੂੰ ਜਦੋਂ ਘਰ ਆਇਆ ਤਾਂ ਕਮਰੇ ਦੀ ਅਲਮਾਰੀ ਖੁੱਲ੍ਹੀ ਪਈ ਸੀ ਅਤੇ ਲਾਕਰ ਵਿਚ ਰੱਖੇ ਪੈਸੇ ਗਾਇਬ ਸਨ। ਪੁਲੀਸ ਨੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਦੋਵਾਂ ਨੂੰ ਮਾਛੀਵਾੜਾ-ਨੂਰਪੁਰ ਰੋਡ ਤੋਂ ਗ੍ਰਿਫ਼ਤਾਰ ਕਰ ਲਿਆ ਹੈ।

Advertisement

Advertisement
Advertisement
Author Image

Advertisement