For the best experience, open
https://m.punjabitribuneonline.com
on your mobile browser.
Advertisement

ਬਿਮਾਰ ਵਿਦਿਆਰਥੀਆਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ

09:39 AM Dec 04, 2023 IST
ਬਿਮਾਰ ਵਿਦਿਆਰਥੀਆਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ
ਸੰਗਰੂਰ ਨੇੜਲੇ ਮੈਰੀਟੋਰੀਅਸ ਸਕੂਲ ਘਾਬਦਾਂ ਦੀ ਇਮਾਰਤ ਦੀ ਬਾਹਰੀ ਝਲਕ।
Advertisement

ਮੈਰੀਟੋਰੀਅਸ ਸਕੂਲ

ਗੁਰਦੀਪ ਸਿੰਘ ਲਾਲੀ
ਸੰਗਰੂਰ, 3 ਦਸੰਬਰ
ਮੈਰੀਟੋਰੀਅਸ ਸਕੂਲ ਘਾਬਦਾਂ ਵਿੱਚ ਖਰਾਬ ਖਾਣਾ ਖਾਣ ਨਾਲ ਬਿਮਾਰ ਹੋਏ ਸਾਰੇ ਵਿਦਿਆਰਥੀਆਂ ਨੂੰ ਸਿਵਲ ਹਸਤਪਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ ਅਤੇ ਸਾਰੇ ਵਿਦਿਆਰਥੀ ਆਪਣੇ ਮਾਪਿਆਂ ਨਾਲ ਆਪੋ-ਆਪਣੇ ਘਰਾਂ ਨੂੰ ਚਲੇ ਗਏ ਹਨ। ਪੰਜਾਬ ਸਰਕਾਰ ਵੱਲੋਂ ਕੱਲ੍ਹ ਹੀ ਸਕੂਲ ਵਿੱਚ ਪੰਜ ਦਿਨ ਦੀਆਂ ਛੁੱਟੀਆਂ ਕਰ ਦਿੱਤੀਆਂ ਗਈਆਂ ਸਨ। ਸੰਗਰੂਰ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੈਰੀਟੋਰੀਅਸ ਸਕੂਲ ਘਾਬਦਾਂ ਦੇ ਹੋਸਟਲ ਦੀ ਮੈੱਸ ਦੇ ਠੇਕੇਦਾਰ ਅਤੇ ਮੈਨੇਜਰ ਨੂੰ ਅਦਾਲਤ ਵੱਲੋਂ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਐੱਸਡੀਐੱਮ ਦੀ ਅਗਵਾਈ ਹੇਠ ਬਣਾਈ ਕਮੇਟੀ ਨੇ ਸ਼ੁਰੂ ਕਰ ਦਿੱਤੀ ਹੈ।
ਸੀਨੀਅਰ ਮੈਡੀਕਲ ਅਫ਼ਸਰ ਡਾ. ਕਿਰਪਾਲ ਸਿੰਘ ਨੇ ਦੱਸਿਆ ਕਿ ਮੈਰੀਟੋਰੀਅਲ ਸਕੂਲ ਘਾਬਦਾਂ ਵਿੱਚ ਖਾਣਾ ਖਾਣ ਮਗਰੋਂ ਬਿਮਾਰ ਹੋਏ ਕੁੱਲ 73 ਵਿਦਿਆਰਥੀ ਹਸਪਤਾਲ ਦਾਖਲ ਹੋਏ ਸਨ ਜਿਨ੍ਹਾਂ ਨੂੰ ਤੰਦਰੁਸਤ ਹੋਣ ਮਗਰੋਂ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਗਈ ਹੈ। ਜਿਹੜੇ ਵਿਦਿਆਰਥੀ ਪੀਜੀਆਈ ਘਾਬਦਾਂ ਦਾਖਲ ਹੋਏ ਸਨ, ਉਹ ਵੀ ਛੁੱਟੀ ਲੈ ਕੇ ਚਲੇ ਗਏ ਹਨ। ਹੁਣ ਹਸਪਤਾਲ ’ਚ ਕੋਈ ਵੀ ਵਿਦਿਆਰਥੀ ਜ਼ੇਰੇ ਇਲਾਜ ਨਹੀਂ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਮੈਰੀਟੋਰੀਅਸ ਸਕੂਲ ਘਾਬਦਾਂ ਦਾ ਦੌਰਾ ਵੀ ਕੀਤਾ ਗਿਆ ਜਿੱਥੇ ਛੁੱਟੀਆਂ ਹੋਣ ਕਾਰਨ ਹੋਸਟਲ ਵਿੱਚ ਕੋਈ ਵਿਦਿਆਰਥੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਸਕੂਲ ਵਿੱਚ ਸਾਵਧਾਨੀ ਵਜੋਂ ਦੋ ਡਾਕਟਰ, 14 ਪੈਰਾ ਮੈਡੀਕਲ ਸਟਾਫ਼ ਤੇ ਦੋ ਐਬੂਲੈਂਸ ਤਾਇਨਾਤ ਕੀਤੀਆਂ ਸਨ ਪਰ ਹੋਸਟਲ ਵਿੱਚ ਬੱਚੇ ਨਾ ਹੋਣ ਕਾਰਨ ਉਨ੍ਹਾਂ ਨੂੰ ਵੀ ਵਾਪਸ ਸੱਦ ਲਿਆ ਗਿਆ ਹੈ। ਉਪ ਮੰਡਲ ਮੈਜਿਸਟਰੇਟ ਚਰਨਜੋਤ ਸਿੰਘ ਵਾਲੀਆ ਨੇ ਦੱਸਿਆ ਕਿ ਭਲਕੇ 4 ਦਸੰਬਰ ਨੂੰ ਜਾਂਚ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ। ਐੱਸਐੱਚਓ ਗੁਰਮੇਲ ਸਿੰਘ ਨੇ ਦੱਸਿਆ ਕਿ ਇੱਕ ਵਿਦਿਆਰਥਣ ਦੇ ਬਿਆਨਾਂ ’ਤੇ ਸਕੂਲ ਮੈੱਸ ਦੇ ਠੇਕੇਦਾਰ ਮਨਿੰਦਰ ਸਿੰਘ ਉਰਫ਼ ਮੋਟੂੰ ਵੋਹਰਾ ਵਾਸੀ ਮੁਕਤਸਰ ਤੇ ਮੈਨੇਜਰ ਪਰਮਿੰਦਰ ਸਿੰਘ ਵਾਸੀ ਫੱਗੂਵਾਲਾ ਥਾਣਾ ਭਵਾਨੀਗੜ੍ਹ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ਨੂੰ ਅਦਾਲਤ ਵੱਲੋਂ ਨਿਆਂਇਕ ਹਿਰਾਸਤ ’ਚ ਜੇਲ੍ਹ ਭੇਜ ਦਿੱਤਾ ਗਿਆ ਹੈ।

Advertisement

ਨੌਂ ਮੈਰੀਟੋਰੀਅਸ ਸਕੂਲਾਂ ਵਿੱਚੋਂ ਖੁਰਾਕੀ ਵਸਤਾਂ ਦੇ ਸੈਂਪਲ ਲਏ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ’ਤੇ ਪੰਜਾਬ ਦੇ ਸਾਰੇ ਮੈਰੀਟੋਰੀਅਸ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪਰੋਸੀਆਂ ਜਾ ਰਹੀਆਂ ਖੁਰਾਕੀ ਵਸਤਾਂ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸਿੱਖਿਆ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਾਰੇ ਨੌਂ ਮੈਰੀਟੋਰੀਅਸ ਸਕੂਲਾਂ ਵਿੱਚੋਂ ਖੁਰਾਕੀ ਵਸਤਾਂ ਦੇ ਸੈਂਪਲ ਲਏ ਗਏ ਹਨ। ਸਾਰੇ ਸਕੂਲਾਂ ਵਿੱਚ ਫੀਡਬੈਕ ਫਾਰਮ ਭੇਜ ਦਿੱਤੇ ਗਏ ਹਨ ਅਤੇ ਫੀਡਬੈਕ ਫਾਰਮ ਰਾਹੀਂ ਮਿਲਣ ਵਾਲੇ ਗੰਭੀਰ ਮਾਮਲਿਆਂ ਉੱਤੇ ਤੁਰੰਤ ਕਾਰਵਾਈ ਹੋਵੇਗੀ।

Advertisement

Advertisement
Author Image

Advertisement