ਸਿੱਧੂ ਵੱਲੋਂ ਸੌਲਿਡ ਵੇਸਟ ਮੈਨੇਜਮੈਂਟ ਪਲਾਂਟ ਦਾ ਉਦਘਾਟਨ
ਕਰਮਜੀਤ ਸਿੰਘ ਚਿੱਲਾ
ਬਨੂੜ, 20 ਅਗਸਤ
ਪਿੰਡ ਦੈੜੀ ਵਿੱਚ ਅੱਜ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੌਲਿਡ ਵੇਸਟ ਮੈਨੇਜਮੈਂਟ ਪਲਾਂਟ ਦਾ ਉਦਘਾਟਨ ਕੀਤਾ ਅਤੇ ਨਵੇਂ ਬਣਨ ਵਾਲੇ ਪਾਰਕ ਦਾ ਨੀਂਹ-ਪੱਥਰ ਰੱਖਿਆ। ਇਸ ਮੌਕੇ ਉਨ੍ਹਾ ਕਿਹਾ ਕਿ ਪਲਾਂਟ ’ਤੇ ਲਗਭਗ ਸਾਢੇ ਤਿੰਨ ਲੱਖ ਰੁਪਏ ਦਾ ਖ਼ਰਚਾ ਆਇਆ ਹੈ। ਉਨ੍ਹਾਂ ਕਿਹਾ ਕਿ ਪਲਾਂਟ ਜ਼ਰੀਏ ਜਿੱਥੇ ਗਿੱਲੇ ਅਤੇ ਸੁੱਕੇ ਕੂੜੇ ਦੀ ਸੰਭਾਲ ਹੋਵੇਗੀ, ਉਥੇ ਇੱਧਰ-ਉੱਧਰ ਸੁੱਟੇ ਜਾਂਦੇ ਕੂੜੇ ਕਾਰਨ ਹੋਣ ਵਾਲੇ ਵਾਤਾਵਰਣ ਪ੍ਰਦੂਸ਼ਣ ਅਤੇ ਵੱਖ-ਵੱਖ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਵੀ ਬਚਾਅ ਹੋਵੇਗਾ। ਉਨ੍ਹਾਂ ਦੱਸਿਆ ਕਿ ਪਿੰਡ ਵਿਚ ਪਾਰਕ ਦੇ ਨਿਰਮਾਣ ’ਤੇ 15 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਰਕ ਦੀ ਉਸਾਰੀ ਤੁਰੰਤ ਆਰੰਭ ਕਰਾਈ ਜਾਵੇ। ਉਨ੍ਹਾਂ ਦੱਸਿਆ ਕਿ ਇਸ ਪਿੰਡ ਵਿਚ ਵੱਖ ਵੱਖ ਵਿਕਾਸ ਕਾਰਜਾਂ ਲਈ ਕੁਲ 95 ਲੱਖ ਰੁਪਏ ਖ਼ਰਚੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਲਈ ਹੋਰ 18 ਲੱਖ ਰੁਪਏ ਦੀ ਗ੍ਰਾਂਟ ਵੀ ਛੇਤੀ ਹੀ ਜਾਰੀ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਕਰੋਨਾ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ। ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਬੀਡੀਪੀਓ ਖਰੜ ਹਿਤੇਨ ਕਪਿਲਾ, ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਠੇਕੇਦਾਰ ਮੋਹਨ ਸਿੰਘ ਬਠਲਾਣਾ, ਦੈੜੀ ਦੀ ਸਰਪੰਚ ਨਰਿੰਦਰ ਕੌਰ ਦੈੜੀ, ਸ਼ੇਰ ਸਿੰਘ ਦੈੜੀ, ਟਹਿਲ ਸਿੰਘ ਮਾਣਕਪੁਰ ਕੱਲਰ, ਗੁਰਚਰਨ ਸਿੰਘ ਗੀਗੇ ਮਾਜਰਾ, ਕਰਮਜੀਤ ਸਿੰਘ ਸਰਪੰਚ ਬਠਲਾਣਾ, ਫ਼ਕੀਰ ਸਿੰਘ ਸਰਪੰਚ ਮੋਟੇ ਮਾਜਰਾ, ਬਲਵੰਤ ਸਿੰਘ ਸਾਬਕਾ ਸਰਪੰਚ ਦੈੜੀ, ਕਾਕਾ ਸਿੰਘ ਪੰਚ ਮੌਜੂਦ ਸਨ।