ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿੱਧੂ ਵੱਲੋਂ ਬੁੱਢਾ ਦਲ ਦੇ ਮੁਖੀ ਨਾਲ ਮੁਲਾਕਾਤ

07:58 AM Apr 23, 2024 IST
ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਨਾਲ ਮੁਲਾਕਾਤ ਕਰਦੇ ਹੋਏ ਗੁਰਬਾਜ਼ ਸਿੰਘ ਸਿੱਧੂ ਅਤੇ ਹੋਰ।

ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ 22 ਅਪਰੈਲ
ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਦੇ ਹੱਕ ਵਿੱਚ ਚੋਣ ਪ੍ਰਚਾਰ ਚਲਾ ਰਹੇ ਉਨ੍ਹਾਂ ਦੇ ਪੁੱਤਰ ਅਤੇ ਨੌਜਵਾਨ ਆਗੂ ਗੁਰਬਾਜ਼ ਸਿੰਘ ਸਿੱਧੂ ਨੇ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96 ਕਰੋੜੀ ਦੇ ਮੁਖੀ ਸ਼੍ਰੋਮਣੀ ਪੰਥ ਰਤਨ ਬਾਬਾ ਬਲਬੀਰ ਸਿੰਘ ਨਾਲ ਬੁੱਢਾ ਦਲ ਮੁੱਖ ਅਸਥਾਨ ਗੁਰਦੁਆਰਾ ਬੇਰ ਸਾਹਿਬ ਦੇਗਸਰ ਸਾਹਿਬ ਪੁੱਜ ਕੇ ਮੁਲਾਕਾਤ ਕੀਤੀ ਤੇ ਕਈ ਅਹਿਮ ਮਸਲਿਆਂ ’ਤੇ ਵਿਚਾਰਾਂ ਕੀਤੀਆਂ।
ਦੱਸਣਯੋਗ ਹੈ ਕਿ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਬੁੱਢਾ ਦਲ ਹੈੱਡਕੁਆਟਰ ਹੋਣ ਕਾਰਨ ਇੱਥੇ ਨਿਹੰਗ ਸਿੰਘਾਂ ਦੀਆਂ ਸੈਂਕੜੇ ਵੋਟਾਂ ਹਨ ਜਿਸ ਕਰਕੇ ਖਾਸ ਕਰ ਚੋਣਾਂ ਸਮੇਂ ਸਿਆਸੀ ਆਗੂ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਨਾਲ ਅਕਸਰ ਮੁਲਾਕਾਤ ਕਰਦੇ ਦਿਖਾਈ ਦਿੰਦੇ ਹਨ। ਗੁਰਬਾਜ਼ ਸਿੰਘ ਸਿੱਧੂ ਨੇ ਕਿਹਾ ਕਿ ਇਸ ਵਾਰ ਬੁੱਢਾ ਦਲ ਵੱਲੋਂ ਵਿਸਾਖੀ ਜੋੜ ਮੇਲੇ ਮੌਕੇ ਕਰਵਾਏ ਧਾਰਮਿਕ ਸਮਾਗਮਾਂ ’ਚ ਸਿੱਧੂ ਪਰਿਵਾਰ ਸ਼ਮੂਲੀਅਤ ਨਹੀਂ ਕਰ ਸਕਿਆ ਸੀ, ਇਸ ਲਈ ਉਹ
ਹੁਣ ਬਾਬਾ ਬਲਬੀਰ ਸਿੰਘ ਨੂੰ ਮਿਲਣ ਪੁੱਜੇ ਹਨ। ਬੁੱਢਾ ਦਲ ਮੁਖੀ ਨੇ ਗੁਰਬਾਜ਼ ਸਿੰਘ ਸਿੱਧੂ ਅਤੇ ਸਮੁੱਚੀ ਟੀਮ ਨੂੰ ਸਿਰੋਪਾਉ ਦੀ ਬਖਸ਼ਿਸ ਕੀਤੀ।

Advertisement

Advertisement
Advertisement