ਸਿੱਧੂ ਮੂਸੇਵਾਲਾ ਮਾਮਲਾ: ਐਨਆਈਏ ਨੇ ਗੋਲਡੀ ਬਰਾੜ ਲਈ 10 ਲੱਖ ਰੁਪਏ ਦਾ ਇਨਾਮ ਐਲਾਨਿਆ
10:55 AM Jul 02, 2024 IST
Advertisement
ਚੰਡੀਗੜ੍ਹ, 2 ਜੁਲਾਈ
Advertisement
ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ਜਨਤਕ ਨੋਟਿਸ ਜਾਰੀ ਕਰਕੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮੁੱਖ ਦੋਸ਼ੀ ਅਤੇ ਲਾਰੈਂਸ ਬਿਸ਼ਨੋਈ ਦੇ ਗਰੋਹ ਨਾਲ ਸਬੰਧਤ ਗੈਂਗਸਟਰ ਗੋਲਡੀ ਬਰਾੜ ਅਤੇ ਇੱਕ ਹੋਰ ਲਈ 10-10 ਲੱਖ ਰੁਪਏ ਦਾ ਨਗ਼ਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਪਬਲਿਕ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਗੋਲਡੀ ਬਰਾੜ ਦੇ ਕੈਨੇਡਾ ਜਾਂ ਅਮਰੀਕਾ ਵਿੱਚ ਰਹਿਣ ਦਾ ਸ਼ੱਕ ਹੈ। ਜ਼ਿਕਰਯੋਗ ਹੈ ਕਿ ਮੂਸੇਵਾਲਾ ਦੀ 29 ਮਈ 2022 ਨੂੰ ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿੱਚ ਛੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਮੂਸੇਵਾਲਾ ਦੇ ਕਤਲ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ ਜੱਗੂ ਭਗਵਾਨਪੁਰੀਆ ਸਮੇਤ 34 ਮੁਲਜ਼ਮਾਂ ਖ਼ਿਲਾਫ਼ ਚਾਰ ਚਾਰਜਸ਼ੀਟਾਂ ਦਾਇਰ ਕੀਤੀਆਂ ਹਨ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਕਤਲ ਬਿਸ਼ਨੋਈ ਅਤੇ ਬੰਬੀਹਾ ਗੈਂਗ ਦਰਮਿਆਨ ਬਦਲੇ ਦੀ ਕਾਰਵਾਈ ਦੀ ਲੜੀ ਦਾ ਹਿੱਸਾ ਸੀ।
Advertisement
Advertisement