For the best experience, open
https://m.punjabitribuneonline.com
on your mobile browser.
Advertisement

ਸਿੱਧੂ ਮੂਸੇਵਾਲਾ ਕਤਲ ਕੇਸ: ਲਾਰੈਂਸ ਬਿਸ਼ਨੋਈ ਤੇ ਭਗਵਾਨਪੁਰੀਆ ਨੇ ਰਿਹਾਈ ਮੰਗੀ

07:45 AM Dec 13, 2023 IST
ਸਿੱਧੂ ਮੂਸੇਵਾਲਾ ਕਤਲ ਕੇਸ  ਲਾਰੈਂਸ ਬਿਸ਼ਨੋਈ ਤੇ ਭਗਵਾਨਪੁਰੀਆ ਨੇ ਰਿਹਾਈ ਮੰਗੀ
ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ
Advertisement

ਜੋਗਿੰਦਰ ਸਿੰਘ ਮਾਨ
ਮਾਨਸਾ, 12 ਦਸੰਬਰ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਨੇ ਅੱਜ ਮਾਨਸਾ ਦੀ ਇੱਕ ਅਦਾਲਤ ਵਿੱਚ ਮੂਸੇਵਾਲਾ ਦੇ ਕਤਲ ਕੇਸ ਵਿੱਚ ਆਪਣੀ ਰਿਹਾਈ ਦੀ ਮੰਗ ਕਰਦੇ ਹੋਏ ਦਾਅਵਾ ਕੀਤਾ ਕਿ ਉਹ ਮਾਰੇ ਗਏ ਪੰਜਾਬੀ ਗਾਇਕ ਦੀ ਹੱਤਿਆ ਵਿੱਚ ਸ਼ਾਮਲ ਨਹੀਂ ਸਨ। ਜ਼ਿਕਰਯੋਗ ਹੈ ਕਿ ਮੂਸੇਵਾਲਾ ਦੀ ਪਿਛਲੇ ਸਾਲ 29 ਮਈ ਨੂੰ ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿਚ ਛੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ।
ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਨੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਪ੍ਰੀਤੀ ਸਾਹਨੀ ਦੀ ਅਦਾਲਤ ਵਿੱਚ ਧਾਰਾ 239 ਕੋਡ ਆਫ ਕ੍ਰਿਮੀਨਲ ਪ੍ਰੋਸੀਜ਼ਰ (ਸੀਆਰਪੀਸੀ) ਤਹਿਤ ਇੱਕ ਅਰਜ਼ੀ ਦਾਇਰ ਕਰਕੇ ਹੱਤਿਆ ਦੇ ਮਾਮਲੇ ਵਿੱਚ ਆਪਣੇ ਮੁਵੱਕਿਲ ਦੇ ਦੋਸ਼-ਮੁਕਤ ਹੋਣ ਦੀ ਮੰਗ ਕੀਤੀ ਹੈ। ਇਸੇ ਤਰ੍ਹਾਂ ਜੱਗੂ ਭਗਵਾਨਪੁਰੀਆ ਦੇ ਵਕੀਲ ਨੇ ਸੀਆਰਪੀਸੀ ਦੀ ਧਾਰਾ 227 ਤਹਿਤ 235 ਪੰਨਿਆਂ ਦੀ ਅਰਜ਼ੀ ਦਾਇਰ ਕਰਕੇ ਰਿਹਾਈ ਮੰਗੀ। ਹੈ ਸਰਕਾਰੀ ਵਕੀਲ ਨੇ ਅਦਾਲਤ ਵੱਲੋਂ ਦਾਇਰ ਡਿਸਚਾਰਜ ਅਰਜ਼ੀਆਂ ਦਾ ਜਵਾਬ ਦਾਖ਼ਲ ਕਰਨ ਲਈ ਸਮਾਂ ਦੇਣ ਲਈ ਕਿਹਾ ਜਿਸ ਤੋਂ ਬਾਅਦ ਅਦਾਲਤ ਨੇ ਜਵਾਬ ਲਈ ਮਾਮਲੇ ਦੀ ਸੁਣਵਾਈ 5 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਬਿਸ਼ਨੋਈ ਅਤੇ ਭਗਵਾਨਪੁਰੀਆ ਨੇ ਆਪਣੀਆਂ ਅਰਜ਼ੀਆਂ ਵਿੱਚ ਦਾਅਵਾ ਕੀਤਾ ਹੈ ਕਿ ਉਹ ਕਤਲ ਵਿੱਚ ਸ਼ਾਮਲ ਨਹੀਂ ਸਨ। ਉਹ ਕਤਲ ਦੇ ਸਮੇਂ ਜੇਲ੍ਹ ਵਿੱਚ ਬੰਦ ਸਨ ਅਤੇ ਕਤਲ ਵਿੱਚ ਉਨ੍ਹਾਂ ਦਾ ਕੋਈ ਸਬੰਧ ਨਹੀਂ ਸੀ। ਇਸ ਤੋਂ ਪਹਿਲਾਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ 24 ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਮੁਲਜ਼ਮ ਮੋਨੂੰ ਡਾਗਰ ਨੂੰ ਅਦਾਲਤ ਵਿੱਚ ਪੇਸ਼ ਨਹੀਂ ਕੀਤਾ ਗਿਆ। ਮੂਸੇਵਾਲਾ ਦੇ ਕਤਲ ਦੀ ਜਾਂਚ ਕਰ ਰਹੀ ਐੱਸਆਈਟੀ (ਸਿਟ) ਨੇ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ ਜੱਗੂ ਭਗਵਾਨਪੁਰੀਆ ਸਮੇਤ 32 ਮੁਲਜ਼ਮਾਂ ਖ਼ਿਲਾਫ਼ ਤਿੰਨ ਚਾਰਜਸ਼ੀਟਾਂ ਦਾਇਰ ਕੀਤੀਆਂ ਹਨ ਅਤੇ ਦਾਅਵਾ ਕੀਤਾ ਹੈ ਕਿ ਇਹ ਕਤਲ ਬਿਸ਼ਨੋਈ ਅਤੇ ਬੰਬੀਹਾ ਗੈਂਗ ਦਰਮਿਆਨ ਬਦਲਾਖੋਰੀ ਦੀ ਇੱਕ ਲੜੀ ਦਾ ਹਿੱਸਾ ਸੀ। ਐੱਸਆਈਟੀ ਨੇ ਮੂਸੇਵਾਲਾ ਦੇ ਕਤਲ ਵਿੱਚ ਬਿਸ਼ਨੋਈ ਅਤੇ ਭਗਵਾਨਪੁਰੀਆ ਨੂੰ ਮੁੱਖ ਸਾਜ਼ਿਸ਼ਕਰਤਾ ਅਤੇ ਗੋਲਡੀ ਬਰਾੜ ਨੂੰ ਮਾਸਟਰਮਾਈਂਡ ਵਜੋਂ ਨਾਮਜ਼ਦ ਕੀਤਾ ਹੈ। ਐੱਸਆਈਟੀ ਦੀ ਚਾਰਜਸ਼ੀਟ ਵਿਚ ਦਾਅਵਾ ਕੀਤਾ ਗਿਆ ਹੈ ਕਿ ਲਾਰੈਂਸ ਬਿਸ਼ਨੋਈ ਨੇ ਸੋਸ਼ਲ ਮੀਡੀਆ ’ਤੇ ਕਤਲ ਦੀ ਜ਼ਿੰਮੇਵਾਰੀ ਲਈ ਸੀ ਅਤੇ ਗੋਲਡੀ ਬਰਾੜ ਅਤੇ ਜੱਗੂ ਭਗਵਾਨਪੁਰੀਆ ਨਾਲ ਮਿਲ ਕੇ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਕਥਿਤ ਯੋਜਨਾ ਬਣਾਈ ਸੀ। ਦੂਜੇ ਪਾਸੇ ਸਿੱਧੂ ਮੂਸੇਵਾਲਾ ਦੇ ਪਿਤਾ ਇਸ ਗੱਲੋਂ ਖਫਾ ਹਨ ਕਿ ਹੱਤਿਆ ਦੇ ਮਾਮਲੇ ’ਤੇ ਹਾਲੇ ਸਹੀ ਢੰਗ ਨਾਲ ਕਾਰਵਾਈ ਨਹੀਂ ਕਿਉਂ। ਉਹ ਮੰਗ ਕਰ ਰਹੇ ਹਨ ਕਿ ਇਹ ਹੱਤਿਆ ਕਿਸ ਦੇ ਕਹਿਣ ’ਤੇ ਕਰਵਾਈ ਗਈ।

Advertisement

ਲਾਰੈਂਸ ਨੇ ਜੇਲ੍ਹ ਵਿੱਚ ਇੰਟਰਵਿਊ ਦੌਰਾਨ ਕਤਲ ਦੀ ਲਈ ਸੀ ਜ਼ਿੰਮੇਵਾਰੀ

ਇਸ ਸਾਲ ਦੇ ਸ਼ੁਰੂ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਜੇਲ੍ਹ ਤੋਂ ਇੱਕ ਨਿਊਜ਼ ਚੈਨਲ ਨੂੰ ਦਿੱਤੇ ਦੋ ਇੰਟਰਵਿਊ ਵਿੱਚ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ ਪਰ ਅੱਜ ਵਕੀਲਾਂ ਵੱਲੋਂ ਕੀਤੇ ਦਾਅਵੇ ਨੇ ਨਵੀਂ ਸਥਿਤੀ ਪੈਦਾ ਕਰ ਦਿੱਤੀ ਹੈ। ਇਸ ਦੌਰਾਨ ਮਾਨਸਾ ਪੁਲੀਸ ਵੱਲੋਂ ਇੱਕ ਹੋਰ ਮੁਲਜ਼ਮ ਸਚਿਨ ਥਾਪਨ ਬਿਸ਼ਨੋਈ ਵਿਰੁੱਧ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਜਾਵੇਗੀ।

Advertisement

Advertisement
Author Image

joginder kumar

View all posts

Advertisement