For the best experience, open
https://m.punjabitribuneonline.com
on your mobile browser.
Advertisement

ਸਿੱਧੂ ਮੂਸੇਵਾਲਾ ਕਤਲ ਕੇਸ: ਪਹਿਲੀ ਪੇਸ਼ੀ ’ਤੇ ਪੇਸ਼ ਨਾ ਹੋਏ ਦੋ ਮੁੱਖ ਸਰਕਾਰੀ ਗਵਾਹ

07:50 AM May 21, 2024 IST
ਸਿੱਧੂ ਮੂਸੇਵਾਲਾ ਕਤਲ ਕੇਸ  ਪਹਿਲੀ ਪੇਸ਼ੀ ’ਤੇ ਪੇਸ਼ ਨਾ ਹੋਏ ਦੋ ਮੁੱਖ ਸਰਕਾਰੀ ਗਵਾਹ
Advertisement

ਜੋਗਿੰਦਰ ਸਿੰਘ ਮਾਨ
ਮਾਨਸਾ, 20 ਮਈ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਹੋਣ ਤੋਂ ਬਾਅਦ ਪਹਿਲੀ ਪੇਸ਼ੀ ’ਤੇ ਦੋ ਮੁੱਖ ਸਰਕਾਰੀ ਗਵਾਹ ਸੋਮਵਾਰ ਨੂੰ ਆਪਣੇ ਬਿਆਨ ਦਰਜ ਕਰਵਾਉਣ ਲਈ ਮਾਨਸਾ ਦੀ ਹੇਠਲੀ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕੇ।
ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਤੋਂ ਸਿਆਸਤਦਾਨ ਬਣੇ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਲਗਭਗ 24 ਮਹੀਨੇ ਬਾਅਦ ਮਾਨਸਾ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਐੱਚਐੱਸ ਗਰੇਵਾਲ ਦੀ ਅਦਾਲਤ ਨੇ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਤੇ ਜੱਗੂ ਸਮੇਤ 27 ਦੋਸ਼ੀਆਂ ਖ਼ਿਲਾਫ਼ ਦੋਸ਼ ਆਇਦ ਕੀਤੇ ਸਨ। ਅਦਾਲਤ ਨੇ ਇਸਤਗਾਸਾ ਧਿਰ ਦੇ ਗਵਾਹਾਂ ਦੇ ਬਿਆਨ ਦਰਜ ਕਰਨ ਦਾ ਹੁਕਮ ਦਿੱਤਾ ਸੀ ਅਤੇ ਉਨ੍ਹਾਂ ਨੂੰ 20 ਮਈ ਲਈ ਤਲਬ ਕੀਤਾ ਸੀ। ਹਾਲਾਂਕਿ, ਇਸਤਗਾਸਾ ਧਿਰ ਵੱਲੋਂ ਸੂਚੀਬੱਧ ਦੋ ਮੁੱਖ ਗਵਾਹ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਇਸ ’ਤੇ ਅਦਾਲਤ ਨੇ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਅਤੇ ਇਸਤਗਾਸਾ ਧਿਰ ਦੇ ਗਵਾਹਾਂ ਨੂੰ 5 ਜੁਲਾਈ ਲਈ ਮੁੜ ਸੰਮਨ ਜਾਰੀ ਕਰ ਦਿੱਤੇ ਗਏ ਹਨ। ਮੂਸੇਵਾਲਾ ਦੇ ਕਤਲ ਦੀ ਜਾਂਚ ਕਰ ਰਹੀ ਐੱਸਆਈਟੀ (ਸਿਟ) ਨੇ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਕੈਨੇਡਾ ਸਥਿਤ ਗੋਲਡੀ ਬਰਾੜ ਅਤੇ ਜੱਗੂ ਭਗਵਾਨਪੁਰੀਆ ਸਮੇਤ 32 ਮੁਲਜ਼ਮਾਂ ਖ਼ਿਲਾਫ਼ ਚਾਰ ਚਾਰਜਸ਼ੀਟਾਂ ਦਾਇਰ ਕੀਤੀਆਂ ਹਨ, ਜਿਨ੍ਹਾਂ ਵਿੱਚ ਤਿੰਨ ਸਪਲੀਮੈਂਟਰੀ ਚਾਰਜਸ਼ੀਟਾਂ ਸ਼ਾਮਲ ਹਨ। ਐਡਵੋਕੇਟ ਸਤਿੰਦਰਪਾਲ ਸਿੰਘ, ਜੋ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਵਕੀਲ ਹਨ, ਨੇ ਕਿਹਾ ਕਿ ਇਸਤਗਾਸਾ ਪੱਖ ਨੇ ਜੇਲ੍ਹ ਤੋਂ ਲਾਰੈਂਸ ਬਿਸ਼ਨੋਈ ਦੇ ਇੰਟਰਵਿਊਆਂ ਦੀ ਜਾਂਚ ਬਾਰੇ ਪੁਲੀਸ ਤੋਂ ਸਟੇਟਸ ਰਿਪੋਰਟ ਦੀ ਮੰਗ ਕਰਨ ਲਈ ਅਰਜ਼ੀ ਦਾਇਰ ਕੀਤੀ ਸੀ। ਗੈਂਗਸਟਰ ਜੱਗੂ ਦੇ ਵਕੀਲ ਨੇ ਜਵਾਬ ਦਾਇਰ ਕੀਤਾ ਹੈ, ਪਰ ਬਿਸ਼ਨੋਈ ਦੇ ਵਕੀਲ ਨੇ ਅਜੇ ਤੱਕ ਕੋਈ ਜਵਾਬ ਦਾਖ਼ਲ ਨਹੀਂ ਕੀਤਾ। ਅਦਾਲਤ ਨੇ ਉਸ ਨੂੰ 5 ਜੁਲਾਈ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ।

Advertisement

Advertisement
Author Image

joginder kumar

View all posts

Advertisement
Advertisement
×