For the best experience, open
https://m.punjabitribuneonline.com
on your mobile browser.
Advertisement

ਸਿੱਧੂ ਮੂਸੇਵਾਲਾ ਦਾ ਪਰਿਵਾਰ ਕਾਂਗਰਸੀ ਉਮੀਦਵਾਰ ਜੀਤਮਹਿੰਦਰ ਸਿੱਧੂ ਦੇ ਹੱਕ ਵਿੱਚ ਡਟਿਆ

09:04 AM May 05, 2024 IST
ਸਿੱਧੂ ਮੂਸੇਵਾਲਾ ਦਾ ਪਰਿਵਾਰ ਕਾਂਗਰਸੀ ਉਮੀਦਵਾਰ ਜੀਤਮਹਿੰਦਰ ਸਿੱਧੂ ਦੇ ਹੱਕ ਵਿੱਚ ਡਟਿਆ
Advertisement

ਪੱਤਰ ਪ੍ਰੇਰਕ
ਮਾਨਸਾ, 4 ਮਈ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਪਰਿਵਾਰ ਬਠਿੰਡਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਦੇ ਹੱਕ ਵਿੱਚ ਅੱਜ ਤੋਂ ਬਾਕਾਇਦਾ ਚੋਣ ਮੈਦਾਨ ਵਿੱਚ ਆ ਗਿਆ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਾਂਗਰਸੀ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਦੀ ਮੌਜੂਦਗੀ ਵਿੱਚ ਪਿੰਡ ਮੂਸਾ ਵਿੱਚ ਹਵੇਲੀ ਵਿੱਚ ਕੀਤੇ ਗਏ ਇਕੱਠ ਦੌਰਾਨ ਜੁੜੇ ਕਾਂਗਰਸ ਵਰਕਰਾਂ ਨੂੰ ਤਕੜੇ ਹੋ ਕੇ ਬਠਿੰਡਾ ਹਲਕੇ ਤੋਂ ਕਾਂਗਰਸ ਦੇ ਹੱਥ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਸ੍ਰੀ ਸਿੱਧੂ ਨੇ ਪੰਜਾਬ ਵਿੱਚ ਵਿਗੜੇ ਹੋਏ ਹਾਲਤਾਂ ਅਤੇ ਕਾਨੂੰਨ ਵਿਵਸਥਾ ਦੀ ਮਾੜੀ ਸਥਿਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੁਣ ਇੱਥੇ ਆਮ ਬੰਦੇ ਦੀ ਜੂਨ ਬੜੀ ਖ਼ਤਰਨਾਕ ਹੋ ਗਈ ਹੈ, ਜਿਸ ਕਰਕੇ ਪੰਜਾਬ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਚੱਲਦਾ ਕਰਨ ਲਈ ਕਾਂਗਰਸੀ ਉਮੀਦਵਾਰਾਂ ਦੇ ਹੱਥ ਮਜ਼ਬੂਤ ਕਰਨਾ ਸਮੇਂ ਦੀ ਵੱਡੀ ਲੋੜ ਹੈ। ਕਾਂਗਰਸੀ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਉਹ ਮੂਸੇਵਾਲਾ ਪਰਿਵਾਰ ਦੇ ਬੇਹੱਦ ਰਿਣੀ ਹਨ, ਜਿਨ੍ਹਾਂ ਨੇ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਲਈ ਕਾਂਗਰਸੀ ਉਮੀਦਵਾਰਾਂ ਦਾ ਸਮਰਥਨ ਦੇਣ ਦਾ ਬਕਾਇਦਾ ਐਲਾਨ ਕੀਤਾ ਹੈ।

Advertisement

ਪਰਿਵਾਰ ਫ਼ੈਸਲੇ ’ਤੇ ਮੁੜ ਵਿਚਾਰ ਕਰੇ: ਰੰਧਾਵਾ

ਮਾਨਸਾ: ਲੋਕ ਰਾਜ ਪੰਜਾਬ ਦੇ ਪ੍ਰਧਾਨ ਡਾ. ਮਨਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਜ਼ਿਲ੍ਹਾ ਕਾਂਗਰਸ ਪਾਰਟੀ ਮਾਨਸਾ ਵੱਲੋਂ ਮਾਨਸਾ ਹਲਕਾ ਇੰਚਾਰਜ ਵਜੋਂ ਤਾਇਨਾਤੀ ਨੂੰ ਪ੍ਰਵਾਨ ਕਰ ਕੇ ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਦਾ ਪ੍ਰਚਾਰ ਕਰਨ ਦੇ ਫ਼ੈਸਲੇ ਨੂੰ ਮੰਦਭਾਗਾ ਤੇ ਸਿੱਧੂ ਮੂਸੇਵਾਲੇ ਦੇ ਪ੍ਰਸੰਸ਼ਕਾਂ ਦੀਆ ਭਾਵਨਾਵਾਂ ਦੇ ਉਲਟ ਦੱਸਿਆ ਹੈ। ਉਨ੍ਹਾਂ ਬਲਕੌਰ ਸਿੰਘ ਸਿੱਧੂ ਤੇ ਚਮਕੌਰ ਸਿੰਘ ਨੂੰ ਜਨਤਕ ਅਪੀਲ ਰਾਹੀਂ ਲੋਕ ਹਿੱਤ ਤੇ ਹਰਮਨਪਿਆਰੇ ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਦੀ ਲੜਾਈ ਦੇ ਹਿੱਤ ’ਚ ਆਪਣਾ ਫ਼ੈਸਲਾ ਮੁੜ ਵਿਚਾਰਨ ਲਈ ਕਿਹਾ ਹੈ। ਉਨ੍ਹਾਂ ਝੂਠ-ਪਾਪ ਦੀ ਧਾਰਨੀ ਕਿਸੇ ਵੀ ਪਾਰਟੀ ਦੇ ਪੱਖਪਾਤੀ ਪ੍ਰਚਾਰ ਦਾ ਮੋਹਰਾ ਬਣਨ ਨਾਲੋਂ ‘ਆਜ਼ਾਦ ਸੋਚ ’ਤੇ ਪਹਿਰਾ ਦੇਣ’ ਦੀ ਪ੍ਰੇਰਨਾ ਦਿੱਤੀ। - ਪੱਤਰ ਪ੍ਰੇਰਕ

Advertisement
Author Image

Advertisement
Advertisement
×