For the best experience, open
https://m.punjabitribuneonline.com
on your mobile browser.
Advertisement

ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਦਿੱਲੀ ’ਚ ਕਾਂਗਰਸ ਲਈ ਚੋਣ ਪ੍ਰਚਾਰ

07:04 AM Feb 04, 2025 IST
ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਦਿੱਲੀ ’ਚ ਕਾਂਗਰਸ ਲਈ ਚੋਣ ਪ੍ਰਚਾਰ
ਦਿੱਲੀ ਵਿੱਚ ਕਾਂਗਰਸੀ ਉਮੀਦਵਾਰ ਦੇ ਹੱਕ ’ਚ ਰੋਡ ਸ਼ੋਅ ਕਰਦੇ ਹੋਏ ਬਲਕੌਰ ਸਿੰਘ ਸਿੱਧੂ।
Advertisement

ਜੋਗਿੰਦਰ ਸਿੰਘ ਮਾਨ
ਮਾਨਸਾ, 3 ਫਰਵਰੀ
ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਾਂਗਰਸ ਪਾਰਟੀ ਲਈ ਪ੍ਰਚਾਰ ਕਰਦਿਆਂ ਆਪਣੇ ਪੁੱਤਰ ਦੇ ਕਤਲ ਮਾਮਲੇ ’ਚ ਇਨਸਾਫ਼ ਦੀ ਮੰਗ ਕੀਤੀ ਹੈ। ਉਹ ਲੰਬੇ ਸਮੇਂ ਤੋਂ ਪੰਜਾਬ ਦੀ ‘ਆਪ’ ਅਤੇ ਕੇਂਦਰ ਦੀ ਭਾਜਪਾ ਸਰਕਾਰ ਤੋਂ ਨਿਰਾਸ਼ ਹੋ ਕੇ ਇਨਸਾਫ਼ ਲਈ ਲੜਾਈ ਲੜਦੇ ਆ ਰਹੇ ਹਨ। ਪੰਜਾਬ ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਉਨ੍ਹਾਂ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬੀ ਬੋਲਦੇ ਇਲਾਕਿਆਂ ਵਿੱਚ ਕਾਂਗਰਸ ਪਾਰਟੀ ਦੀਆਂ ਰੈਲੀਆਂ ਨੂੰ ਸੰਬੋਧਨ ਕੀਤਾ ਸੀ ਅਤੇ ਹੁਣ ਉਹ ਦਿੱਲੀ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੇ ਹੱਕ ਵਿੱਚ ਪ੍ਰਚਾਰ ਕਰਨ ਦੇ ਨਾਲ-ਨਾਲ ਇਨਸਾਫ਼ ਦੀ ਮੰਗ ਲਈ ਮਾਰਚ ਕਰ ਰਹੇ ਹਨ। ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮੌਜੂਦ ਸਨ।
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ’ਤੇ ਬਲਕੌਰ ਸਿੰਘ ਦੀ ਪ੍ਰਚਾਰ ਕਰਦੇ ਹੋਏ ਦੀ ਵੀਡੀਓ ਸਾਂਝੀ ਕੀਤੀ ਹੈ। ਇਸ ਦੌਰਾਨ ਜਿਹੜੀ ਗੱਡੀ ਵਿੱਚ ਬਲਕੌਰ ਸਿੰਘ ਖੜ੍ਹੇ ਸਨ, ਉਸ ਵਿੱਚ ਸਿੱਧੂ ਮੂਸੇਵਾਲਾ ਦਾ ਗੀਤ ਵੱਜ ਰਿਹਾ ਸੀ। ਕਾਂਗਰਸ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ’ਚ ਕਿਤੇ ਨਾ ਕਿਤੇ ਸਿੱਧੂ ਮੂਸੇਵਾਲਾ ਦੇ ਨਾਂ ’ਤੇ ਵੋਟਾਂ ਇਕੱਠੀਆਂ ਕਰਨ ਦੀ ਕੋਸ਼ਿਸ਼ ਕੀਤੀ ਹੈ।
ਇਸੇ ਦੌਰਾਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਿੱਲੀ ਦੇ ਕਸਤੂਰਬਾ ਗਾਂਧੀ ਨਗਰ ਤੋਂ ਕਾਂਗਰਸੀ ਉਮੀਦਵਾਰ ਅਭਿਸ਼ੇਕ ਦੱਤ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਹੈ।
ਉਨ੍ਹਾਂ ਪੰਜਾਬ ’ਚ ‘ਆਪ’ ਸਰਕਾਰ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਸਰਕਾਰੀ ਤੰਤਰ ਦੀ ਮਿਲੀਭੁਗਤ ਨਾਲ ਹੀ ਕਰਵਾਈ ਗਈ ਸੀ।

Advertisement

Advertisement
Advertisement
Author Image

joginder kumar

View all posts

Advertisement