ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਏਲਨਾਬਾਦ ਹਲਕੇ ’ਚ ਚੋਣ ਪ੍ਰਚਾਰ

09:02 AM Sep 27, 2024 IST

ਏਲਨਾਬਾਦ (ਜਗਤਾਰ ਸਮਾਲਸਰ): ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਅੱਜ ਪਿੰਡ ਸ਼ਕਰਮੰਦੋਰੀ ਵਿੱਚ ਏਲਨਾਬਾਦ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਭਰਤ ਸਿੰਘ ਬੈਨੀਵਾਲ ਦੇ ਹੱਕ ਚੋਣ ਪ੍ਰਚਾਰ ਦੌਰਾਨ ਭਾਜਪਾ ’ਤੇ ਵਰ੍ਹਦਿਆਂ ਧਰਨਿਆਂ ’ਤੇ ਬੈਠੇ ਕਿਸਾਨਾਂ ਦੀ ਹਮਾਇਤ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਨੇ ਅੰਦੋਲਨ ਦੌਰਾਨ ਕਿਸਾਨਾਂ ’ਤੇ ਜ਼ੁਲਮ ਕਰਕੇ ਕਿਸਾਨ ਵਿਰੋਧੀ ਸਰਕਾਰ ਹੋਣ ਦਾ ਸਬੂਤ ਦਿੱਤਾ ਹੈ, ਜਿਸ ਕਰਕੇ ਭਾਜਪਾ ਤੋਂ ਕਿਸਾਨਾਂ ਤੇ ਮਜ਼ਦੂਰ ਵਰਗ ਦੇ ਭਲੇ ਦੀ ਉਮੀਦ ਨਹੀ ਕੀਤੀ ਜਾ ਸਕਦੀ। ਬਲਕੌਰ ਸਿੰਘ ਨੇ ਆਪਣੇ ਪੁੱਤਰ ਸਿੱਧੂ ਮਸੂੇਵਾਲਾ ਦੇ ਕਤਲ ਕੇਸ ’ਚ ਹਾਲੇ ਤੱਕ ਨਿਆਂ ਨਾ ਮਿਲਣ ਕਾਰਨ ਪੰਜਾਬ ਸਰਕਾਰ ’ਤੇ ਵੀ ਨਿਸ਼ਾਨਾ ਸੇਧਿਆ। ਉਨ੍ਹਾਂ ਕਿਹਾ ਕਿ ਸ਼ੁਭਦੀਪ ਦੇ ਕਤਲ ਨਾਲ ਕਥਿਤ ਤੌਰ ’ਤੇ ਜੁੜੇ ਗੈਂਗਸਟਰਾਂ ਦੀ ਇੰਟਰਵਿਊ ਜੇਲ੍ਹਾਂ ਵਿੱਚੋਂ ਹੋ ਰਹੀ ਹੈ ਪਰ ਸਰਕਾਰ ਚੁੱਪ ਹੈ।

Advertisement

Advertisement